ਪੜਚੋਲ ਕਰੋ

Heavy monsoon rain in Pakistan: ਪਾਕਿਸਤਾਨ 'ਚ ਭਾਰੀ ਮਾਨਸੂਨ ਦੀ ਬਾਰਿਸ਼ ਕਾਰਨ 77 ਲੋਕਾਂ ਦੀ ਮੌਤ, ਮੰਤਰੀ ਨੇ ਦੱਸਿਆ - ਰਾਸ਼ਟਰੀ ਤ੍ਰਾਸਦੀ

Minister Told National Tragedy: ਪਾਕਿਸਤਾਨ 'ਚ ਮੌਨਸੂਨ ਦੀ ਭਾਰੀ ਬਾਰਿਸ਼ 'ਚ 77 ਲੋਕਾਂ ਦੀ ਮੌਤ ਹੋ ਗਈ ਹੈ। ਇਕੱਲੇ ਬਲੋਚਿਸਤਾਨ ਸੂਬੇ ਵਿਚ ਮੀਂਹ ਕਾਰਨ 39 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੀ ਜਲਵਾਯੂ ਪਰਿਵਰਤਨ ਮੰਤਰੀ ਸ਼ੈਰੀ ਰਹਿਮਾਨ...

Minister Told National Tragedy: ਪਾਕਿਸਤਾਨ 'ਚ ਮੌਨਸੂਨ ਦੀ ਭਾਰੀ ਬਾਰਿਸ਼ 'ਚ 77 ਲੋਕਾਂ ਦੀ ਮੌਤ ਹੋ ਗਈ ਹੈ। ਇਕੱਲੇ ਬਲੋਚਿਸਤਾਨ ਸੂਬੇ ਵਿਚ ਮੀਂਹ ਕਾਰਨ 39 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੀ ਜਲਵਾਯੂ ਪਰਿਵਰਤਨ ਮੰਤਰੀ ਸ਼ੈਰੀ ਰਹਿਮਾਨ ਨੇ ਬੁੱਧਵਾਰ ਨੂੰ ਇੱਕ ਨਿਊਜ਼ ਕਾਨਫਰੰਸ ਵਿੱਚ ਮੀਂਹ ਕਾਰਨ ਹੋਈਆਂ ਮੌਤਾਂ ਨੂੰ 'ਰਾਸ਼ਟਰੀ ਦੁਖਾਂਤ' ਕਰਾਰ ਦਿੱਤਾ। ਪਾਕਿਸਤਾਨ 'ਚ ਭਾਰੀ ਮੀਂਹ ਕਾਰਨ ਸੈਂਕੜੇ ਘਰ ਤਬਾਹ ਹੋ ਗਏ। ਮੰਤਰੀ ਰਹਿਮਾਨ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਦੂਰ-ਦੁਰਾਡੇ ਦੇ ਇਲਾਕਿਆਂ 'ਚ ਬਚਾਅ ਕਾਰਜ 'ਚ ਰੁਕਾਵਟ ਆਈ ਹੈ।

ਇੱਕ ਨਿਊਜ਼ ਏਜੰਸੀ ਦੀ ਇੱਕ ਖ਼ਬਰ ਮੁਤਾਬਕ ਮੰਤਰੀ ਸ਼ੈਰੀ ਰਹਿਮਾਨ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਮਰਨ ਵਾਲਿਆਂ ਵਿੱਚ ਬੱਚੇ, ਮਰਦ ਅਤੇ ਔਰਤਾਂ ਸ਼ਾਮਿਲ ਹਨ। ਸਰਕਾਰ ਰਾਸ਼ਟਰੀ ਅਤੇ ਸੂਬਾਈ ਆਫਤ ਪ੍ਰਬੰਧਨ ਅਧਿਕਾਰੀਆਂ ਦੀ ਮਦਦ ਨਾਲ ਬਾਰਸ਼ ਕਾਰਨ ਪਰੇਸ਼ਾਨ ਸਥਾਨਕ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਣੀ ਦਾ ਪੱਧਰ ਉੱਚਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਕਿਉਂਕਿ ਮਾਨਸੂਨ ਦਾ ਪੈਟਰਨ ਬਦਲ ਰਿਹਾ ਹੈ। ਇਸ ਸਮੇਂ ਪੂਰੇ ਪਾਕਿਸਤਾਨ ਵਿੱਚ ਬਾਰਿਸ਼ ਔਸਤ ਤੋਂ 87 ਫੀਸਦੀ ਜ਼ਿਆਦਾ ਹੈ।

ਮੰਤਰੀ ਸ਼ੈਰੀ ਰਹਿਮਾਨ ਨੇ ਕਿਹਾ ਕਿ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ (ਐੱਨ.ਡੀ.ਐੱਮ.ਏ.) ਨੇ ਰਾਸ਼ਟਰੀ ਮਾਨਸੂਨ ਨੂੰ ਲੈ ਕੇ ਇੱਕ ਅਚਨਚੇਤੀ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਤਾਂ ਜੋ ਹੋਰ ਜਾਨੀ ਤੇ ਮਾਲੀ ਨੁਕਸਾਨ ਨੂੰ ਰੋਕਿਆ ਜਾ ਸਕੇ। ਮੰਤਰੀ ਸ਼ੈਰੀ ਰਹਿਮਾਨ ਨੇ ਕਿਹਾ ਕਿ ਸਾਨੂੰ ਇਨ੍ਹਾਂ ਮੌਤਾਂ ਅਤੇ ਤਬਾਹੀ ਨੂੰ ਰੋਕਣ ਲਈ ਵਿਆਪਕ ਯੋਜਨਾ ਦੀ ਲੋੜ ਹੈ। ਕਿਉਂਕਿ ਇਹ ਸਾਰੀ ਤਬਾਹੀ ਜਲਵਾਯੂ ਤਬਦੀਲੀ ਕਾਰਨ ਹੋ ਰਹੀ ਹੈ।

ਜਦੋਂ ਕਿ ਪਾਕਿਸਤਾਨ ਦੇ ਮੌਸਮ ਵਿਭਾਗ (ਪੀ.ਐੱਮ.ਡੀ.) ਮੁਤਾਬਕ ਬਾਰਿਸ਼ 8 ਜੁਲਾਈ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਨੇ ਕਿਹਾ ਕਿ ਸਿੰਧ ਦੇ ਦੱਖਣ ਵਿੱਚ ਘੱਟ ਹਵਾ ਦਾ ਦਬਾਅ ਮੌਜੂਦ ਹੈ, ਜੋ ਉੱਤਰੀ ਅਰਬ ਸਾਗਰ ਤੋਂ ਨਮੀ ਪ੍ਰਾਪਤ ਕਰ ਰਿਹਾ ਹੈ। ਇਸ ਦੌਰਾਨ ਦਰਜਨਾਂ ਲੋਕਾਂ ਦੀ ਮੌਤ ਤੋਂ ਬਾਅਦ ਬਲੋਚਿਸਤਾਨ ਸਰਕਾਰ ਨੇ ਕਵੇਟਾ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਘੋਸ਼ਿਤ ਕਰ ਦਿੱਤਾ ਅਤੇ ਸੂਬਾਈ ਰਾਜਧਾਨੀ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ। ਬਲੋਚਿਸਤਾਨ ਸੂਬੇ ਦੀਆਂ ਨਦੀਆਂ ਅਤੇ ਨਹਿਰਾਂ ਦਾ ਪਾਣੀ ਮੂਸਲਾਧਾਰ ਬਾਰਸ਼ ਕਾਰਨ ਵੱਧ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Bathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget