ਕੋਲੰਬਸ: ਅਮਰੀਕਾ ਦੇ ਕੋਲੰਬਸ ਵਿੱਚ ਮੰਗਲਵਾਰ ਨੂੰ ਪੁਲਿਸ ਨੇ ਇੱਕ ਕਾਲੀ ਲੜਕੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਡੈਰੇਕ ਚੌਵਿਨ ਨੂੰ ਇੱਕ ਕਾਲੇ ਅਮਰੀਕੀ ਨਾਗਰਿਕ ਜਾਰਜ ਫਲਾਇਡ ਦੀ ਹੱਤਿਆ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।


ਦੱਸ ਦਈਏ ਕਿ ਕੋਲੰਬਸ ਦੇ ਓਹੀਓ ਵਿੱਚ ਪੁਲਿਸ ਨੂੰ ਚਾਕੂਬਾਜ਼ੀ ਦੀ ਘਟਨਾ ਬਾਰੇ ਜਾਣਕਾਰੀ ਮਿਲੀ। ਇਸ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਤੇ ਲੜਕੀ ਨੂੰ ਗੋਲੀ ਮਾਰ ਦਿੱਤੀ। ‘ਕੋਲੰਬਸ ਡਿਸਪੈਚ’ ਦੀ ਖ਼ਬਰ ਮੁਤਾਬਕ ਅਧਿਕਾਰੀਆਂ ਨੂੰ ਫੋਨ ‘ਤੇ ਚਾਕੂ ਮਾਰਨ ਦੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸ਼ਾਮ ਪੰਜ ਵਜੇ ਲੜਕੀ ਨੂੰ ਗੋਲੀ ਮਾਰ ਦਿੱਤੀ। ਡਿਸਪੈਚ ਦੀ ਖ਼ਬਰ ਮੁਤਾਬਕ, ਫੋਨ ਕਰਨ ਵਾਲੇ ਨੇ ਦੱਸਿਆ ਸੀ ਕਿ ਇੱਕ ਔਰਤ ਉਸ ਨੂੰ ਚਾਕੂ ਮਾਰਨ ਦੀ ਕੋਸ਼ਿਸ਼ ਕਰ ਰਹੀ ਸੀ।


ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪੁਲਿਸ ਨੇ ਲੜਕੀ ਨੂੰ ਕਿਉਂ ਗੋਲੀ ਮਾਰੀ। ਇਸ ਘਟਨਾ ਵਿੱਚ ਹੋਰ ਕੋਈ ਜ਼ਖਮੀ ਨਹੀਂ ਹੋਇਆ ਸੀ। ਅਪਰਾਧਿਕ ਜਾਂਚ ਬਿਊਰੋ ਘਟਨਾ ਦੇ ਅਪਰਾਧੀ ਦੀ ਜਾਂਚ ਕਰ ਰਿਹਾ ਹੈ। ਉਨ੍ਹਾਂ ਕਿਹਾ ਪੜਤਾਲ ਦੇ ਨਤੀਜਿਆਂ ਦੇ ਅਧਾਰ 'ਤੇ ਡਵੀਜ਼ਨਲ ਪੁਲਿਸ ਘਟਨਾ ਵਾਲੀ ਥਾਂ 'ਤੇ ਮੌਜੂਦ ਸਾਰੇ ਅਧਿਕਾਰੀਆਂ 'ਤੇ ਕਾਰਵਾਈ ਦੀ ਸਮੀਖਿਆ ਕਰੇਗੀ।



ਮੀਡੀਆ ਰਿਪੋਰਟਾਂ ਵਿਚ ਦੱਸਿਆ ਗਿਆ ਹੈ ਕਿ ਉਸ ਦੀ ਉਮਰ 15 ਤੋਂ 16 ਸਾਲ ਦੇ ਵਿਚਕਾਰ ਹੈ। ਕੋਲੰਬਸ ਦੇ ਮੇਅਰ ਐਂਡਰਿਓ ਗਿੰਥਰ ਨੇ ਟਵੀਟ ਕੀਤਾ, "ਅੱਜ ਦੁਪਹਿਰ ਪੁਲਿਸ ਵਲੋਂ ਗੋਲੀ ਮਾਰ ਕੇ ਇੱਕ ਲੜਕੀ ਦਾ ਕਤਲ ਕਰ ਦਿੱਤਾ ਗਿਆ। ਅਸੀਂ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਇਕੱਤਰ ਕਰ ਰਹੇ ਹਾਂ। ਅਸੀਂ ਜਿੰਨੀ ਜਲਦੀ ਹੋ ਸਕੇ ਬਾਡੀ ਕੈਮਰਾ ਫੁਟੇਜ ਦੀ ਸਮੀਖਿਆ ਕਰਨ ਲਈ ਕੰਮ ਕਰ ਰਹੇ ਹਾਂ। ਘਟਨਾ ਸਥਾਨ 'ਤੇ ਮੌਜੂਦ ਪੁਲਿਸ ਤੇ ਅਧਿਕਾਰੀਆਂ ਨੇ ਤੁਰੰਤ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।


ਇਹ ਵੀ ਪੜ੍ਹੋ: Health workers on coronavirus: ਸਰਕਾਰ ਨੇ ਕਰੋੜਾਂ ਸਿਹਤ ਕਰਮਚਾਰੀਆਂ ਨੂੰ ਦਿੱਤਾ ਤੋਹਫ਼ਾ!


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904