ਪੰਜਾਬ ਦੇ ਡੇਰਾ ਗਾਜ਼ੀ ਖਾਨ 'ਚ ਵੱਡਾ ਸੜਕ ਹਾਦਸਾ, 31 ਲੋਕਾਂ ਦੀ ਮੌਤ, 40 ਤੋਂ ਵੱਧ ਜ਼ਖਮੀ
ਸੋਮਵਾਰ ਨੂੰ, ਪਾਕਿਸਤਾਨ ਦੇ ਪੰਜਾਬ ਸੂਬੇ ਦੇ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿਚ ਇਕ ਹਾਈਵੇਅ 'ਤੇ ਇਕ ਯਾਤਰੀ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ 31 ਲੋਕਾਂ ਦੀ ਮੌਤ ਹੋ ਗਈ ਅਤੇ 74 ਜ਼ਖਮੀ ਹੋ ਗਏ।
ਲਾਹੌਰ:ਸੋਮਵਾਰ ਨੂੰ, ਪਾਕਿਸਤਾਨ ਦੇ ਪੰਜਾਬ ਸੂਬੇ ਦੇ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿਚ ਇਕ ਹਾਈਵੇਅ 'ਤੇ ਇਕ ਯਾਤਰੀ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ 31 ਲੋਕਾਂ ਦੀ ਮੌਤ ਹੋ ਗਈ ਅਤੇ 74 ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਿਆਲਕੋਟ ਤੋਂ ਰਾਜਨਪੁਰ ਜਾ ਰਹੀ ਸੀ, ਜਦੋਂ ਇਹ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਦੇ ਤੌਨਸਾ ਬਾਈਪਾਸ ਨੇੜੇ ਇੰਡਸ ਹਾਈਵੇਅ 'ਤੇ ਹਾਦਸਾਗ੍ਰਸਤ ਹੋ ਗਈ।
ਡੇਰਾ ਗਾਜ਼ੀ ਖਾਨ ਜ਼ਿਲ੍ਹਾ ਲਾਹੌਰ ਤੋਂ ਲਗਭਗ 430 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ।ਬੱਸ ਵਿੱਚ ਸਵਾਰ ਜ਼ਿਆਦਾਤਰ ਕਾਮੇ ਈਦ-ਉਲ-ਅਜ਼ਹਾ ਮਨਾਉਣ ਲਈ ਆਪਣੇ ਵਤਨ ਜਾ ਰਹੇ ਸਨ।
ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਮੈਡੀਕਲ ਵਰਕਰਾਂ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ 18 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ, ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਪੁਸ਼ਟੀ ਕੀਤੀ ਹੈ ਕਿ ਡੇਰਾ ਗਾਜ਼ੀ ਖਾਨ ਨੇੜੇ ਹੋਏ ਹਾਦਸੇ ਵਿੱਚ ਘੱਟੋ ਘੱਟ 30 ਲੋਕਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਜਨਤਕ ਵਾਹਨਾਂ ਦੇ ਚਾਲਕਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ।
‘ਜੀਓ ਨਿਊਜ਼’ ਦੀ ਖ਼ਬਰ ਵਿੱਚ ਜ਼ਿਲ੍ਹਾ ਐਮਰਜੈਂਸੀ ਬਚਾਅ ਅਫ਼ਸਰ ਡਾ: ਨਈਅਰ ਆਲਮ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਬੱਸ ਵਿੱਚ 75 ਯਾਤਰੀ ਸਵਾਰ ਸਨ। ਖਬਰਾਂ ਅਨੁਸਾਰ ਇਸ ਹਾਦਸੇ ਵਿੱਚ 31 ਲੋਕਾਂ ਦੀ ਮੌਤ ਹੋ ਗਈ ਜਦਕਿ 40 ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਟੀਚਿੰਗ ਹਸਪਤਾਲ ਭੇਜਿਆ ਗਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਇੱਕ ਜ਼ਖਮੀ ਯਾਤਰੀ ਦੇ ਹਵਾਲੇ ਨਾਲ ਦੱਸਿਆ ਕਿ ਬੱਸ ਚਾਲਕ ਨੇ ਇਸ ਦੌਰਾਨ ਇੱਕ ਝਪਕੀ ਪਈ ਹੋਈ ਸੀ ਅਤੇ ਵਾਹਨ ਦਾ ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਪਰ ਪੀੜਤਾਂ ਲਈ ਕਿਸੇ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ। ਇਸ ਤੋਂ ਇਲਾਵਾ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ, ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਲਾਹਕਾਰ ਫਿਰਦੌਸ ਆਸ਼ਿਕ ਅਵਾਨ ਅਤੇ ਰਾਸ਼ਟਰੀ ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੇ ਵੀ ਇਸ ਹਾਦਸੇ ‘ਤੇ ਦੁੱਖ ਜਤਾਇਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :