ਪੜਚੋਲ ਕਰੋ

Shahzada Dawood: ਟਾਈਟਨ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸ਼ਹਿਜ਼ਾਦਾ ਦਾਊਦ ਕੌਣ ਸੀ? ਜਾਣੋ 5 ਵੱਡੀਆਂ ਗੱਲਾਂ

Titanic Submarine Accident: ਟਾਈਟਨ ਪਣਡੁੱਬੀ ਵਿੱਚ ਸਵਾਰ ਸਾਰੇ 5 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ 5 ਲੋਕਾਂ 'ਚ ਪਾਕਿਸਤਾਨ ਦੇ ਸਭ ਤੋਂ ਅਮੀਰਾਂ 'ਚੋਂ ਇਕ ਪ੍ਰਿੰਸ ਦਾਊਦ ਅਤੇ ਉਨ੍ਹਾਂ ਦਾ ਬੇਟਾ ਸੁਲੇਮਾਨ ਦਾਊਦ ਵੀ ਸ਼ਾਮਲ ਸੀ।

Titanic Submarine: ਟਾਈਟੈਨਿਕ ਜਹਾਜ਼ ਦਾ ਮਲਬਾ ਦਿਖਾਉਣ ਗਈ ਪਣਡੁੱਬੀ ਸਮੁੰਦਰ ਦੇ ਅੰਦਰ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ ਜਹਾਜ਼ 'ਚ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਪਣਡੁੱਬੀ ਚਲਾਉਣ ਵਾਲੀ ਕੰਪਨੀ ਓਸ਼ੀਅਨਗੇਟ ਨੇ ਵੀਰਵਾਰ ਦੇਰ ਰਾਤ ਇਸ ਦੀ ਪੁਸ਼ਟੀ ਕੀਤੀ।

ਕੰਪਨੀ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸਾਡੇ ਸੀਈਓ ਸਟਾਕਟਨ ਰਸ਼, ਪ੍ਰਿੰਸ ਦਾਊਦ ਅਤੇ ਉਨ੍ਹਾਂ ਦੇ ਬੇਟੇ ਸੁਲੇਮਾਨ ਦਾਊਦ, ਹਾਮਿਸ਼ ਹਾਰਡਿੰਗ ਅਤੇ ਪਾਲ-ਹੇਨਰੀ ਨਾਰਜੀਓਲੇਟ ਹੁਣ ਸਾਡੇ ਵਿੱਚ ਨਹੀਂ ਰਹੇ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਇਹ ਸਾਰੇ ਲੋਕ ਪਣਡੁੱਬੀ ਟਾਈਟਨ 'ਤੇ ਸਵਾਰ ਹੋ ਕੇ 1912 'ਚ ਡੁੱਬੇ ਟਾਈਟੈਨਿਕ ਜਹਾਜ਼ ਦੇ ਮਲਬੇ ਨੂੰ ਦੇਖਣ ਲਈ ਡੂੰਘੇ ਸਮੁੰਦਰ 'ਚ ਗਏ ਸਨ।

ਸ਼ਹਜਾਦਾ ਦਾਊਦ ਬਾਰੇ ਅਹਿਮ ਗੱਲਾਂ

ਹਾਦਸੇ ਦਾ ਸ਼ਿਕਾਰ ਹੋਏ ਪ੍ਰਿੰਸ ਦਾਊਦ ਅਤੇ ਉਨ੍ਹਾਂ ਦਾ 19 ਸਾਲਾ ਪੁੱਤਰ ਸੁਲੇਮਾਨ ਮੂਲ ਰੂਪ ਤੋਂ ਪਾਕਿਸਤਾਨ ਦੇ ਰਹਿਣ ਵਾਲੇ ਸਨ। ਉਹ ਪਾਕਿਸਤਾਨ ਦੇ ਪ੍ਰਭਾਵਸ਼ਾਲੀ ਦਾਊਦ ਖ਼ਾਨਦਾਨ ਦੇ ਮੈਂਬਰ ਸੀ। ਇਹ ਪਰਿਵਾਰ ਪਾਕਿਸਤਾਨ ਦੇ ਸਭ ਤੋਂ ਅਮੀਰ ਲੋਕਾਂ ਵਿੱਚ ਗਿਣਿਆ ਜਾਂਦਾ ਹੈ। 48 ਸਾਲਾ ਪ੍ਰਿੰਸ ਦਾਊਦ ਪਾਕਿਸਤਾਨ ਦੇ ਕਰਾਚੀ ਵਿੱਚ ਸਥਿਤ ਇੱਕ ਨਿਵੇਸ਼ ਅਤੇ ਹੋਲਡਿੰਗ ਕੰਪਨੀ ਦਾਊਦ ਹਰਕਿਊਲਸ ਦਾ ਉਪ-ਚੇਅਰਮੈਨ ਸਨ।

ਸ਼ਹਿਜਾਦਾ ਯੂਕੇ ਬੇਸਡ ਪ੍ਰਿੰਸ ਟਰੱਸਟ ਚੈਰਿਟੀ ਬੋਰਡ ਦੇ ਮੈਂਬਰ ਵੀ ਸੀ। ਪ੍ਰਿੰਸ ਦਾਊਦ ਦਾ ਮੁੱਖ ਕੰਮ ਨਵਿਆਉਣਯੋਗ ਊਰਜਾ ਅਤੇ ਤਕਨਾਲੋਜੀ 'ਤੇ ਕੇਂਦਰਿਤ ਸੀ। ਇਸ ਤੋਂ ਇਲਾਵਾ ਰਾਜਕੁਮਾਰ 'ਦਿ ਪ੍ਰਿੰਸ ਟਰੱਸਟ' ਦਾ ਬੋਰਡ ਮੈਂਬਰ,  SETI  ਇੰਸਟੀਚਿਊਟ ਦੇ ਬੋਰਡ ਮੈਂਬਰ ਅਤੇ ਦਾਊਦ ਫਾਊਂਡੇਸ਼ਨ ਦੇ ਟਰੱਸਟੀ ਵੀ ਸੀ।

ਇਹ ਵੀ ਪੜ੍ਹੋ: PM Modi US Visit: ਪੀਐਮ ਮੋਦੀ ਦੇ ਸਵਾਗਤ ਲਈ ਨਿਊਯਾਰਕ ਵਿੱਚ ਵਰਲਡ ਟ੍ਰੇਡ ਸੈਂਟਰ ਦੀ ਇਮਾਰਤ ਤਿਰੰਗੇ ਦੇ ਰੰਗ 'ਚ ਰੰਗੀ ਨਜ਼ਰ ਆਈ

ਪ੍ਰਿੰਸ ਦਾਊਦ ਨੇ ਇੰਗਲੈਂਡ ਦੀ ਬਕਿੰਘਮ ਯੂਨੀਵਰਸਿਟੀ ਜਾਣ ਤੋਂ ਪਹਿਲਾਂ ਫਿਲਾਡੇਲਫੀਆ ਵਿੱਚ ਪੜ੍ਹਾਈ ਕੀਤੀ ਸੀ। ਜਿੱਥੇ ਉਨ੍ਹਾਂ ਨੇ 1998 ਵਿੱਚ ਆਪਣੀ ਬੈਚਲਰ ਦੀ ਡਿਗਰੀ ਪ੍ਰਾਪਤ ਕੀਤੀ।

ਪ੍ਰਿੰਸ ਦਾਊਦ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਬ੍ਰਿਟੇਨ ਵਿੱਚ ਰਹਿੰਦੇ ਸੀ। ਦਾਊਦ ਦੇ ਸਮੂਹ ਦੇ ਇੱਕ ਬਿਆਨ ਦੇ ਅਨੁਸਾਰ, ਉਨ੍ਹਾਂ ਦੀਆਂ ਦਿਲਚਸਪੀਆਂ ਵਿੱਚ ਜੰਗਲੀ ਜੀਵ ਫੋਟੋਗ੍ਰਾਫੀ, ਬਾਗਬਾਨੀ ਅਤੇ ਕੁਦਰਤੀ ਖੋਜ ਸ਼ਾਮਲ ਸਨ।

2012 ਵਿੱਚ ਪ੍ਰਿੰਸ ਦਾਊਦ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਇੱਕ ਨੌਜਵਾਨ ਗਲੋਬਲ ਲੀਡਰ ਵਜੋਂ ਚੁਣਿਆ ਗਿਆ ਸੀ। ਰਿਪੋਰਟ ਦੇ ਅਨੁਸਾਰ, ਪ੍ਰਿੰਸ ਦਾਊਦ ਦੀ ਅਨੁਮਾਨਿਤ ਸੰਪਤੀ ਲਗਭਗ 136 ਮਿਲੀਅਨ ਅਮਰੀਕੀ ਡਾਲਰ ਹੈ।

ਇਹ ਵੀ ਪੜ੍ਹੋ: Watch: ਮੀਂਹ ‘ਚ ਮਹਿਲਾ ਅਧਿਕਾਰੀ ਤੋਂ ਸ਼ਾਹਬਾਜ਼ ਸ਼ਰੀਫ ਨੇ ਖੋਹੀ ਛਤਰੀ, ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Embed widget