Pakistan News: ਪਾਕਿਸਤਾਨ ਦੇ ਦੱਖਣੀ-ਪੱਛਮੀ ਬਲੋਚਿਸਤਾਨ ਸੂਬੇ ਤੋਂ ਇੱਕ ਬਹੁਤ ਹੀ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਸ਼ੇਰਾਨੀ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ 'ਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।

Continues below advertisement

ਇਸ ਮੌਕੇ ਸ਼ੇਰਾਨੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਜ਼ਰਤ ਵਲੀ ਕੱਕੜ ਨੇ ਦੱਸਿਆ ਕਿ ਇਹ ਹਾਦਸਾ ਸ਼ੇਰਾਨੀ ਦੇ ਧਨਾ ਸਰ ਇਲਾਕੇ ਵਿੱਚ ਵਾਪਰਿਆ ਜੋ ਬਲੋਚਿਸਤਾਨ ਦੇ ਸ਼ੇਰਾਨੀ ਜ਼ਿਲ੍ਹੇ ਅਤੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੀ ਸਰਹੱਦ ਦੇ ਨੇੜੇ ਹੈ। ਦੋਵਾਂ ਜ਼ਿਲ੍ਹਿਆਂ ਦੀ ਪੁਲਿਸ ਅਤੇ ਬਚਾਅ ਟੀਮਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਅਤੇ ਜ਼ਖਮੀਆਂ ਨੂੰ ਖੱਡ 'ਚੋਂ ਬਾਹਰ ਕੱਢਿਆ ਅਤੇ ਨੇੜੇ ਦੇ ਹਸਪਤਾਲਾਂ 'ਚ ਪਹੁੰਚਾਇਆ।

Continues below advertisement

ਬਚਾਅ ਕਾਰਜ ਵਿੱਚ ਸ਼ਾਮਲ ਇੱਕ ਅਧਿਕਾਰੀ ਦੇ ਅਨੁਸਾਰ, ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਸਥਾਨਕ ਪੁਲਿਸ ਨੇ ਸ਼ਿਨਹੂਆ ਨੂੰ ਦੱਸਿਆ ਕਿ ਬੱਸ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ ਉੱਤਰ-ਪੱਛਮੀ ਪੇਸ਼ਾਵਰ ਜ਼ਿਲ੍ਹੇ ਵੱਲ ਜਾ ਰਹੀ ਸੀ, ਜਿਸ ਦੌਰਾਨ ਪਹਾੜੀ ਇਲਾਕੇ ਵਿੱਚ ਇੱਕ ਤਿੱਖੇ ਮੋੜ 'ਤੇ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਇੱਕ ਬੱਸ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।