Pakistan 'ਚ ਮੰਦਰਾਂ ਦੀ ਸੁਰੱਖਿਆ ਲਈ ਲਾਏ 400 ਹਿੰਦੂ ਪੁਲਿਸ ਮੁਲਾਜ਼ਮ, ਹਥਿਆਰਾਂ ਨਾਲ ਲੈਸ 24 ਘੰਟੇ ਦੇਣਗੇ ਡਿਊਟੀ
Karachi Mata Mandir: ਵੱਧ ਰਹੇ ਹਮਲਿਆਂ ਨੂੰ ਦੇ ਦੇਖਦੇ ਹੋਏ ਪਾਕਿਸਤਾਨ ਸਰਕਾਰ ਨੇ ਸਿੰਧ 'ਚ ਹਿੰਦੂ ਮੰਦਰਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਸਿੰਧ ਦੇ ਮੰਦਰਾਂ ਦੀ ਸੁਰੱਖਿਆ ਲਈ 400 ਤੋਂ ਵੱਧ ਪੁਲਿਸ ਮੁਲਾਜ਼ਮ
ਕਰਾਚੀ: ਪਾਕਿਸਾਤਨ ਵਿੱਚ ਲਗਾਤਾਰ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇੱਥੋਂ ਤੱਕ ਕਿ ਪਿਛਲੇ ਇੱਕ ਮਹੀਨੇ ਵਿੱਚ 2 ਸਿੱਖ ਕਾਰੋਬਾਰੀਆਂ ਦਾ ਪਾਕਿਸਤਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵੱਧ ਰਹੇ ਹਮਲਿਆਂ ਨੂੰ ਦੇ ਦੇਖਦੇ ਹੋਏ ਪਾਕਿਸਤਾਨ ਸਰਕਾਰ ਨੇ ਸਿੰਧ 'ਚ ਹਿੰਦੂ ਮੰਦਰਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਸਿੰਧ ਦੇ ਮੰਦਰਾਂ ਦੀ ਸੁਰੱਖਿਆ ਲਈ 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਮੰਦਰਾਂ ਦੀ ਸੁਰੱਖਿਆ ਦੇ ਲਈ ਹਿੰਦੂ ਪੁਲਿਸ ਮੁਲਾਜ਼ਮਾਂ ਨੂੰ ਹੀ ਡਿਊਟੀ 'ਤੇ ਲਗਾਇਆ ਗਿਆ ਹੈ।
ਪਾਕਿਸਤਾਨ ਵਿੱਚ ਪਿਛਲੇ ਸਮੇਂ ਦੌਰਾਨ ਹਿੰਦੂ ਮੰਦਰਾਂ ਉੱਤੇ ਹਮਲਿਆਂ ਦੀਆਂ ਘਟਨਾਵਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਸਿਰਫ਼ 48 ਘੰਟਿਆਂ ਵਿੱਚ ਪਾਕਿਸਤਾਨ ਵਿੱਚ ਦੋ ਮੰਦਰਾਂ ਨੂੰ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ ਹੈ। ਹਮਲਾਵਰਾਂ ਨੇ ਐਤਵਾਰ ਸਵੇਰੇ ਕਸ਼ਮੀਰ ਦੇ ਇਕ ਹਿੰਦੂ ਮੰਦਰ 'ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਅਤੇ ਮੰਦਰ ਦੇ ਆਲੇ-ਦੁਆਲੇ ਹਿੰਦੂ ਭਾਈਚਾਰੇ ਦੇ ਘਰਾਂ 'ਤੇ ਵੀ ਅੰਨ੍ਹੇਵਾਹ ਗੋਲੀਬਾਰੀ ਕੀਤੀ।
ਕਰਾਚੀ ਦੇ ਲੋਕਾਂ ਨੇ ਦੱਸਿਆ ਕਿ 14 ਜੁਲਾਈ ਦੀ ਰਾਤ ਨੂੰ ਕੁਝ ਲੋਕ ਬੁਲਡੋਜ਼ਰ ਲੈ ਕੇ ਆਏ ਅਤੇ ਮਾੜੀ ਮਾਤਾ ਮੰਦਰ ਦੀ ਬਾਹਰੀ ਦੀਵਾਰ ਅਤੇ ਮੁੱਖ ਗੇਟ ਨੂੰ ਛੱਡ ਕੇ ਪੂਰੇ ਮੰਦਰ ਨੂੰ ਅੰਦਰੋਂ ਤਬਾਹ ਕਰ ਦਿੱਤਾ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਜਦੋਂ ਮੰਦਰ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਮੰਦਰ ਨੂੰ ਢਾਹੁਣ ਵਾਲਿਆਂ ਨੂੰ ਸੁਰੱਖਿਆ ਦੇਣ ਲਈ ਪੁਲਿਸ ਤਾਇਨਾਤ ਕੀਤੀ ਗਈ ਸੀ।
ਇਹ ਮਾੜੀ ਮਾਤਾ ਮੰਦਰ ਮੁਖੀ ਚੋਹਿਤਰਮ ਰੋਡ 'ਤੇ ਸਥਿਤ ਹੈ। ਜਿੱਥੋਂ ਥੋੜ੍ਹੀ ਦੂਰੀ 'ਤੇ ਸੋਲਜ਼ਰ ਬਜ਼ਾਰ ਥਾਣਾ ਵੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੰਦਰ ਦੀ ਜ਼ਮੀਨ ਇੱਕ ਸ਼ਾਪਿੰਗ ਪਲਾਜ਼ਾ ਦੇ ਪ੍ਰਮੋਟਰ ਨੂੰ 7 ਕਰੋੜ ਰੁਪਏ ਵਿੱਚ ਵੇਚੀ ਗਈ ਹੈ। ਇਸੇ ਲਈ ਮੰਦਰ ਨੂੰ ਢਾਹ ਦਿੱਤਾ ਗਿਆ। ਜੂਨ 2022 ਵਿੱਚ ਵੀ ਮਾੜੀ ਮਾਤਾ ਮੰਦਰ ਵਿੱਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਵੀ ਤੋੜ ਦਿੱਤੀਆਂ ਗਈਆਂ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial