ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਖੈਬਰ ਪਖਤੂਨਖਵਾ ਦੇ ਕੁਰੱਮ ਇਲਾਕੇ 'ਚ ਹੋਏ ਅੱਤਵਾਦੀ ਹਮਲੇ ਦੀ ਅਜੇ ਤੱਕ ਕਿਸੇ ਅੱਤਵਾਦੀ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਪਾਕਿਸਤਾਨੀ ਫ਼ੌਜ ਨੇ ਵੀ ਇਹ ਜਾਣਕਾਰੀ ਨਹੀਂ ਦਿੱਤੀ ਹੈ ਕਿ ਇਸ ਪਿੱਛੇ ਕਿਸ ਦਾ ਹੱਥ ਹੈ।
Pakistan News: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਦੇ ਕੁਰੱਮ ਇਲਾਕੇ 'ਚ ਇੱਕ ਯਾਤਰੀ ਵੈਨ 'ਤੇ ਬੰਦੂਕ ਨਾਲ ਹਮਲਾ ਕੀਤਾ ਗਿਆ, ਜਿਸ 'ਚ 38 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁਰੱਮ ਦੇ ਪਾਰਾਚਿਨਾਰ ਤੋਂ ਕਾਫਲੇ 'ਚ ਜਾ ਰਹੀ ਯਾਤਰੀ ਵੈਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।
ਖੈਬਰ ਪਖਤੂਨਖਵਾ ਦੇ ਕੁਰੱਮ ਇਲਾਕੇ 'ਚ ਹੋਏ ਅੱਤਵਾਦੀ ਹਮਲੇ ਦੀ ਅਜੇ ਤੱਕ ਕਿਸੇ ਅੱਤਵਾਦੀ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਪਾਕਿਸਤਾਨੀ ਫ਼ੌਜ ਨੇ ਵੀ ਇਹ ਜਾਣਕਾਰੀ ਨਹੀਂ ਦਿੱਤੀ ਹੈ ਕਿ ਇਸ ਪਿੱਛੇ ਕਿਸ ਦਾ ਹੱਥ ਹੈ।
THQ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਅਲੀਜ਼ਈ ਨੇ ਦੱਸਿਆ ਕਿ ਜ਼ਖਮੀਆਂ ਨੂੰ ਜ਼ਿਲੇ ਦੇ ਵੱਖ-ਵੱਖ ਹਸਪਤਾਲਾਂ ਤੇ ਕੁਝ ਨੂੰ ਇਲਾਜ ਲਈ ਪੇਸ਼ਾਵਰ ਭੇਜਿਆ ਜਾ ਰਿਹਾ ਹੈ। ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਾਕਿਸਤਾਨ ਦੀ ਸਮਾਚਾਰ ਏਜੰਸੀ ਡਾਨ ਮੁਤਾਬਕ ਕੇਪੀ ਦੇ ਮੁੱਖ ਸਕੱਤਰ ਨਦੀਮ ਅਸਲਮ ਚੌਧਰੀ ਨੇ ਰਾਇਟਰਜ਼ ਨੂੰ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਟਵਿੱਟਰ 'ਤੇ ਇੱਕ ਪੋਸਟ 'ਚ ਉਨ੍ਹਾਂ ਲਿਖਿਆ, "ਬੇਕਸੂਰ ਯਾਤਰੀਆਂ 'ਤੇ ਹਮਲਾ ਕਰਨਾ ਕਾਇਰਤਾਪੂਰਨ ਤੇ ਅਣਮਨੁੱਖੀ ਹੈ। ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜ਼ਖਮੀਆਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ, ਇੱਕ ਆਤਮਘਾਤੀ ਹਮਲਾਵਰ ਨੇ ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਸੰਯੁਕਤ ਚੈਕ ਪੋਸਟ ਵਿੱਚ ਵਿਸਫੋਟਕਾਂ ਨਾਲ ਭਰੇ ਵਾਹਨ ਨਾਲ ਟੱਕਰ ਮਾਰ ਦਿੱਤੀ, ਜਿਸ ਵਿੱਚ 12 ਸੁਰੱਖਿਆ ਕਰਮਚਾਰੀ ਮਾਰੇ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।