ਪੜਚੋਲ ਕਰੋ

ਪਾਕਿਸਤਾਨ 'ਚ ਸਿੱਖ ਲੜਕੀ ਅਗਵਾ, ਪਰਿਵਾਰ ਵੱਲੋਂ ਧਰਮ ਬਦਲ ਕੇ ਜ਼ਬਰਦਸਤੀ ਵਿਆਹ ਕਰਨ ਦੇ ਇਲਜ਼ਾਮ, ਸਿਰਸਾ ਵਿਦੇਸ਼ ਮੰਤਰੀ ਕੋਲ ਚੁੱਕਣਗੇ ਮਾਮਲਾ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਨੂੰ ਸਿੱਖ ਲੜਕੀ ਦੀਨਾ ਕੌਰ ਨੂੰ ਅਗਵਾ ਕਰ ਕੇ ਜ਼ਬਰਦਸਤੀ ਵਿਆਹ ਕਰਵਾ ਦਿੱਤਾ ਗਿਆ।ਇੰਨਾ ਹੀ ਨਹੀਂ ਸਿੱਖ ਲੜਕੀ ਦੇ ਵਿਆਹ ਤੋਂ ਪਹਿਲਾਂ ਉਸ ਦਾ ਧਰਮ ਪਰਿਵਰਤਨ ਵੀ ਕੀਤਾ ਗਿਆ।

ਲਾਹੌਰ/ਚੰਡੀਗੜ੍ਹ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਸ਼ਨੀਵਾਰ ਨੂੰ ਸਿੱਖ ਲੜਕੀ ਦੀਨਾ ਕੌਰ ਨੂੰ ਅਗਵਾ ਕਰ ਕੇ ਜ਼ਬਰਦਸਤੀ ਵਿਆਹ ਕਰਵਾ ਦਿੱਤਾ ਗਿਆ।ਇੰਨਾ ਹੀ ਨਹੀਂ ਸਿੱਖ ਲੜਕੀ ਦੇ ਵਿਆਹ ਤੋਂ ਪਹਿਲਾਂ ਉਸ ਦਾ ਧਰਮ ਪਰਿਵਰਤਨ ਵੀ ਕੀਤਾ ਗਿਆ। ਪਰਿਵਾਰ ਨੇ ਇਨਸਾਫ਼ ਲਈ ਪੁਲਿਸ ਤੋਂ ਮਦਦ ਮੰਗੀ ਤਾਂ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦੀ ਸ਼ਿਕਾਇਤ ਲੈਣ ਤੋਂ ਵੀ ਇਨਕਾਰ ਕਰ ਦਿੱਤਾ।

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਰਹਿਣ ਵਾਲੇ ਗੁਰਬਚਨ ਸਿੰਘ ਦੀ ਧੀ ਦੀਨਾ ਕੌਰ ਇੱਕ ਅਧਿਆਪਕਾ ਹੈ। ਸ਼ਨੀਵਾਰ ਸਵੇਰੇ ਉਹ ਸਕੂਲ ਜਾਣ ਲਈ ਘਰੋਂ ਨਿਕਲੀ ਸੀ। ਸਕੂਲ ਪਹੁੰਚਣ ਤੋਂ ਪਹਿਲਾਂ ਰਸਤੇ 'ਚ ਹੀ ਉਸ ਨੂੰ ਅਗਵਾ ਕਰ ਲਿਆ ਗਿਆ। ਇਸ ਤੋਂ ਬਾਅਦ ਉਸ ਦਾ ਧਰਮ ਬਦਲ ਦਿੱਤਾ ਗਿਆ ਅਤੇ ਉਸ ਦਾ ਜ਼ਬਰਦਸਤੀ ਵਿਆਹ ਕਰਵਾਇਆ ਗਿਆ। ਦੀਨਾ ਕੌਰ ਦੇ ਅਗਵਾ ਹੋਣ ਦਾ ਪਤਾ ਲੱਗਣ ’ਤੇ ਗੁਰਬਚਨ ਸਿੰਘ ਅਤੇ ਇਲਾਕੇ ਦੇ ਲੋਕ ਪੁਲਿਸ ਕੋਲ ਗਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਚੁੱਪ ਰਹਿਣ ਲਈ ਕਿਹਾ ਕਿ ਲੜਕੀ ਨੇ ਧਰਮ ਪਰਿਵਰਤਨ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਗੁਰਬਚਨ ਸਿੰਘ ਦੀ ਐਫਆਈਆਰ ਵੀ ਦਰਜ ਨਹੀਂ ਕੀਤੀ।

ਇਨਸਾਫ਼ ਲਈ ਸੜਕਾਂ 'ਤੇ ਉਤਰਿਆ ਪਰਿਵਾਰ
ਦੀਨਾ ਕੌਰ ਦੇ ਪਿਤਾ ਗੁਰਬਚਨ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਕੱਲ੍ਹ ਇਮਾਨੀਆ ਵਾਲੇ ਪਾਸੇ ਤੋਂ ਅਗਵਾ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਧੀ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਵਿਆਹ ਕਰਵਾਇਆ ਗਿਆ। ਉਸ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਪਰ ਕਿਸੇ ਨੇ ਵੀ ਕੋਈ ਜਵਾਬ ਨਹੀਂ ਦਿੱਤਾ। ਗੁਰਬਚਨ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।

ਵਿਦੇਸ਼ ਮੰਤਰਾਲੇ ਤੋਂ ਦਖਲ ਦੀ ਅਪੀਲ
ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਾਰੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਸਿਰਸਾ ਨੇ ਕਿਹਾ ਕਿ ਇੱਕ ਸਿੱਖ ਪਰਿਵਾਰ ਇਨਸਾਫ਼ ਲਈ ਸੜਕਾਂ 'ਤੇ ਧਰਨਾ ਦੇ ਰਿਹਾ ਹੈ। ਭਾਰਤ, ਸਮੁੱਚੀ ਸਿੱਖ ਕੌਮ ਅਤੇ ਭਾਰਤ ਸਰਕਾਰ ਇਸ ਔਖੀ ਘੜੀ ਵਿੱਚ ਦੁਖੀ ਪਰਿਵਾਰ ਦੇ ਨਾਲ ਖੜੀ ਹੈ। ਸਿਰਸਾ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨਾਲ ਗੱਲ ਕਰਨਗੇ ਅਤੇ ਉਨ੍ਹਾਂ ਨੂੰ ਇਸ ਮੁੱਦੇ ਨੂੰ ਪਾਕਿਸਤਾਨ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਅਪੀਲ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਆਹ ਤਰੀਕੇ ਅਪਣਾ ਲਏ ਤਾਂ ਸਰਦੀਆਂ ‘ਚ ਤੰਗ ਨਹੀਂ ਕਰੇਗਾ ਜੋੜਾਂ ਦਾ ਦਰਦ, ਤੁਰੰਤ ਮਿਲੇਗੀ ਰਾਹਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ
Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...
Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?
Embed widget