ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਅਮਰੀਕਾ ’ਚ ਭਾਰਤੀ ਪੁਲਿਸ ਅਫਸਰ ਰੋਨਿਲ ਸਿੰਘ ਨੂੰ ਮਾਰੀ ਗੋਲ਼ੀ
![ਅਮਰੀਕਾ ’ਚ ਭਾਰਤੀ ਪੁਲਿਸ ਅਫਸਰ ਰੋਨਿਲ ਸਿੰਘ ਨੂੰ ਮਾਰੀ ਗੋਲ਼ੀ 33-year-old Indian-origin police officer shot dead in California ਅਮਰੀਕਾ ’ਚ ਭਾਰਤੀ ਪੁਲਿਸ ਅਫਸਰ ਰੋਨਿਲ ਸਿੰਘ ਨੂੰ ਮਾਰੀ ਗੋਲ਼ੀ](https://static.abplive.com/wp-content/uploads/sites/5/2018/12/27152207/ronil-singh.jpg?impolicy=abp_cdn&imwidth=1200&height=675)
ਨਿਊਯਾਰਕ: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੇ 33 ਸਾਲਾ ਪੁਲਿਸ ਅਧਿਕਾਰੀ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਘਟਨਾ ਦੌਰਾਨ ਉਹ ਡਿਊਟੀ ’ਤੇ ਤਾਇਨਾਤ ਸੀ ਤੇ ਕ੍ਰਿਸਮਸ ਦੀ ਰਾਤ ਘਟਨਾ ਵੇਲੇ ਓਵਰਟਾਈਮ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਰੋਨਿਲ ਸਿੰਘ ਵਜੋਂ ਹੋਈ ਹੈ। ਉਹ ਨਿਊਮੈਨ ਪੁਲਿਸ ਵਿਭਾਗ ਵਿੱਚ ਸੇਵਾ ਨਿਭਾਅ ਰਿਹਾ ਸੀ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਟੇਨਿਸਲਾਸ ਕਾਉਂਟੀ ਸ਼ੈਰਿਫ਼ਸ ਡਿਪਾਰਟਮੈਂਟ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਘਟਨਾ ਦੇ ਥੋੜ੍ਹੀ ਦੇਰ ਬਾਅਦ ਹੀ ਰੋਨਿਲ ਦੀ ਮੌਤ ਦੀ ਖ਼ਬਰ ਰੇਡੀਓ ’ਤੇ ਦੇ ਦਿੱਤੀ ਗਈ ਸੀ। ਗੋਲ਼ੀ ਲੱਗਣ ਬਾਅਦ ਉਸ ਨੂੰ ਸਥਾਨਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਉਸ ਦੀ ਮੌਤ ਹੋ ਗਈ। ਪੁਲਿਸ ਦੇ ਆਉਣ ਤੋਂ ਪਹਿਲਾਂ ਅਣਪਛਾਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ।
ਜਾਂਚ ਅਧਿਕਾਰੀਆਂ ਨੇ ਸ਼ੱਕੀ ਹਮਲਾਵਰਾਂ ਤੇ ਉਨ੍ਹਾਂ ਦੇ ਵਾਹਨਾਂ ਦਾ ਫੁਟੇਜ ਜਾਰੀ ਕਰ ਕੇ ਲੋਕਾਂ ਨੂੰ ਪਛਾਣ ਕਰਨ ਦੀ ਅਪੀਲ ਕੀਤੀ ਹੈ। ਰੋਨਿਲ 7 ਸਾਲਾਂ ਤੋਂ ਪੁਲਿਸ ਵਿਭਾਗ ਵਿੱਚ ਨੌਕਰੀ ਕਰ ਰਿਹਾ ਸੀ। ਉਸ ਦੇ ਪਰਿਵਾਰ ਵਿੱਚ ਉਸ ਦੀ ਪਤਨੀ ਤੇ 5 ਮਹੀਨਿਆਂ ਦਾ ਪੁੱਤਰ ਹੈ। ਉਹ ਫਿਜ਼ੀ ਦਾ ਰਹਿਣ ਵਾਲਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਲੁਧਿਆਣਾ
ਪਾਲੀਵੁੱਡ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)