mali bus accident: ਅਫਰੀਕੀ ਦੇਸ਼ ਮਾਲੀ 'ਚ ਇਕ ਬੱਸ ਪੁਲ ਤੋਂ ਡਿੱਗ ਗਈ। ਇਸ ਹਾਦਸੇ 'ਚ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਘਟਨਾ ਕੇਨੀਬਾ ਇਲਾਕੇ ਵਿੱਚ ਉਸ ਸਮੇਂ ਵਾਪਰੀ ਜਦੋਂ ਇੱਕ ਬੱਸ ਨਦੀ ਦੇ ਪੁਲ ਤੋਂ ਹੇਠਾਂ ਡਿੱਗ ਗਈ।



ਘਟਨਾ ਬਾਰੇ ਟਰਾਂਸਪੋਰਟ ਮੰਤਰਾਲੇ ਨੇ ਕਿਹਾ ਕਿ ਮੰਗਲਵਾਰ (27 ਫਰਵਰੀ) ਨੂੰ ਮਾਲੀ 'ਚ 31 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੁਰਕੀਨਾ ਫਾਸੋ ਜਾ ਰਹੀ ਇੱਕ ਬੱਸ ਦੇਸ਼ ਦੇ ਦੱਖਣ-ਪੂਰਬ ਵਿੱਚ ਸਥਿਤ ਇੱਕ ਪੁਲ ਤੋਂ ਡਿੱਗ ਗਈ।


ਮੰਤਰਾਲੇ ਨੇ ਅੱਗੇ ਦੱਸਿਆ ਕਿ ਇਹ ਹਾਦਸਾ ਸ਼ਾਮ ਕਰੀਬ 5 ਵਜੇ ਬਾਗੋ ਨਦੀ ਪਾਰ ਕਰਨ ਵਾਲੇ ਪੁਲ 'ਤੇ ਵਾਪਰਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।