ਪੜਚੋਲ ਕਰੋ

America: ਬਹਿਸ ਹੋਣ 'ਤੇ ਭਾਰਤੀ ਮੂਲ ਦੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ, ਤਿੰਨ ਰਿਸ਼ਤੇਦਾਰਾਂ ਨੂੰ ਵੀ ਉਤਾਰਿਆ ਮੌਤ ਦੇ ਘਾਟ, ਭਾਰਤੀ ਭਾਈਚਾਰੇ 'ਚ ਮੱਚੀ ਹਾਹਾਕਾਰ

ਅਮਰੀਕਾ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਜਾਰਜੀਆ ਰਾਜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਸਾਰੇ ਭਾਰਤੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਰਿਵਾਰਕ ਵਿਵਾਦ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਦੀ ਪਤਨੀ

ਅਮਰੀਕਾ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਜਾਰਜੀਆ ਰਾਜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਸਾਰੇ ਭਾਰਤੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਰਿਵਾਰਕ ਵਿਵਾਦ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ ਭਾਰਤੀ ਨਾਗਰਿਕ ਦੀ ਪਤਨੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਪੁਸ਼ਟੀ ਅਟਲਾਂਟਾ ਸਥਿਤ ਭਾਰਤੀ ਮਿਸ਼ਨ ਵੱਲੋਂ ਵੀ ਕੀਤੀ ਗਈ ਹੈ।

ਇਹ ਮਾਮਲਾ ਲਾਰੈਂਸਵਿਲ ਸ਼ਹਿਰ ਦਾ ਹੈ, ਜਿੱਥੇ ਸ਼ੁੱਕਰਵਾਰ ਤੜਕੇ ਇੱਕ ਘਰ ਵਿੱਚ ਅਚਾਨਕ ਗੋਲੀਬਾਰੀ ਹੋਈ। ਜਿਸ ਸਮੇਂ ਇਹ ਵਾਰਦਾਤ ਵਾਪਰੀ, ਉਸ ਵੇਲੇ ਘਰ ਦੇ ਅੰਦਰ ਤਿੰਨ ਨੰਨ੍ਹੇ ਬੱਚੇ ਵੀ ਮੌਜੂਦ ਸਨ।

ਆਰੋਪੀ ਗ੍ਰਿਫ਼ਤਾਰ, ਭਾਰਤੀ ਮਿਸ਼ਨ ਵੱਲੋਂ ਦੁੱਖ ਪ੍ਰਗਟ

ਅਟਲਾਂਟਾ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਇਸ ਘਟਨਾ ’ਤੇ ਗਹਿਰਾ ਦੁੱਖ ਜਤਾਇਆ ਹੈ। ਮਿਸ਼ਨ ਵੱਲੋਂ ਕਿਹਾ ਗਿਆ ਹੈ ਕਿ ਗੋਲੀ ਚਲਾਉਣ ਵਾਲੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਆਰੋਪੀ ਅਤੇ ਮ੍ਰਿਤਕਾਂ ਦੀ ਪਹਿਚਾਣ

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਪੁਲਿਸ ਨੇ ਇਸ ਮਾਮਲੇ ਵਿੱਚ 51 ਸਾਲਾ ਵਿਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਗੋਲੀਬਾਰੀ ਵਿੱਚ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਦੀ ਪਹਿਚਾਣ ਹੇਠ ਲਿਖੇ ਤੌਰ ’ਤੇ ਕੀਤੀ ਗਈ ਹੈ:

ਮੀਮੂ ਡੋਗਰਾ (43) – ਆਰੋਪੀ ਦੀ ਪਤਨੀ

ਗੌਰਵ ਕੁਮਾਰ (33)

ਨਿਧੀ ਚੰਦਰ (37)

ਹਰੀਸ਼ ਚੰਦਰ (38)

ਸਾਰੇ ਮ੍ਰਿਤਕ ਭਾਰਤੀ ਮੂਲ ਦੇ ਦੱਸੇ ਜਾ ਰਹੇ ਹਨ।

ਸਵੇਰੇ 2:30 ਵਜੇ ਪੁਲਿਸ ਨੂੰ ਮਿਲੀ ਸੂਚਨਾ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ ਕਰੀਬ 2:30 ਵਜੇ ਐਮਰਜੈਂਸੀ ਕਾਲ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ, ਜਿੱਥੇ ਘਰ ਦੇ ਅੰਦਰ ਚਾਰ ਲੋਕਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ। ਸਾਰਿਆਂ ਨੂੰ ਗੋਲੀ ਲੱਗੀ ਹੋਈ ਸੀ ਅਤੇ ਘਰ ਦਾ ਮਾਹੌਲ ਬਹੁਤ ਹੀ ਡਰਾਉਣਾ ਸੀ।

ਅਲਮਾਰੀ ਵਿੱਚ ਲੁੱਕ ਕੇ ਬਚੇ ਬੱਚੇ, ਇੱਕ ਨੇ ਕੀਤੀ 911 ਕਾਲ

ਪੁਲਿਸ ਮੁਤਾਬਕ, ਜਦੋਂ ਗੋਲੀਬਾਰੀ ਸ਼ੁਰੂ ਹੋਈ, ਉਸ ਸਮੇਂ ਘਰ ਵਿੱਚ ਮੌਜੂਦ ਤਿੰਨੇ ਬੱਚੇ ਡਰ ਦੇ ਮਾਰੇ ਇੱਕ ਅਲਮਾਰੀ ਵਿੱਚ ਲੁੱਕ ਗਏ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਵਿੱਚੋਂ ਇੱਕ ਨੇ ਹਿੰਮਤ ਦਿਖਾਉਂਦੇ ਹੋਏ 911 ’ਤੇ ਕਾਲ ਕੀਤੀ। ਉਸ ਕਾਲ ਤੋਂ ਬਾਅਦ ਹੀ ਪੁਲਿਸ ਕੁਝ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਈ। ਤਿੰਨੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕੋਈ ਸਰੀਰਕ ਨੁਕਸਾਨ ਨਹੀਂ ਹੋਇਆ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਅਧਿਕਾਰੀਆਂ ਇਸ ਗੱਲ ਦੀ ਤਫ਼ਤੀਸ਼ ਕਰ ਰਹੇ ਹਨ ਕਿ ਵਿਵਾਦ ਕਿਸ ਗੱਲ ਨੂੰ ਲੈ ਕੇ ਹੋਇਆ, ਗੋਲੀਆਂ ਚਲਾਉਣ ਦੀ ਅਸਲ ਵਜ੍ਹਾ ਕੀ ਸੀ ਅਤੇ ਦੋਸ਼ੀ ਨੇ ਇੰਨਾ ਵੱਡਾ ਕਦਮ ਕਿਉਂ ਚੁੱਕਿਆ। ਇਸ ਦਰਦਨਾਕ ਘਟਨਾ ਨੇ ਨਾ ਸਿਰਫ਼ ਸਥਾਨਕ ਭਾਈਚਾਰੇ ਨੂੰ, ਸਗੋਂ ਅਮਰੀਕਾ ਵਿੱਚ ਵੱਸਦੇ ਭਾਰਤੀ ਭਾਈਚਾਰੇ ਨੂੰ ਵੀ ਗਹਿਰਾ ਝਟਕਾ ਦਿੱਤਾ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget