Froud: ਕੈਨੇਡਾ 'ਚ 1500 ਵਿਦਿਆਰਥੀਆਂ ਦੇ ਦਾਖਲਾ ਪੱਤਰ ਨਿਕਲੇ ਫਰਜ਼ੀ, ਹੋਣਗੇ ਡਿਪੋਰਟ, ਪੰਜਾਬੀਆਂ ਦੀ ਦੇਖੋ ਕਿੰਨੀ ਗਿਣਤੀ
Fake Admission letter in Canada - IRCC ਨੇ ਫਰਜ਼ੀ ਦਾਖਲੇ ਦੇ ਮਾਮਲਿਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ IRCC ਟਾਸਕ ਫੋਰਸ ਬਣਾਈ ਹੈ। IRCC ਟਾਸਕ ਫੋਰਸ ਨੇ ਪਹਿਲਾਂ ਹੀ ਜਾਅਲੀ ਦਾਖਲਾ ਪੱਤਰ ਨਾਲ 1500 ਤੋਂ ਵੱਧ ਵਿਦਿਆਰਥੀਆਂ ਦੇ ਵੀਜ਼ਾ
Fake Admission letter - ਕੈਨੇਡਾ ਵਿੱਚ ਫਰਜ਼ੀ ਦਾਖ਼ਲਾ ਪੱਤਰ ਦੇ ਆਧਾਰ 'ਤੇ ਐਂਟਰੀ ਕਰਨ ਵਾਲੇ ਵਿਦਿਆਰਥੀਆਂ ਖਿਲਾਫ਼ ਹੁਣ ਟਰੂਡੋ ਸਰਕਾਰ ਨੇ ਵੱਡਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ ਸਰਕਾਰ ਨੇ ਵਿਸ਼ੇਸ਼ ਟਾਸਕ ਫੋਰਸ ਬਣਾ ਦਿੱਤੀ ਹੈ। ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਦੇਰ ਰਾਤ ਨਵੇਂ ਵੀਜ਼ਾ ਨਿਯਮਾਂ ਦਾ ਐਲਾਨ ਕੀਤਾ ਗਿਅ ਸੀ।
ਨਵੇਂ ਵੀਜ਼ਾ ਨਿਯਮਾਂ ਦੇ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ।
ਨਵੇਂ ਸਟੱਡੀ ਵੀਜ਼ਾ ਨਿਯਮਾਂ ਨੂੰ ਜਾਰੀ ਕਰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਫਰਜ਼ੀ ਦਾਖ਼ਲਾ ਪੱਤਰ ਸਾਡੇ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹਨ। ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ।
ਮੈਂ ਪਿਛਲੇ ਕਈ ਹਫ਼ਤਿਆਂ ਵਿੱਚ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਲਿਆ ਹਾਂ ਅਤੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲੀ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਜਦਕਿ ਫਰਜ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ।
ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਫਰਜ਼ੀ ਦਾਖਲੇ ਦੇ ਮਾਮਲਿਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ IRCC ਟਾਸਕ ਫੋਰਸ ਬਣਾਈ ਹੈ। IRCC ਟਾਸਕ ਫੋਰਸ ਨੇ ਪਹਿਲਾਂ ਹੀ ਜਾਅਲੀ ਦਾਖਲਾ ਪੱਤਰ ਨਾਲ 1500 ਤੋਂ ਵੱਧ ਵਿਦਿਆਰਥੀਆਂ ਦੇ ਵੀਜ਼ਾ ਐਪਲੀਕੇਸ਼ਨਾਂ ਦੀ ਸ਼ਨਾਖ਼ਤ ਕਰ ਲਈ ਹੈ। ਇਸ ਵਿਚੋਂ 450 ਵਿਦਿਆਰਥੀ ਫਰਜ਼ੀ ਦਾਖਲਾ ਪੱਤਰਾਂ ਦੀ ਮਦਦ ਨਾਲ ਕਿਸੇ ਤਰ੍ਹਾਂ ਕੈਨੇਡਾ ਪਹੁੰਚ ਗਏ।
ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਸਹੀ ਅਤੇ 103 ਫਰਜ਼ੀ ਪਾਏ ਗਏ ਹਨ। ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਜਿੱਥੇ ਵਿਦਿਆਰਥੀਆਂ ਦੀ ਕੋਈ ਗਲਤੀ ਨਹੀਂ ਪਾਈ ਜਾਂਦੀ, ਉਨ੍ਹਾਂ ਨੂੰ ਅਸਥਾਈ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਹਾਲਾਂਕਿ ਜਲੰਧਰ ਦੇ ਵੀਜ਼ਾ ਸਲਾਹਕਾਰ ਵੱਲੋਂ ਭੇਜੇ ਗਏ 700 ਵਿਦਿਆਰਥੀਆਂ ਦਾ ਮਾਮਲਾ ਵੱਖਰਾ ਹੈ, ਜਿਸ ਦੀ ਵੱਖਰੀ ਜਾਂਚ ਚੱਲ ਰਹੀ ਹੈ।