Afghanistan Blast : ਮੁਸੀਬਤਾਂ ਦੇ ਵਿਚਕਾਰ ਖੜ੍ਹੇ ਅਫਗਾਨਿਸਤਾਨ 'ਚ ਸ਼ੁੱਕਰਵਾਰ ਨੂੰ ਇਕ ਹੋਰ ਧਮਾਕਾ ਹੋਇਆ। ਪਿਛਲੇ ਦੋ ਹਫ਼ਤਿਆਂ 'ਚ ਦੇਸ਼ ਵਿੱਚ ਇਹ ਤੀਜਾ ਬੰਬ ਧਮਾਕਾ ਹੈ। ਦੇਸ਼ ਦੀ ਰਾਜਧਾਨੀ ਕਾਬੁਲ 'ਚ ਸ਼ੁੱਕਰਵਾਰ ਨੂੰ ਹੋਏ ਧਮਾਕੇ 'ਚ 50 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮਸਜਿਦ 'ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਧਮਾਕਾ ਹੋਇਆ। ਅਫਗਾਨ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇਹ ਧਮਾਕਾ ਦੁਪਹਿਰ ਨੂੰ ਕਾਬੁਲ 'ਚ ਖਲੀਫਾ ਸਾਹਿਬ ਮਸਜਿਦ 'ਚ ਹੋਇਆ।
ਆਤਮਘਾਤੀ ਹਮਲਾਵਰ ਨੇ ਕੀਤਾ ਧਮਾਕਾ
ਧਮਾਕੇ ਦਾ ਸ਼ਿਕਾਰ ਹੋਏ ਮਸਜਿਦ ਦੇ ਮੌਲਵੀ ਨੇ ਸਮਾਚਾਰ ਏਜੰਸੀ ਰਾਇਟਰਜ਼ ਨੂੰ ਦੱਸਿਆ ਕਿ ਉਹ ਇਸ ਨੂੰ ਆਤਮਘਾਤੀ ਹਮਲਾ ਮੰਨਦਾ ਹੈ। ਹਮਲਾਵਰ ਨਮਾਜ਼ ਦੇ ਸਮੇਂ ਲੋਕਾਂ ਨਾਲ ਰਲ ਗਿਆ, ਜਿਸ ਤੋਂ ਬਾਅਦ ਉਸ ਨੇ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਨਾਲ ਹੀ ਉਨ੍ਹਾਂ ਦੱਸਿਆ ਕਿ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਲੋਕ ਨਮਾਜ਼ ਤੋਂ ਬਾਅਦ ਸੁੰਨੀ ਮਸਜਿਦ 'ਚ ਨਮਾਜ਼ ਲਈ ਇਕੱਠੇ ਹੋਏ ਸਨ।
ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਹੁਣ ਤੱਕ ਕਰੀਬ 66 ਲੋਕਾਂ ਦੀਆਂ ਲਾਸ਼ਾਂ ਇੱਥੇ ਪਹੁੰਚ ਚੁੱਕੀਆਂ ਹਨ। ਇਸ ਦੇ ਨਾਲ ਹੀ ਕਰੀਬ 78 ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਫਗਾਨ ਸ਼ਾਸਿਤ ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਇਕ ਬਿਆਨ ਜਾਰੀ ਕਰਕੇ ਧਮਾਕੇ ਦੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਜਲਦੀ ਹੀ ਦੋਸ਼ੀਆਂ ਨੂੰ ਲੱਭ ਕੇ ਸਜ਼ਾ ਦਿੱਤੀ ਜਾਵੇਗੀ। ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਇਹ ਵੀ ਪੜ੍ਹੋ