ਟੋਰਾਂਟੋ 'ਚ ਸੁਰੱਖਿਆ ਗਾਰਡਾਂ ਕੱਢਣ ਮਗਰੋਂ ਪ੍ਰਸ਼ਾਸਨ ਨੇ ਮੰਗੀ ਮੁਆਫੀ, ਬਰਖਾਸਤ ਕੀਤੇ ਗਾਰਡਾਂ ਦੀ ਨੌਕਰੀ ਬਹਾਲ
ਕੋਰੋਨਾ ਮਹਾਮਾਰੀ ਤੋਂ ਬਾਅਦ 2020-21 ਵਿੱਚ ਲਾਗੂ ਕੀਤਾ ਗਿਆ ਸੀ। ਇਹ ਅਜਿਹੇ ਸਮੇਂ ਵਿੱਚ ਲਾਗੂ ਕੀਤਾ ਗਿਆ ਹੈ ਜਦੋਂ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।
ਟੋਰਾਂਟੋ : ਟੋਰਾਂਟੋ ਸ਼ਹਿਰ ਨੇ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੂੰ ਆਪਣੀ “ਕਲੀਨ ਸੇਵ ਪਾਲਿਸੀ” ਨੀਤੀ ਲਈ ਰਸਮੀ ਮੁਆਫੀ ਮੰਗੀ ਗਈ ਹੈ। ਦਰਅਸਲ ਇਸ ਕਾਰਨ ਕੈਨੇਡਾ ਵਿੱਚ ਸਿੱਖ ਭਾਈਚਾਰੇ ਵਿੱਚ ਰੋਹ ਪੈਦਾ ਹੋਇਆ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮਾਸਕ ਅੰਦਰ ਦਾੜ੍ਹੀ ਕਵਰ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਕੈਨੇਡਾ ਦੇ ਟੋਰਾਂਟੋ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰ ਰਹੇ 100 ਸਿੱਖ ਗਾਰਡਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਸਥਾਨਕ ਮੀਡੀਆ ਮੁਤਾਬਕ ਸ਼ਹਿਰ ਦੀ 'ਕਲੀਨ ਸੇਵ ਪਾਲਿਸੀ' ਦੀ ਪਾਲਣਾ ਨਾ ਕਰਨ ਕਾਰਨ ਇਨ੍ਹਾਂ ਸੁਰੱਖਿਆ ਗਾਰਡਾਂ ਨੇ ਆਪਣੀ ਨੌਕਰੀ ਗੁਆ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਟੋਰਾਂਟੋ ਵਿੱਚ 'ਕਲੀਨ ਸੇਵ
ਪਾਲਿਸੀ' ਲਿਆਂਦੀ ਗਈ ਤਾਂ ਜੋ ਲੋਕਾਂ ਨੂੰ N95 ਮਾਸਕ ਸਹੀ ਢੰਗ ਪਾ ਸਕਣ।
ਇਸ ਨਾਲ ਹੀ ਸ਼ਹਿਰ ਪ੍ਰਸ਼ਾਸਨ ਵੱਲੋਂ ਬਾਅਦ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਲੋਕ ਇਸ ਨੀਤੀ ਕਾਰਨ ਨੌਕਰੀ ਤੋਂ ਕੱਢ ਦਿੱਤੇ ਗਏ ਸਨ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇ। ਕੈਨੇਡਾ ਵਿੱਚ ਕੋਰੋਨਾ ਦੇ ਮੱਦੇਨਜ਼ਰ ਇਸ ਸਾਲ ਜਨਵਰੀ ਵਿੱਚ ਕਲੀਨ ਸ਼ੇਵ ਪਾਲਿਸੀ ਸ਼ੁਰੂ ਕੀਤੀ ਗਈ ਸੀ। ਇਸ ਦੇ ਅਨੁਸਾਰ ਕਰਮਚਾਰੀਆਂ ਨੂੰ ਕਲੀਨ ਸ਼ੇਵ ਰੱਖਣ ਦੇ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਉਹ N95 ਮਾਸਕ ਨੂੰ ਸਹੀ ਢੰਗ ਨਾਲ ਪਾ ਸਕਣ।
ਉਨ੍ਹਾਂ ਕਿਹਾ ਕਿ ਇਹ ਨਿਯਮ ਕੋਰੋਨਾ ਮਹਾਮਾਰੀ ਤੋਂ ਬਾਅਦ 2020-21 ਵਿੱਚ ਲਾਗੂ ਕੀਤਾ ਗਿਆ ਸੀ। ਇਹ ਅਜਿਹੇ ਸਮੇਂ ਵਿੱਚ ਲਾਗੂ ਕੀਤਾ ਗਿਆ ਹੈ ਜਦੋਂ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।
ਸੰਗਠਨ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਸ਼ਹਿਰ ਦੀਆਂ ਹੋਰ ਥਾਵਾਂ ’ਤੇ ਮੁਲਾਜ਼ਮਾਂ ਤੇ ਵਰਕਰਾਂ ਲਈ ਕਲੀਨ ਸ਼ੇਵ ਨੀਤੀ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ, "ਸਿੱਖ ਕਰਮਚਾਰੀਆਂ ਨੂੰ ਇਹ ਵਿਕਲਪ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਹੋਰ ਥਾਵਾਂ 'ਤੇ ਤਬਦੀਲ ਕੀਤਾ ਜਾ ਸਕਦਾ ਹੈ ਜਿੱਥੇ ਇਹ ਨਿਯਮ ਲਾਗੂ ਨਹੀਂ ਹੈ, ਪਰ ਇਸ ਲਈ ਉਨ੍ਹਾਂ ਨੂੰ ਘੱਟ ਤਨਖਾਹ ਮਿਲੇਗੀ।" ਸੰਸਥਾ ਮੁਤਾਬਕ ਕਈ ਕਰਮਚਾਰੀ ਜੋ ਸੁਪਰਵਾਈਜ਼ਰ ਜਾਂ ਮੈਨੇਜਰ ਸਨ, ਨੂੰ ਸੁਰੱਖਿਆ ਗਾਰਡ ਬਣਾ ਦਿੱਤਾ ਗਿਆ।