ਪੜਚੋਲ ਕਰੋ

ਕੈਨੇਡਾ ’ਚ ਇੱਕ ਹੋਰ ਸਕੂਲ ’ਚੋਂ ਮਿਲੀਆਂ ਸਮੂਹਕ ਕਬਰਾਂ

ਸਾਲ 1970 ਵਿੱਚ ਫਸਟ ਨੇਸ਼ਨ ਨੇ ਸਕੂਲ ਦੇ ਕਬਰਿਸਤਾਨ ’ਤੇ ਕਬਜ਼ਾ ਕਰ ਲਿਆ ਸੀ। ਉਦੋਂ ਤੋਂ ਉਹ ਸਾਰੇ ਸਾਬਕਾ ਮੂਲਵਾਸੀ ਰਿਹਾਇਸ਼ੀ ਸਕੂਲਾਂ ਵਿੱਚ ਸੰਭਾਵਿਤ ਸਮੂਹਕ ਕਬਰਾਂ ਦੀ ਖੋਜ ਕਰ ਰਿਹਾ ਹੈ। ਕੈਮਲੂਪਸ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਦੀ ਤਰ੍ਹਾਂ ਜਿੱਥੇ ਪਿਛਲੇ ਮਹੀਨੇ ਬੱਚਿਆਂ ਦੇ ਪਿੰਜਰ ਮਿਲੇ ਸੀ।

ਰੇਜਿਨਾ: ਕੈਨੇਡਾ ਵਿੱਚ ਇੱਕ ਹੋਰ ਸਾਬਕਾ ਰਿਹਾਇਸ਼ੀ ਸਕੂਲ ਚੋਂ ਸਮੂਹਕ ਕਬਰਾਂ ਮਿਲੀਆਂ ਹਨ। ਦੱਸ ਦਈਏ ਕਿ ਇਨ੍ਹਾਂ ਵਿੱਚ ਸੈਂਕੜੇ ਮੂਲਵਾਸੀ ਬੱਚਿਆਂ ਦੀਆਂ ਲਾਸ਼ਾਂ ਦਫ਼ਨਾਈਆਂ ਗਈਆਂ ਸੀ। ਤਾਜ਼ਾ ਖੁਲਾਸੇ ਤੋਂ ਪਹਿਲਾਂ 215 ਬੱਚਿਆਂ ਦੇ ਪਿੰਜਰ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਇੱਕ ਸਾਬਕਾ ਸਥਾਨਕ ਰਿਹਾਇਸ਼ੀ ਸਕੂਲ ਚੋਂ ਬਰਾਮਦ ਕੀਤੇ ਗਏ ਸੀ। ਕੈਨੇਡਾ ’ਚ ਮੂਲਵਾਸੀ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨ ਕੋਸੈਕਸ ਫਸਟ ਨੇਸ਼ਨ ਦੇ ਮੈਂਬਰਾਂ ਅਤੇ ਕੈਨੇਡਾ ਦੇ ਫੈਡਰੇਸ਼ਨ ਆਫ਼ ਸੌਵਰੇਨ ਇੰਡੀਜੀਨਸ ਫਸਟ ਨੇਸ਼ਨ ਨੇ ਕਿਹਾ ਕਿ ਇਹ ਕਬਰਾਂ ਸਸਕੈਚੇਵਨ ਸੂਬੇ ਦੇ ਸਾਬਕਾ ਮੈਰੀਵਿਲ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਚੋਂ ਮਿਲੀਆਂ ਹਨ।

ਉਧਰ ਕੈਨੇਡਾ ’ਚ ਅਣਪਛਾਤੀਆਂ ਕਬਰਾਂ ਦੀ ਇਹ ਗਿਣਤੀ ਦੇਸ਼ ਦੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।  ਫੈਡਰੇਸ਼ਨ ਆਫ਼ ਸੌਵਰੇਨ ਇੰਡੀਜੀਨਸ ਫਸਟ ਨੇਸ਼ਨ (ਐਫਐਸਆਈਐਨ) ਨੇਤਾ ਬੌਬੀ ਕੈਮਰੂਨ ਅਤੇ ਕੋਸੈਕਸ ਪ੍ਰਮੁੱਖ ਕੈਡਮਸ ਡੇਲੋਰਮੀ ਨੇ ਕਿਹਾ ਕਿ ਉਹ ਇਨ੍ਹਾਂ ਕਬਰਾਂ ਦੀ ਖੋਜ ਬਾਰੇ ਵਿਸਥਾਰ ਪੂਰਵਕ ਦੱਸਦ ਲਈ ਇੱਕ ਪ੍ਰੈਸ ਕਾਨਫਰੰਸ ਕਰਨਗੇ। ਹਾਸਲ ਜਾਣਕਾਰੀ ਮੁਤਾਬਕ ਇਹ ਰਿਹਾਇਸ਼ੀ ਸਕੂਲ 1899 ਤੋਂ 1997 ਤੱਕ ਚੱਲਿਆ ਸੀ। ਇਹ ਸਸਕੈਚੇਵਨ ਦੀ ਰਾਜਧਾਨੀ ਰੇਜਿਨਾ ਤੋਂ ਲਗਪਗ 140 ਕਿਲੋਮੀਟਰ ਦੂਰ ਪੂਰਬ ਵਿੱਚ ਸਥਿਤ ਹੈ, ਜਿੱਥੇ ਹੁਣ ਕੋਸੈਕਸ ਭਾਈਚਾਰੇ ਦੇ ਲੋਕ ਰਹਿੰਦੇ ਹਨ।

ਸਾਲ 1970 ਵਿੱਚ ਫਸਟ ਨੇਸ਼ਨ ਨੇ ਸਕੂਲ ਦੇ ਕਬਰਿਸਤਾਨ ’ਤੇ ਕਬਜ਼ਾ ਕਰ ਲਿਆ ਸੀ। ਉਦੋਂ ਤੋਂ ਉਹ ਸਾਰੇ ਸਾਬਕਾ ਮੂਲਵਾਸੀ ਰਿਹਾਇਸ਼ੀ ਸਕੂਲਾਂ ਵਿੱਚ ਸੰਭਾਵਿਤ ਸਮੂਹਕ ਕਬਰਾਂ ਦੀ ਖੋਜ ਕਰ ਰਿਹਾ ਹੈ। ਕੈਮਲੂਪਸ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਦੀ ਤਰ੍ਹਾਂ ਜਿੱਥੇ ਪਿਛਲੇ ਮਹੀਨੇ ਬੱਚਿਆਂ ਦੇ ਪਿੰਜਰ ਮਿਲੇ ਸੀ, ਮੈਰੀਵਿਲ ਸਕੂਲ ਕੈਥੋਲਿਕ ਚਰਚ ਦੇ ਅਸੂਲਾਂ ਤਹਿਤ ਚਲਾਇਆ ਗਿਆ ਸੀ। ਇਹ ਸਵਦੇਸ਼ੀ ਸਕੂਲ ਕੈਨੇਡਾ ਦੇ ਹਿੰਸਕ ਇਤਿਹਾਸ ਦਾ ਹਿੱਸਾ ਰਹੇ ਹਨ, ਜਿੱਥੇ ਬੱਚਿਆਂ ਨੂੰ ਜਬਰਦਸਤੀ ਰਿਹਾਇਸ਼ੀ ਸਕੂਲਾਂ ਵਿੱਚ ਰੱਖਿਆ ਗਿਆ ਸੀ। ਸਾਲ  1840 ਤੋਂ 1996 ਤੱਕ ਕੈਨੇਡਾ ਵਿੱਚ 200 ਤੋਂ ਵੱਧ ਰਿਹਾਇਸ਼ੀ ਸਕੂਲ ਸਨ, ਜੋ ਸਰਕਾਰ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਚਲਾਏ ਜਾਂਦੇ ਸੀ। ਪੂਰੇ ਕੈਨੇਡਾ ਵਿੱਚ 15 ਲੱਖ ਤੋਂ ਵੱਧ ਬੱਚਿਆਂ ਨੂੰ ਸਿੱਖਿਆ ਦੇ ਨਾਂ ’ਤੇ ਉਨ੍ਹਾਂ ਦੇ ਮਾਪਿਆਂ ਤੋਂ ਅਲੱਗ ਕਰਕੇ ਰਿਹਾਇਸ਼ੀ ਸਕੂਲਾਂ ਵਿੱਚ ਦਾਖ਼ਲਾ ਕਰਵਾ ਦਿੱਤਾ ਗਿਆ ਸੀ। ਇਸ ਦਾ ਉਦੇਸ਼ ਸਵਦੇਸ਼ੀ ਅਬਾਦੀ ਦੇ ਬੱਚਿਆਂ ਅਤੇ ਉੱਥੇ ਵਸਣ ਵਾਲੇ ਲੋਕਾਂ ਦੇ ਬੱਚਿਆਂ ਵਿਚਕਾਰ ਸੱਭਿਆਚਾਰ ਨੂੰ ਹੱਲਾਸ਼ੇਰੀ ਦੇਣਾ ਸੀ।

ਮੂਲਵਾਸੀ ਬੱਚਿਆਂ ਨੂੰ ਈਸਾਈ ਧਰਮ ਅਪਣਾਉਣ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਮਾਤ ਭਾਸ਼ਾ ਬੋਲਣ ਦੀ ਆਗਿਆ ਨਹੀਂ ਦਿੱਤੀ ਜਾਂਦੀ ਸੀ। ਬੱਚਿਆਂ ਨਾਲ ਕੁੱਟਮਾਰ ਵੀ ਹੁੰਦੀ ਸੀ। ਕਿਹਾ ਜਾਂਦਾ ਹੈ ਕਿ ਸਵਦੇਸ਼ੀ ਭਾਈਚਾਰੇ ਦੇ 6 ਹਜ਼ਾਰ ਬੱਚਿਆਂ ਦੀ ਮੌਤ ਹੋਈ ਸੀ।  ਕੈਨੇਡਾ ਸਰਕਾਰ ਨੇ ਇਸ ਅਣਮਨੁੱਖੀ ਵਿਹਾਰ ਲਈ 2008 ’ਚ ਰਸਮੀ ਤੌਰ ’ਤੇ ਮਾਫ਼ੀ ਮੰਗੀ ਸੀ, ਪਰ ਰੋਮਨ ਕੈਥੋਲਿਕ ਚਰਚ, ਜੋ ਜ਼ਿਆਦਾਤਰ ਸਕੂਲਾਂ ਨੂੰ ਚਲਾਉਂਦਾ ਸੀ, ਉਸ ਨੇ ਹੁਣ ਤੱਕ ਮਾਫ਼ੀ ਨਹੀਂ ਮੰਗੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਪੋਪ ਫਰਾਂਸਿਸ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਕਬਰਾਂ ਦੀ ਖੋਜ ਨਾਲ ਉਨ੍ਹਾਂ ਨੂੰ ਦਰਦ ਹੋਇਆ ਹੈ, ਪਰ ਉਨ੍ਹਾਂ ਨੇ ਇਸ ਸਬੰਧੀ ਕੋਈ ਮਾਫ਼ੀ ਮੰਗਣ ਵਾਲਾ ਬਿਆਨ ਜਾਰੀ ਨਹੀਂ ਕੀਤਾ। ਇਸ ’ਤੇ ਪੀੜਤਾਂ ਦੇ ਬਚੇ ਹੋਏ ਲੋਕਾਂ ਨੇ ਪੋਪ ਦਾ ਬਿਆਨ ਖਾਰਜ ਕਰ ਦਿੱਤਾ ਸੀ।

ਇਹ ਵੀ ਪੜ੍ਹੋ: PM Modi JK Leaders Meeting: ਪੌਣੇ ਚਾਰ ਘੰਟੇ ਚਲੀ ਜੰਮੂ ਕਸ਼ਮੀਰ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ਦੀਆਂ ਕੁਝ ਵੱਡੀ ਗੱਲਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget