3 Indian students killed in US accident: ਅਮਰੀਕਾ ਤੋਂ ਬੁਰੀ ਖਬਰ ਆਈ ਹੈ। ਮੈਸੇਚਿਊਸੈੱਟਸ ਸੂਬੇ ਦੇ ਸ਼ੈਫੀਲਡ ਸ਼ਹਿਰ ਵਿੱਚ ਕਾਰ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਦੋ ਵਾਹਨਾਂ ਦੀ ਟੱਕਰ ਦੀ ਜਾਂਚ ਕਰ ਰਹੀ ਹੈ। 



ਹਾਸਲ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਮੰਗਲਵਾਰ ਸਵੇਰੇ ਤਿੰਨ ਦੀ ਮੌਤ ਹੋ ਗਈ ਤੇ ਪੰਜ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸਾ ਮੰਗਲਵਾਰ ਨੂੰ ਸਵੇਰੇ 5.30 ਵਜੇ ਦੇ ਕਰੀਬ ਬਰਕਸ਼ਾਇਰ ਕਾਊਂਟੀ ਦੇ ਪਾਈਕ ਰੋਡ ਨੇੜੇ ਰੂਟ 7 ​​'ਤੇ ਹੋਇਆ। 


ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਪਛਾਣ 27 ਸਾਲਾ ਪ੍ਰੇਮ ਕੁਮਾਰ ਰੈੱਡੀ ਗੋਡਾ, 22 ਸਾਲਾ ਪਵਨੀ ਗੁਲਾਪੱਲੀ ਤੇ 22 ਸਾਲਾ ਸਾਈ ਨਰਸਿਮ੍ਹਾ ਪਟਮਸੈੱਟੀ ਵਜੋਂ ਹੋਈ ਹੈ।


 


ਹਾਦਸੇ 'ਚ ਤਿੰਨ ਦੀ ਮੌਤ ਪੰਜ ਹੋਰ ਲੋਕ ਹਸਪਤਾਲ 'ਚ ਭਰਤੀ 


ਮੈਸੇਚਿਊਸੇਟਸ ਸੂਬੇ ਅਤੇ ਸਥਾਨਕ ਪੁਲਿਸ ਦੋ ਵਾਹਨਾਂ ਦੀ ਮੋਟਰ ਵਾਹਨ  ( two-vehicle motor vehicle) ਦੀ ਟੱਕਰ ਦੀ ਜਾਂਚ ਕਰ ਰਹੀ ਹੈ ਜਿਸ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਹਾਦਸਾ ਤਕਰੀਬਨ ਸਵੇਰੇ 5:30 ਵਜੇ  ਖੱਬੇ ਪਾਸੇ ਨੂੰ ਜਾ ਰਹੀ ਇੱਕ ਕਾਰ ਅਤੇ ਇੱਕ ਸੱਜੇ ਪਾਸੇ ਵੱਲ ਜਾ ਰਹੀ ਇੱਕ ਗੱਡੀ ਦੀ ਟੱਕਰ ਹੋ ਗਈ। ਕਾਰ ਵਿੱਚ ਸਵਾਰ ਚਾਰ ਹੋਰ ਵਿਅਕਤੀਆਂ 23 ਸਾਲਾ ਮਨੋਜ ਰੈਡੀ ਗੋਡਾ, 22 ਸਾਲਾ ਸ੍ਰੀਧਰ ਰੈੱਡੀ ਚਿੰਤਾਕੁੰਟਾ, 23 ਸਾਲਾ ਵਿਜੀਤ ਰੈੱਡੀ ਗੁਮਮਾਲਾ ਅਤੇ 22 ਸਾਲਾ ਹਿਮਾ ਈਸ਼ਵਰਿਆ ਸਿੱਦੀਰੈੱਡੀ ਨੂੰ ਬਰਕਸ਼ਾਇਰ ਮੈਡੀਕਲ ਸੈਂਟਰ ਲਿਜਾਇਆ ਗਿਆ ਹੈ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: