ਪੰਜਾਬੀਆਂ ਲਈ ਖ਼ਤਰੇ ਦੀ ਘੰਟੀ ! 5 ਸਾਲਾਂ 'ਚ ਵਿਦੇਸ਼ੀ ਧਰਤੀ 'ਤੇ 633 ਲੋਕਾਂ ਦੀ ਮੌਤ, ਕੈਨੇਡਾ 'ਚ ਸਭ ਤੋਂ ਵੱਧ
ਸਭ ਤੋਂ ਵੱਧ ਮੌਤਾਂ ਕੈਨੇਡਾ ਵਿੱਚ ਹੋਈਆਂ, ਜਿੱਥੇ ਪਿਛਲੇ 5 ਸਾਲਾਂ ਵਿੱਚ 172 ਲੋਕਾਂ ਦੀ ਮੌਤ ਹੋਈ। ਇਨ੍ਹਾਂ ਵਿੱਚੋਂ 9 ਵਿਦਿਆਰਥੀਆਂ ਦੀ ਹਮਲਿਆਂ ਕਾਰਨ ਮੌਤ ਹੋ ਗਈ ਸੀ। ਦੂਜਾ ਹੈਰਾਨ ਕਰਨ ਵਾਲਾ ਅੰਕੜਾ ਅਮਰੀਕਾ ਤੋਂ ਆਇਆ ਹੈ, ਜਿੱਥੇ ਇਸ ਦੌਰਾਨ 108 ਨੌਜਵਾਨਾਂ ਦੀ ਜਾਨ ਚਲੀ ਗਈ।
Punjab News: ਵਿਦੇਸ਼ਾਂ ਵਿੱਚ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਦਾ ਮੁੱਦਾ ਭਾਰਤੀ ਸੰਸਦ ਵਿੱਚ ਵੀ ਉਠਾਇਆ ਗਿਆ ਸੀ ਜਿਸ ਤੋਂ ਬਾਅਦ ਵਿਦੇਸ਼ ਮੰਤਰਾਲੇ ਵੱਲੋਂ ਪੇਸ਼ ਕੀਤੇ ਗਏ ਅੰਕੜਿਆਂ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸਿਰਫ਼ 5 ਸਾਲਾਂ ਵਿੱਚ ਹੀ 633 ਨੌਜਵਾਨ ਜੋ ਆਪਣਾ ਭਵਿੱਖ ਬਣਾਉਣ ਲਈ ਵਿਦੇਸ਼ ਗਏ ਸਨ, ਨੇ ਆਪਣੀ ਜਾਨ ਗਵਾਈ। ਇਨ੍ਹਾਂ ਵਿੱਚੋਂ 19 ਅਜਿਹੇ ਸਨ, ਜਿਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਦੋਂ ਕਿ ਆਤਮ ਹੱਤਿਆ ਦੇ ਅੰਕੜੇ ਨਹੀਂ ਦਿੱਤੇ ਗਏ।
ਇਹ ਸਵਾਲ ਸੰਸਦ ਮੈਂਬਰ ਕੋਡਿਕੂਨਿਲ ਸੁਰੇਸ਼ ਨੇ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਜਿਸ ਦੇ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ 5 ਸਾਲਾਂ ਵਿੱਚ 633 ਨੌਜਵਾਨਾਂ ਨੇ ਵਿਦੇਸ਼ਾਂ ਵਿੱਚ ਆਪਣੀ ਜਾਨ ਗਵਾਈ। ਇਨ੍ਹਾਂ ਵਿੱਚ 19 ਭਾਰਤੀ ਸਨ ਜਿਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਸਭ ਤੋਂ ਵੱਧ ਮੌਤਾਂ ਕੈਨੇਡਾ ਵਿੱਚ ਹੋਈਆਂ, ਜਿੱਥੇ ਪਿਛਲੇ 5 ਸਾਲਾਂ ਵਿੱਚ 172 ਲੋਕਾਂ ਦੀ ਮੌਤ ਹੋਈ। ਇਨ੍ਹਾਂ ਵਿੱਚੋਂ 9 ਵਿਦਿਆਰਥੀਆਂ ਦੀ ਹਮਲਿਆਂ ਕਾਰਨ ਮੌਤ ਹੋ ਗਈ ਸੀ। ਦੂਜਾ ਹੈਰਾਨ ਕਰਨ ਵਾਲਾ ਅੰਕੜਾ ਅਮਰੀਕਾ ਤੋਂ ਆਇਆ ਹੈ, ਜਿੱਥੇ ਇਸ ਦੌਰਾਨ 108 ਨੌਜਵਾਨਾਂ ਦੀ ਜਾਨ ਚਲੀ ਗਈ।
ਵਿਦੇਸ਼ ਮੰਤਰਾਲੇ ਨੇ ਅੰਕੜਿਆਂ ਵਿੱਚ 41 ਦੇਸ਼ਾਂ ਦੇ ਨਾਮ ਦਿੱਤੇ ਹਨ, ਜਿੱਥੇ ਇੱਕ ਜਾਂ ਇੱਕ ਤੋਂ ਵੱਧ ਵਿਦਿਆਰਥੀਆਂ ਦੀ ਮੌਤ ਹੋਈ ਹੈ। ਇਨ੍ਹਾਂ ਵਿੱਚ ਆਸਟਰੇਲੀਆ ਵਿੱਚ 57, ਜਰਮਨੀ ਵਿੱਚ 24, ਇਟਲੀ ਵਿੱਚ 18, ਕਿਰਗਿਸਤਾਨ ਵਿੱਚ 12, ਰੂਸ ਵਿੱਚ 37, ਯੂਕਰੇਨ ਵਿੱਚ 18, ਯੂਕੇ ਵਿੱਚ 58, ਜਾਰਜੀਆ ਅਤੇ ਸਾਈਪ੍ਰਸ ਵਿੱਚ 12-12 ਅਤੇ ਸਾਊਦੀ ਅਰਬ ਵਿੱਚ 18 ਵਿਦਿਆਰਥੀ ਸ਼ਾਮਲ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ।
ਇੱਕ ਹੋਰ ਸਵਾਲ 'ਤੇ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪਿਛਲੇ 3 ਸਾਲਾਂ 'ਚ 48 ਭਾਰਤੀ ਵਿਦਿਆਰਥੀਆਂ ਨੂੰ ਅਮਰੀਕਾ ਤੋਂ ਭਾਰਤ ਭੇਜਿਆ ਗਿਆ। ਇਨ੍ਹਾਂ ਵਿਦਿਆਰਥੀਆਂ ਨੂੰ ਭਾਰਤ ਕਿਉਂ ਭੇਜਿਆ ਗਿਆ, ਇਸ ਬਾਰੇ ਵਿਦੇਸ਼ ਮੰਤਰਾਲੇ ਵੱਲੋਂ ਕੋਈ ਕਾਰਨ ਨਹੀਂ ਦੱਸਿਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।