ਨਵੀਂ ਦਿੱਲੀ: ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ (Taliban takeover of Afghanistan) ਦੁਨੀਆ ਨੂੰ ਸਭ ਤੋਂ ਜ਼ਿਆਦਾ ਚਿੰਤਾ ਉੱਥੋਂ ਦੀਆਂ ਔਰਤਾਂ ਤੇ ਲੜਕੀਆਂ (Afghanistan Women) ਦੀ ਹੈ। ਅਮਰੀਕਾ, ਯੂਕੇ, ਕੈਨੇਡਾ, ਆਸਟ੍ਰੇਲੀਆ ਤੇ ਯੂਰਪੀਅਨ ਯੂਨੀਅਨ ਸਮੇਤ 21 ਦੇਸ਼ਾਂ ਨੇ ਅਫਗਾਨਿਸਤਾਨ ਵਿੱਚ ਔਰਤਾਂ ਦੀ ਸੁਰੱਖਿਆ (women's safety) ਦੀ ਗ੍ਰੰਟੀ ਮੰਗੀ ਹੈ।


ਇਨ੍ਹਾਂ ਦੇਸ਼ਾਂ ਨੇ ਇੱਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪਿਛਲੇ 20 ਸਾਲਾਂ ਵਿੱਚ ਔਰਤਾਂ ਤੇ ਧੀਆਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਗਈ ਸੀ, ਉਨ੍ਹਾਂ ਨੂੰ ਸਿੱਖਿਆ ਤੇ ਰੁਜ਼ਗਾਰ ਦੀ ਪੂਰੀ ਆਜ਼ਾਦੀ ਸੀ। ਹੁਣ ਇਸ ਗੱਲ ਦੀ ਗ੍ਰੰਟੀ ਹੋਣੀ ਚਾਹੀਦੀ ਹੈ ਕਿ ਨਵੀਂ ਸਰਕਾਰ ਉਨ੍ਹਾਂ ਦੇ ਨਾਲ ਉਵੇਂ ਹੀ ਚੱਲਦੀ ਰਹੇਗੀ।


21 ਦੇਸ਼ਾਂ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ਅਸੀਂ ਅਫਗਾਨਿਸਤਾਨ ਵਿੱਚ ਔਰਤਾਂ ਤੇ ਲੜਕੀਆਂ ਨੂੰ ਲੈ ਕੇ ਸਭ ਤੋਂ ਜ਼ਿਆਦਾ ਚਿੰਤਤ ਹਾਂ। ਜਿਹੜੇ ਲੋਕ ਇਸ ਸਮੇਂ ਸੱਤਾ ਵਿੱਚ ਹਨ, ਉਨ੍ਹਾਂ ਨੂੰ ਇਨ੍ਹਾਂ ਔਰਤਾਂ ਤੇ ਲੜਕੀਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੀ ਆਜ਼ਾਦੀ ਦੇਣੀ ਹੋਵੇਗੀ। ਅਸੀਂ ਉੱਥੋਂ ਦੀ ਨਵੀਂ ਸਰਕਾਰ ਤੋਂ ਇਸ ਮਾਮਲੇ ਵਿੱਚ ਗਾਰੰਟੀ ਚਾਹੁੰਦੇ ਹਾਂ।


ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, ਅਸੀਂ ਔਰਤਾਂ ਤੇ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ ਦੇ ਮਾਮਲੇ ਵਿੱਚ ਮਾਨਵਤਾਵਾਦੀ ਆਧਾਰਾਂ 'ਤੇ ਮਦਦ ਕਰਨ ਲਈ ਤਿਆਰ ਹਾਂ। ਨਵੀਂ ਸਰਕਾਰ ਨੂੰ ਇਹ ਧਿਆਨ ਵਿੱਚ ਰੱਖਣਾ ਹੋਵੇਗਾ ਕਿ ਅਸੀਂ ਇਸ ਮੁੱਦੇ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। 20 ਸਾਲਾਂ ਵਿੱਚ ਔਰਤਾਂ ਨੂੰ ਦਿੱਤੇ ਗਏ ਅਧਿਕਾਰ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ।


ਇਹ ਦੇਸ਼ ਵੀ ਸ਼ਾਮਲ


ਇਸ ਬਿਆਨ ਦਾ ਸਰਲ ਅਰਥ ਇਹ ਹੈ ਕਿ ਪੱਛਮੀ ਦੇਸ਼ ਹੁਣੇ ਤੋਂ ਔਰਤਾਂ ਦੇ ਅਧਿਕਾਰਾਂ ਦੇ ਮੁੱਦੇ 'ਤੇ ਤਾਲਿਬਾਨ 'ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਦੁਨੀਆ ਦੇ ਬਹੁਤੇ ਦੇਸ਼ ਇਸ ਗੱਲ ਤੋਂ ਚਿੰਤਤ ਹਨ ਕਿ ਤਾਲਿਬਾਨ ਸ਼ਾਇਦ ਪਿਛਲੀ ਸਰਕਾਰ ਵਾਂਗ ਅੱਤਿਆਚਾਰ ਕਰਕੇ ਔਰਤਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਕੈਦ ਰਹਿਣ ਲਈ ਮਜਬੂਰ ਨਾ ਕਰ ਦੇਣ।


ਅਲਬਾਨੀਆ, ਅਰਜਨਟੀਨਾ, ਆਸਟ੍ਰੇਲੀਆ, ਬ੍ਰਾਜ਼ੀਲ, ਕੈਨੇਡਾ, ਚਿਲੀ, ਕੋਲੰਬੀਆ ਤੇ ਆਸਟ੍ਰੇਲੀਆ ਸਮੇਤ ਬਹੁਤ ਸਾਰੇ ਛੋਟੇ ਅਤੇ ਵੱਡੇ ਦੇਸ਼ਾਂ ਤੋਂ ਇਲਾਵਾ ਜਿਨ੍ਹਾਂ ਦੇਸ਼ਾਂ ਨੇ ਇਸ ਬਿਆਨ 'ਤੇ ਦਸਤਖਤ ਕੀਤੇ ਹਨ, ਉਨ੍ਹਾਂ ਵਿੱਚ ਅਮਰੀਕਾ ਤੇ ਯੂਕੇ ਸ਼ਾਮਲ ਹਨ।


ਇਸ ਬਿਆਨ ਉੱਤੇ ਯੂਰਪੀਅਨ ਯੂਨੀਅਨ ਦੇ ਬਹੁਤੇ ਦੇਸ਼ਾਂ ਦੁਆਰਾ ਦਸਤਖਤ ਕੀਤੇ ਗਏ ਹਨ। ਤਾਲਿਬਾਨ ਨੇ 15 ਅਗਸਤ ਨੂੰ ਕਾਬੁਲ ਉੱਤੇ ਕਬਜ਼ਾ ਕਰ ਲਿਆ ਸੀ। ਇਸ ਤੋਂ ਪਹਿਲਾਂ ਕਿ ਉਸ ਦਾ ਸ਼ਾਸਨ ਕੋਈ ਸਹੀ ਰੂਪ ਲੈ ਸਕਦਾ, ਪੱਛਮੀ ਦੇਸ਼ਾਂ ਨੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ।


ਬਿਆਨ ਵਿੱਚ ਔਰਤਾਂ ਅਤੇ ਲੜਕੀਆਂ ਤੋਂ ਇਲਾਵਾ ਸਾਰੇ ਅਫਗਾਨ ਨਾਗਰਿਕਾਂ ਦੇ ਅਧਿਕਾਰਾਂ ਅਤੇ ਆਜ਼ਾਦੀਆਂ ਦਾ ਵੀ ਜ਼ਿਕਰ ਹੈ। ਬਿਆਨ ਵਿੱਚ ਕਿਹਾ ਗਿਆ ਹੈ, ਸਾਰੇ ਅਫ਼ਗ਼ਾਨ ਨਾਗਰਿਕਾਂ ਦਾ ਸਨਮਾਨ ਤੇ ਸੁਰੱਖਿਆ ਕੀਤੀ ਜਾਣੀ ਚਾਹੀਦੀ ਹੈ।


ਇਹ ਵੀ ਪੜ੍ਹੋ: Coronavirus Update Today 19 August 2021: ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਵਿਡ-19 ਦੇ 36401 ਨਵੇਂ ਮਾਮਲੇ ਆਏ ਸਾਹਮਣੇ, ਜਾਣੋ ਤਾਜ਼ਾ ਅਪਡੇਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904