Navratri Celebration In Kabul: ਤਾਲਿਬਾਨ ਰਾਜ 'ਚ ਕਾਬੁਲ ਮੰਦਰ 'ਚ ਇਕੱਠੇ ਹੋਏ ਲੋਕਾਂ ਨੇ ਗਾਇਆ 'ਹਰੇ ਰਾਮਾ-ਹਰੇ ਕ੍ਰਿਸ਼ਨਾ' ਭਜਨ
Navratri in Kabul: ਹਿੰਦੂ ਭਾਈਚਾਰੇ ਦੇ ਲੋਕ ਕਾਬੁਲ ਦੇ ਅਸਮਈ ਮੰਦਰ ਵਿੱਚ ਇਕੱਠੇ ਹੋਏ ਤੇ ਕੀਰਤਨ ਕੀਤਾ। ਇਸ ਵਿੱਚ ਸਿੱਖ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਹਿੱਸਾ ਲਿਆ।
Navratri in Kabul: ਨਵਰਾਤਰੀ ਦੇ ਤਿਉਹਾਰ ਦੌਰਾਨ ਅਫਗਾਨਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਲੋਕ ਕਾਬੁਲ ਦੇ ਅਸਮਈ ਮੰਦਰ ਵਿੱਚ ਇਕੱਠੇ ਹੋਏ ਤੇ ਕੀਰਤਨ ਕੀਤਾ। ਧਾਰਮਿਕ ਸਮਾਗਮ ਵਿੱਚ ਅਫਗਾਨਿਸਤਾਨ ਵਿੱਚ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਰਤ ਦੇ ਲੋਕਾਂ ਲਈ ਅਰਦਾਸ ਵੀ ਕੀਤੀ ਗਈ।
ਇਸ ਦੌਰਾਨ ਅਫਗਾਨਿਸਤਾਨ ਦੇ ਘੱਟ ਗਿਣਤੀ ਸਿੱਖ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਇਕੱਠੇ ਹੋਏ ਲੋਕਾਂ ਨੇ ਆਰਥਿਕ ਤੇ ਸਮਾਜਿਕ ਮੁਸ਼ਕਲਾਂ ਦਾ ਹਵਾਲਾ ਦਿੰਦੇ ਹੋਏ ਭਾਰਤ ਨੂੰ ਸੁਰੱਖਿਅਤ ਬਾਹਰ ਕੱਣ ਦੀ ਅਪੀਲ ਕੀਤੀ।
View this post on Instagram
ਦੱਸ ਦੇਈਏ ਕਿ 15 ਅਗਸਤ ਨੂੰ ਤਾਲਿਬਾਨ ਨੇ ਪੰਜਸ਼ੀਰ ਨੂੰ ਛੱਡ ਕੇ ਪੂਰੇ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਤੇ 7 ਸਤੰਬਰ ਨੂੰ ਅੰਤਰਿਮ ਸਰਕਾਰ ਦਾ ਐਲਾਨ ਕੀਤਾ। ਤਾਲਿਬਾਨ ਦੇ ਆਉਣ ਤੋਂ ਬਾਅਦ ਹਜ਼ਾਰਾਂ ਤੇ ਹਜ਼ਾਰਾਂ ਲੋਕ ਦੇਸ਼ ਛੱਡ ਚੁੱਕੇ ਹਨ। ਸਭ ਤੋਂ ਵੱਡਾ ਸੰਕਟ ਔਰਤਾਂ, ਬੱਚਿਆਂ ਅਤੇ ਘੱਟ ਗਿਣਤੀਆਂ 'ਤੇ ਹੈ। ਅਜਿਹੀ ਸਥਿਤੀ ਵਿੱਚ, ਦੁਨੀਆ ਦੇ ਦੇਸ਼ ਤਾਲਿਬਾਨ ਤੋਂ ਔਰਤਾਂ, ਬੱਚਿਆਂ ਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੇ ਹਨ।
ਮੰਗਲਵਾਰ ਨੂੰ ਜੀ-20 ਦੇਸ਼ਾਂ ਦੇ ਨੇਤਾਵਾਂ ਨੇ ਸੁਤੰਤਰ ਅੰਤਰਰਾਸ਼ਟਰੀ ਸੰਗਠਨਾਂ ਦੁਆਰਾ ਅਫਗਾਨ ਲੋਕਾਂ ਨੂੰ ਸਿੱਧੀ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਤੇ ਔਰਤਾਂ, ਲੜਕੀਆਂ ਅਤੇ ਘੱਟ ਗਿਣਤੀ ਸਮੂਹਾਂ ਦੇ ਮੈਂਬਰਾਂ ਸਮੇਤ ਸਾਰੇ ਅਫਗਾਨ ਲੋਕਾਂ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਨੂੰ ਉਤਸ਼ਾਹਤ ਕਰਨ ਦੀ ਆਪਣੀ ਸਮੂਹਿਕ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ਬਾਰੇ ਜੀ-20 ਦੀ ਬੈਠਕ ਵਿੱਚ ਇਹ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਕਿ ਅਫਗਾਨਿਸਤਾਨ ਦਾ ਖੇਤਰ ਕੱਟੜਵਾਦ ਤੇ ਅੱਤਵਾਦ ਦਾ ਸਰੋਤ ਨਾ ਬਣ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: