Punjab News: ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀਆਂ ਦੇ ਹੋ ਰਹੇ ਕਤਲਾਂ ਮਗਰੋਂ ਹਲਚਲ ਮੱਚ ਗਈ ਹੈ। ਇਸ ਮਗਰੋਂ ਰੈਸਿੱਖ ਫਾਰ ਜਸਟਿਸ (ਐਸਐਫਜੇ) ਦਾ ਲੀਡਰ ਗੁਰਪਤਵੰਤ ਸਿੰਘ ਪੰਨੂ ਪਿਛਲੇ 48 ਘੰਟਿਆਂ ਤੋਂ ਰੂਪੋਸ਼ ਹੋ ਗਿਆ ਹੈ। ਪੰਨੂ ਨੇ ਰੂਪੋਸ਼ ਹੋਣ ਤੋਂ ਪਹਿਲਾਂ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਵਿੱਚ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਐਨਐਸਏ ਮੁਖੀ ਅਜੀਤ ਡੋਵਾਲ, ਸੁਮੰਤ ਗੋਇਲ ਤੇ ਐਨਆਈਏ ਮੁਖੀ ਦਿਨਕਰ ਗੁਪਤਾ ਨੂੰ ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਲਈ ਜ਼ਿੰਮੇਵਾਰ ਦੱਸਿਆ ਹੈ।
ਇਹ ਵੀ ਪੜ੍ਹੋ: Khalistani Hardeep Nijjar shot dead: ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ
ਮੀਡੀਆ ਰਿਪੋਰਟਾਂ ਮੁਤਾਬਕ ਪੰਨੂ ਨੇ ਦੋਸ਼ ਲਾਇਆ ਹੈ ਕਿ ਭਾਰਤੀ ਖੁਫੀਆ ਏਜੰਸੀਆਂ ਦੇ ਸਲੀਪਰ ਸੈੱਲ ਕੈਨੇਡਾ ਵਿੱਚ ਹਨ ਤੇ ਉਨ੍ਹਾਂ ਵੱਲੋਂ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਲਈ ਨਿੱਝਰ ਦੀ ਹੱਤਿਆ 'ਤੇ ਆਪਣਾ ਬਿਆਨ ਜਾਰੀ ਕਰਨ ਤੋਂ ਬਾਅਦ ਪੰਨੂ ਰੂਪੋਸ਼ ਹੋ ਗਿਆ ਹੈ। ਪੰਨੂ ਦੇਸ਼ ਦੀ ਸਰਵਉੱਚ ਜਾਂਚ ਏਜੰਸੀ NIA ਦੀ ਹਿੱਟਲਿਸਟ 'ਤੇ ਹੈ। ਉਹ ਨਿੱਝਰ ਨਾਲ ਮਿਲ ਕੇ ਰੈਫਰੈਂਡਮ 2020 ਲਹਿਰ ਚਲਾ ਰਿਹਾ ਸੀ।
ਇਹ ਵੀ ਪੜ੍ਹੋ: Hardeep Singh Nijjar Murder Case: ਹਰਦੀਪ ਸਿੰਘ ਨਿੱਜਰ ਦੇ ਕਤਲ ਮਾਮਲੇ ਨੂੰ ਲੈ ਕੇ ਹੋ ਰਹੇ ਕਈ ਹੈਰਾਨੀਜਨਕ ਖੁਲਾਸੇ
ਦੱਸ ਦਈਏ ਕਿ ਇੱਕ-ਇੱਕ ਕਰਕੇ ਖਾਲਿਸਤਾਨ ਪੱਖੀ ਮਾਰੇ ਜਾ ਰਹੇ ਹਨ। ਪਾਕਿਸਤਾਨ ਵਿੱਚ ਪਰਮਜੀਤ ਸਿੰਘ ਪੰਜਵੜ, ਕੈਨੇਡਾ ਵਿੱਚ ਹਰਦੀਪ ਨਿੱਝਰ ਤੇ ਯੂਕੇ ਵਿੱਚ ਅਵਤਾਰ ਸਿੰਘ ਖੰਡਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਇਸ ਮਗਰੋਂ ਪੰਨੂ ਦਾ ਫੋਨ ਪਿਛਲੇ 48 ਘੰਟਿਆਂ ਤੋਂ ਬੰਦ ਹੈ ਤੇ ਉਹ ਕਿਸੇ ਨੂੰ ਵੀ ਨਹੀਂ ਮਿਲਿਆ। ਸੂਤਰਾਂ ਮੁਤਾਬਕ ਪੰਨੂ ਨੇ ਐਨਆਈਏ ਤੇ ਭਾਰਤੀ ਏਜੰਸੀਆਂ ਤੋਂ ਬਚਣ ਲਈ ਇਹ ਕਦਮ ਚੁੱਕਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।