Kabaddi Match Firing: ਬਰਤਾਨੀਆ ਵਿੱਚ ਐਤਵਾਰ ਨੂੰ ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਦੋ ਵਿਰੋਧੀ ਗਰੋਹਾਂ ਵਿੱਚ ਕਥਿਤ ਤੌਰ ‘ਤੇ ਝੜਪ ਹੋ ਗਈ ਤੇ ਇਸ ਵਿੱਚ 4 ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾ ਐਤਵਾਰ ਸ਼ਾਮ ਕਰੀਬ 4 ਵਜੇ ਅਲਵਾਸਟਨ ਦੇ ਐਲਵਾਸਟਨ ਲੇਨ ‘ਤੇ ਡਰਬੀ ਕਬੱਡੀ ਮੈਦਾਨ ‘ਚ ਵਾਪਰੀ।


ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ


ਇੰਗਲੈਂਡ ਦੇ ਈਸਟ ਮਿਡਲੈਂਡਜ਼ ਖੇਤਰ ਵਿੱਚ ਬ੍ਰਿਟਿਸ਼ ਪੰਜਾਬੀ ਭਾਈਚਾਰੇ ਨਾਲ ਜੁੜੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਵੱਡੇ ਪੱਧਰ 'ਤੇ ਭਗਦੜ ਮੱਚ ਗਈ। ਜਿਸ ਕਰਕੇ ਭਗਦੜ ਦੇ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ। ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਡਰਬੀਸ਼ਾਇਰ ਪੁਲਿਸ ਨੇ ਦੱਸਿਆ ਕਿ ਅਲਵਾਸਟਨ, ਡਰਬੀ ਦੇ ਅਲਵਾਸਟਨ ਲੇਨ ਦੇ ਖੇਤਰ ਵਿੱਚ ਪੁਲਿਸ ਦੀ ਵੱਡੀ ਮੌਜੂਦਗੀ ਸੀ, ਜਿੱਥੇ ਐਤਵਾਰ ਨੂੰ ਝੜਪਾਂ ਹੋਈਆਂ ਸਨ। ਘਟਨਾ ਤੋਂ ਬਾਅਦ, ਪੁਲਿਸ ਨੇ 24 ਤੋਂ 38 ਸਾਲ ਦੀ ਉਮਰ ਦੇ ਚਾਰ ਵਿਅਕਤੀਆਂ ਨੂੰ ਬੰਦੂਕ ਰੱਖਣ ਅਤੇ ਹਿੰਸਕ ਗੜਬੜ ਦੇ ਸ਼ੱਕ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।



ਪ੍ਰਾਪਤ ਜਾਣਕਾਰੀ ਮੁਤਾਬਕ ਜਦੋਂ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਤਾਂ ਇਸ ਦੌਰਾਨ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ਵਿੱਚ ਕਥਿਤ ਤੌਰ ‘ਤੇ ਬੰਦੂਕਾਂ ਅਤੇ ਤਲਵਾਰਾਂ ਨਾਲ ਲੜਾਈ ਹੁੰਦੀ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਸੈਂਕੜੇ ਲੋਕ ਘਟਨਾ ਵਾਲੀ ਥਾਂ ਤੋਂ ਭੱਜਦੇ ਹੋਏ ਨਜ਼ਰ ਆ ਰਹੇ ਹਨ। ਮੌਕੇ ’ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਦੋ ਵਿਰੋਧੀ ਗਰੋਹਾਂ ਦੀ ਲੜਾਈ ਹੋਈ ਹੈ।


ਪੁਲਿਸ ਨੇ ਕਿਹਾ,‘ਸਾਨੂੰ ਐਤਵਾਰ ਬਾਅਦ ਦੁਪਹਿਰ 3.51 ਵਜੇ ਐਲਵਾਸਟਨ ਲੇਨ, ਐਲਵਾਸਟਨ ਵਿੱਚ ਵੱਡੀ ਗੜਬੜ ਹੋਣ ਕਾਰਨ ਸੱਦਿਆ ਗਿਆ। ਘਟਨਾ ’ਚ ਚਾਰ ਜਣੇ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।


 ਲੜਾਈ ਦਾ ਵੀਡੀਓ ਵਾਇਰਲ


ਲੜਾਈ ਦੇ ਵੀਡੀਓ ਵਾਇਰਲ ਹੋ ਰਹੇ ਹਨ। ਇਨ੍ਹਾਂ ਵੀਡੀਓਜ਼ 'ਚ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ 'ਚ ਲੋਕ ਇਧਰ-ਉਧਰ ਭੱਜ ਰਹੇ ਹਨ ਅਤੇ ਭੀੜ 'ਚ ਭਗਦੜ ਮਚ ਗਈ ਹੈ। ਵੀਡੀਓ 'ਚ ਗੋਲੀ ਚੱਲਣ ਦੀ ਆਵਾਜ਼ ਸੁਣੀ ਜਾ ਸਕਦੀ ਹੈ। ਕੁਝ ਲੋਕ ਤਲਵਾਰਾਂ ਲਹਿਰਾਉਂਦੇ ਵੀ ਨਜ਼ਰ ਆ ਰਹੇ ਹਨ। ਇਹ ਘਟਨਾ ਦੋ ਵਿਰੋਧੀ ਗਰੋਹਾਂ ਵਿਚਾਲੇ ਹੋਈ ਝੜਪ ਦਾ ਨਤੀਜਾ ਮੰਨਿਆ ਜਾ ਰਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।