Myanmar Earthquake: ਜਾਪਾਨ ਤੋਂ ਬਾਅਦ ਮਿਆਂਮਾਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਮਿਆਂਮਾਰ 'ਚ 2 ਜਨਵਰੀ ਨੂੰ 3:15 ਮਿੰਟ 53 ਸਕਿੰਟ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦਾ ਕੇਂਦਰ 85 ਕਿਲੋਮੀਟਰ ਹੇਠਾਂ ਸੀ।






ਸੋਮਵਾਰ, ਨਵੇਂ ਸਾਲ ਦੇ ਦਿਨ, ਜਾਪਾਨ ਵਿੱਚ 150 ਤੋਂ ਵੱਧ ਭੂਚਾਲ ਆਏ। ਇਸ ਤੋਂ ਬਾਅਦ ਤੱਟਵਰਤੀ ਇਲਾਕਿਆਂ 'ਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ। ਜਾਪਾਨ 'ਚ ਭੂਚਾਲ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਆਉਣ ਵਾਲੇ ਸਮੇਂ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।


ਆਖ਼ਰ ਕਿਉਂ ਆਉਂਦੇ ਨੇ ਭੂਚਾਲ


ਭੂਚਾਲ ਧਰਤੀ ਦੇ ਹੇਠਾਂ ਦੋ ਪਲੇਟਾਂ ਦੇ ਟਕਰਾਉਣ ਕਾਰਨ ਆਉਂਦਾ ਹੈ। ਆਮ ਤੌਰ 'ਤੇ ਭੂਚਾਲ ਉਦੋਂ ਆਉਂਦਾ ਹੈ ਜਦੋਂ ਧਰਤੀ ਦੇ ਹੇਠਾਂ ਦੱਬੀ ਊਰਜਾ ਸਾਲਾਂ ਤੋਂ ਬਾਹਰ ਆਉਣੀ ਸ਼ੁਰੂ ਹੋ ਜਾਂਦੀ ਹੈ, ਇਸ ਸਿਲਸਿਲੇ ਵਿਚ ਧਰਤੀ ਹੇਠਲੀਆਂ ਚੱਟਾਨਾਂ ਇੱਕ ਦੂਜੇ ਨਾਲ ਟਕਰਾ ਜਾਂਦੀਆਂ ਹਨ ਅਤੇ ਧਰਤੀ ਕੰਬਦੀ ਹੈ। ਹਾਲਾਂਕਿ, ਬਹੁਤ ਸਾਰੇ ਵਿਗਿਆਨੀ ਭੂਚਾਲਾਂ ਦੀਆਂ ਵਧਦੀਆਂ ਘਟਨਾਵਾਂ ਨੂੰ ਗਲੋਬਲ ਵਾਰਮਿੰਗ ਨਾਲ ਜੋੜਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਧਰਤੀ ਦੇ ਵਾਯੂਮੰਡਲ ਦਾ ਤਾਪਮਾਨ ਲਗਾਤਾਰ ਵਧ ਰਿਹਾ ਹੈ ਅਤੇ ਇਸ ਕਾਰਨ ਧਰਤੀ ਦੇ ਹੇਠਾਂ ਗੈਸਾਂ ਦਾ ਤਾਪਮਾਨ ਵੀ ਵਧ ਰਿਹਾ ਹੈ ਅਤੇ ਭੂਚਾਲ ਆ ਰਹੇ ਹਨ। ਹਾਲਾਂਕਿ ਭੂਚਾਲ ਇੱਕ ਕੁਦਰਤੀ ਵਰਤਾਰਾ ਹੈ। ਇਸ ਦਾ ਮਤਲਬ ਇਹ ਹੈ ਕਿ ਇਸ ਦਾ ਕਾਰਨ ਸਿਰਫ ਗਲੋਬਲ ਵਾਰਮਿੰਗ ਨਹੀਂ ਹੋ ਸਕਦਾ, ਕਈ ਵਾਰ ਭੂਚਾਲ ਦੋ ਮਹਾਂਦੀਪਾਂ ਦੀਆਂ ਪਲੇਟਾਂ ਦੇ ਟਕਰਾਉਣ ਕਾਰਨ ਆਉਂਦੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।