India Canada Row: 'ਭਾਰਤ 'ਚ ਕੈਨੇਡੀਅਨ ਡਿਪਲੋਮੈਟ ਜ਼ਿਆਦਾ, ਸਾਡੇ ਅੰਦਰੂਨੀ ਮਾਮਲਿਆਂ 'ਚ ਦਿੰਦੇ ਨੇ ਦਖਲ' : ਵਿਦੇਸ਼ ਮੰਤਰਾਲੇ
India Canada Tension: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟ ਸ਼ਾਮਲ ਹੋ ਸਕਦੇ ਹਨ। ਉਦੋਂ ਤੋਂ ਕੈਨੇਡਾ ਅਤੇ ਭਾਰਤ ਵਿਚਾਲੇ ਵਿਵਾਦ ਜਾਰੀ ਹੈ।
India Canada Tension: ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ਭਾਰਤ ਵਿੱਚ ਕੈਨੇਡੀਅਨ ਡਿਪਲੋਮੈਟ ਦੀ ਗਿਣਤੀ ਜ਼ਿਆਦਾ ਹੈ। ਅਜਿਹੀ ਸਥਿਤੀ ਵਿੱਚ ਸੰਤੁਲਨ ਬਣਾਉਣ ਦੀ ਲੋੜ ਹੈ।
ਅਰਿੰਦਮ ਬਾਗਚੀ ਨੇ ਕਿਹਾ, ''ਇਹ (ਕੈਨੇਡੀਅਨ ਡਿਪਲੋਮੈਟ) ਲੋਕ ਸਾਡੇ ਅੰਦਰੂਨੀ ਮਾਮਲਿਆਂ 'ਚ ਵੀ ਦਖਲ ਦਿੰਦੇ ਹਨ। ਅਜਿਹੇ 'ਚ ਦੋਹਾਂ ਦੇਸ਼ਾਂ ਵਿਚਾਲੇ ਸੰਤੁਲਨ ਬਣਾਉਣ ਦੀ ਲੋੜ ਹੈ। ਇਸ ਸਬੰਧੀ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਉਨ੍ਹਾਂ ਕਿਹਾ, ਸਾਡਾ ਧਿਆਨ ਕੈਨੇਡਾ ਦੀ ਕੂਟਨੀਤਕ ਮੌਜੂਦਗੀ ਵਿੱਚ ਬਰਾਬਰੀ ਨੂੰ ਯਕੀਨੀ ਬਣਾਉਣ 'ਤੇ ਹੈ। ਸੂਤਰਾਂ ਮੁਤਾਬਕ ਭਾਰਤ ਨੇ 21 ਸਤੰਬਰ ਨੂੰ ਕੈਨੇਡਾ ਨੂੰ ਡਿਪਲੋਮੈਟ ਘੱਟ ਕਰਨ ਲਈ ਕਿਹਾ ਸੀ।
ਹਾਲ ਹੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸ਼ੁਰੂ ਹੋ ਗਿਆ।
ਭਾਰਤ ਨੇ ਕੀ ਕਿਹਾ?
ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਜੂਨ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ, ਇਹ ਬੇਤੁਕੇ ਹਨ। ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ। ਕੈਨੇਡਾ ਖਾਲਿਸਤਾਨੀ ਸਮਰਥਕਾਂ ਲਈ ਸੁਰੱਖਿਅਤ ਪਨਾਹਗਾਹ ਬਣ ਗਿਆ ਹੈ।
ਟਰੂਡੋ ਦੇ ਇਸ ਦਾਅਵੇ ਤੋਂ ਬਾਅਦ ਕੈਨੇਡਾ ਨੇ ਇੱਕ ਭਾਰਤੀ ਅਧਿਕਾਰੀ ਨੂੰ ਕੱਢ ਦਿੱਤਾ ਹੈ। ਬਦਲੇ ਵਿੱਚ ਭਾਰਤ ਨੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਸੀ।
ਨਿੱਝਰ ਦੀ 18 ਜੂਨ ਨੂੰ ਦੋ ਨਕਾਬਪੋਸ਼ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਟਰੂਡੋ ਨੇ ਇਸ ਸਬੰਧੀ ਦੋਸ਼ ਲਾਏ ਸਨ।
VIDEO | "Given the much higher diplomatic presence of Canadian diplomats here (India) and their continuing interference in our internal affairs, we had sought parity in our respective diplomatic presence. Discussions are ongoing on the modalities of achieving this," says… pic.twitter.com/Z4kSg9cdLH
— Press Trust of India (@PTI_News) October 5, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ