ਈਰਾਨ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ 'ਚ ਅੱਤਵਾਦੀ ਸਮੂਹਾਂ ਦੇ ਟਿਕਾਣਿਆਂ 'ਤੇ ਹਵਾਈ ਹਮਲਿਆਂ ਦਾ ਦਾਅਵਾ ਕੀਤਾ ਹੈ। ਪਾਕਿਸਤਾਨ ਨੇ ਵੀ ਹਮਲੇ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ।


ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਲਿਖਿਆ, 'ਪਾਕਿਸਤਾਨ ਈਰਾਨ ਦੁਆਰਾ ਆਪਣੇ ਹਵਾਈ ਖੇਤਰ ਦੀ ਬਿਨਾਂ unprovoked ਦੇ ਉਲੰਘਣਾ ਅਤੇ ਪਾਕਿਸਤਾਨੀ ਖੇਤਰ ਦੇ ਅੰਦਰ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਾ ਹੈ। ਇਸ ਕਾਰਨ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ, ਜਦਕਿ ਤਿੰਨ ਲੜਕੀਆਂ ਜ਼ਖਮੀ ਹੋ ਗਈਆਂ। ਪਾਕਿਸਤਾਨ ਦੀ ਪ੍ਰਭੂਸੱਤਾ ਦੀ ਇਹ ਉਲੰਘਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ।


 



 






ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਇਹ ਨਹੀਂ ਦੱਸਿਆ ਹੈ ਕਿ ਹਮਲਾ ਕਿੱਥੇ ਹੋਇਆ ਹੈ। ਪਰ ਪਾਕਿਸਤਾਨ ਦੇ ਵੱਖ-ਵੱਖ ਸੋਸ਼ਲ ਮੀਡੀਆ ਅਕਾਊਂਟਸ 'ਤੇ ਹਮਲੇ ਵਾਲੀ ਥਾਂ ਨੂੰ ਬਲੋਚਿਸਤਾਨ ਸੂਬਾ ਦੱਸਿਆ ਜਾ ਰਿਹਾ ਹੈ। ਜਿੱਥੇ ਦੋਵੇਂ ਦੇਸ਼ ਲਗਭਗ 1000 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਕਰਦੇ ਹਨ। ਇਹ ਬਹੁਤ ਘੱਟ ਆਬਾਦੀ ਵਾਲਾ ਇਲਾਕਾ ਹੈ।


ਤੁਹਾਨੂੰ ਦੱਸ ਦੇਈਏ ਕਿ ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡਸ ਕੋਰ (IRGC) ਨੇ ਪਾਕਿਸਤਾਨ ਵਿੱਚ ਸੁੰਨੀ ਬਲੋਚ ਅੱਤਵਾਦੀ ਸਮੂਹ ਜੈਸ਼ ਅਲ-ਅਦਲ 'ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲਾ ਕਰਨ ਦਾ ਦਾਅਵਾ ਕੀਤਾ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਈਰਾਨੀ ਫੌਜ ਨੇ ਪਾਕਿਸਤਾਨ ਵਿਚ ਜੈਸ਼ ਅਲ-ਅਦਲ ਦੇ ਦੋ ਠਿਕਾਣਿਆਂ 'ਤੇ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਅੱਤਵਾਦੀ ਸਮੂਹ ਨੇ ਪਾਕਿਸਤਾਨ ਦੇ ਸਰਹੱਦੀ ਇਲਾਕਿਆਂ 'ਚ ਈਰਾਨੀ ਸੁਰੱਖਿਆ ਕਰਮਚਾਰੀਆਂ 'ਤੇ ਹਮਲਾ ਕੀਤਾ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।