BC Assembly elections: ਕੈਨੇਡਾ ਵਿੱਚ ਆਮ ਚੋਣਾਂ ਨੂੰ ਭਾਵੇਂ ਹਾਲੇ ਇੱਕ ਸਾਲ ਤੋਂ ਵੱਧ ਦਾ ਸਮਾਂ ਪਿਆ ਹੈ ਪਰ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੇ ਸਿਆਸੀ ਅਖੜਾ ਭਖਾ ਦਿੱਤਾ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੂੰ 9 ਮਹੀਨੇ ਹਾਲੇ ਬਾਕੀ ਹੈ ਤੇ ਇਹਨਾਂ ਹਲਕਿਆਂ 'ਚ ਦਾਅਵੇਦਾਰੀਆਂ ਨੇ ਜ਼ੋਰ ਫੜ ਲਿਆ ਹੈ। ਕਈ ਵਿਧਾਨ ਸਭਾ ਹਲਕਿਆਂ ਵਿਚ ਉਮੀਦਵਾਰਾਂ ਦਾ ਸਿੱਧਾ ਐਲਾਨ ਕੀਤਾ ਜਾ ਰਿਹਾ ਹੈ ਤੇ ਕਈਆਂ ਵਿਚ ਨਾਮਜ਼ਦਗੀ ਕੀਤੀ ਜਾਵੇਗੀ।
ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਇਸ ਸਾਲ 19 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ। ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਿਧਾਨ ਸਭਾ ਦੀਆਂ 87 ਸੀਟਾਂ ਹਨ। ਮੌਜੂਦਾ ਸਮੇਂ ਵਿਧਾਨ ਸਭਾ ਵਿੱਚ 10 ਪੰਜਾਬੀ ਮੌਜੂਦ ਹਨ ਤੇ ਸਾਰੇ ਵਿਧਾਇਕ ਸੱਤਾਧਾਰੀ ਐੱਨ.ਡੀ.ਪੀ. ਪਾਰਟੀ ਨਾਲ ਸਬੰਧਤ ਹਨ।
ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬੀ ਆਪਣੀ ਕਿਸਮਤ ਅਜ਼ਾਮਾਉਣ ਲਈ ਤਿਆਰ ਬਰ ਤਿਆਰ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਬੀ.ਸੀ. ਯੂਨਾਈਟਿਡ ਪਾਰਟੀ ਨੇ 2 ਅਤੇ ਕੰਜ਼ਰਵੇਟਿਵ ਪਾਰਟੀ ਆਫ ਬੀ.ਸੀ. ਨੇ 5 ਪੰਜਾਬੀਆਂ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਨਾਮੀ ਪੰਜਾਬੀ ਮੂਲ ਦੀ ਵਕੀਲ ਪੁਨੀਤ ਸੰਧਰ ਅਤੇ ਪੀਟਾਪਿਟ ਫ੍ਰੈਂਚਾਈਜ਼ ਰੈਸਟੋਰੈਂਟ ਦੇ ਮਾਲਕ ਪਵਨੀਤ ਸਿੰਘ ਹੈਪੀ ਬੀ.ਸੀ. ਯੂਨਾਈਟਿਡ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਨਿੱਤਰੇ ਹਨ। ਜਦਕਿ ਡਾਕਟਰ ਜੋਡੀ ਤੂਰ, ਰੇਡੀਓ ਹੋਸਟ ਤੇਗਜੋਤ ਬੱਲ, ਉੱਘੀ ਸਮਾਜ ਸੇਵਕਾ ਤੇ ਕਿੱਤੇ ਵਜੋਂ ਨਰਸ ਦੁਪਿੰਦਰ ਕੌਰ ਸਰਾਂ, ਪਹਿਲਵਾਨ ਤੇ ਕਬੱਡੀ ਖਿਡਾਰੀ ਰਹੇ ਮਨਦੀਪ ਧਾਲੀਵਾਲ ਤੇ ਸਾਬਕਾ ਰੇਡੀਓ ਹੋਸਟ ਦੀਪਰ ਸੂਰੀ ਨੂੰ ਕੰਜ਼ਰਵੇਟਿਵ ਪਾਰਟੀ ਬੀ.ਸੀ.ਨੇ ਆਪਣੇ ਪਾਰਟੀ ਉਮੀਦਵਾਰ ਬਣਾਇਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।