USA : ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੀ ਪ੍ਰੇਮਿਕਾ ਦੀ ਹੱਤਿਆ ਕਰਨ ਦਾ ਦੋਸ਼, ਪੁਲਿਸ ਨੇ ਕੀਤਾ ਗ੍ਰਿਫ਼ਤਾਰ
indian ਮੂਲ ਦੇ ਸਿੱਖ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਪ੍ਰੇਮਿਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ
USA : ਅਮਰੀਕਾ ਦੇ ਕੈਲੀਫੋਰਨੀਆ ਵਿਚ ਭਾਰਤੀ ਮੂਲ ਦੇ ਸਿੱਖ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਭਾਰਤੀ ਮੂਲ ਦੇ ਵਿਅਕਤੀ ਨੇ ਆਪਣੀ ਪ੍ਰੇਮਿਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਿਪੋਰਟਾਂ ਮੁਤਾਬਕ 29 ਸਾਲਾ ਸਿਮਰਨਜੀਤ ਸਿੰਘ ਨੇ ਕੈਲੀਫੋਰਨੀਆ ਦੇ ਰੋਜ਼ਵਿਲੇ 'ਚ ਇਕ ਮਾਲ ਦੀ ਪਾਰਕਿੰਗ 'ਚ ਆਪਣੀ 34 ਸਾਲਾ ਪ੍ਰੇਮਿਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਰੋਜ਼ਵਿਲੇ ਪੁਲਸ ਮੁਤਾਬਕ ਦੋਵੇਂ ਸ਼ਨੀਵਾਰ ਸਵੇਰੇ ਇਕੱਠੇ ਮਾਲ 'ਚ ਆਏ ਸਨ। ਇਸ ਦੌਰਾਨ ਦੋਵਾਂ ਵਿਚਾਲੇ ਲੜਾਈ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੇ ਮਾਲ ਦੀ ਤੀਜੀ ਮੰਜ਼ਿਲ 'ਤੇ ਪਾਰਕਿੰਗ 'ਚ ਆਪਣੀ ਪ੍ਰੇਮਿਕਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਨੇ ਆਪਣੀ ਬੰਦੂਕ ਵੀ ਪਾਰਕਿੰਗ ਵਿੱਚ ਛੱਡ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਗਈ।
ਪੁਲਿਸ ਨੇ ਮੁਲਜ਼ਮ ਸਿਮਰਨਜੀਤ ਸਿੰਘ ਨੂੰ ਮਾਲ ਨੇੜੇ ਸਥਿਤ ਇੱਕ ਸਟੋਰ ਤੋਂ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੱਸਿਆ ਕਿ ਕਤਲ ਤੋਂ ਬਾਅਦ ਦੋਸ਼ੀ ਨੇੜੇ ਦੇ ਇਕ ਸਟੋਰ 'ਤੇ ਗਿਆ, ਜਿੱਥੇ ਉਸ ਨੇ ਨਵੀਂ ਕਮੀਜ਼ ਖਰੀਦੀ ਅਤੇ ਪੁਰਾਣੀ ਕਮੀਜ਼ ਨੂੰ ਬੈਗ 'ਚ ਪਾ ਕੇ ਨਵੀਂ ਕਮੀਜ਼ ਪਹਿਨ ਲਈ। ਜਦੋਂ ਮੁਲਜ਼ਮ ਉੱਥੋਂ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਪੁਲਿਸ ਨੇ ਉਸ ਨੂੰ ਫੜ ਲਿਆ। ਪੁਲਿਸ ਗਵਾਹਾਂ ਦੇ ਬਿਆਨ ਲੈ ਰਹੀ ਹੈ ਅਤੇ ਨਿਗਰਾਨੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਜਿਸ ਥਾਂ 'ਤੇ ਕਤਲ ਹੋਇਆ, ਉਥੇ ਸੁਰੱਖਿਆ ਕੈਮਰੇ ਵੀ ਲਗਾਏ ਗਏ ਹਨ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Join Our Official Telegram Channel : -
https://t.me/abpsanjhaofficial