Gurpatwant Pannu - ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵੱਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਵਧਾ ਦਿੱਤੀ ਹੈ। ਏਅਰ ਇੰਡੀਆ ਦੇ ਯਾਤਰੀਆਂ 'ਤੇ ਏਅਰਪੋਰਟ 'ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।


 ਸ਼ੁੱਕਰਵਾਰ ਨੂੰ ਟੋਰਾਂਟੋ ਏਅਰਪੋਰਟ 'ਤੇ ਕਰੀਬ 10 ਲੋਕਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੂੰ ਸਿੱਧੇ ਫਲਾਈਟ 'ਚ ਸਵਾਰ ਹੋਣ ਤੋਂ ਰੋਕਿਆ ਗਿਆ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਪਾਬਲੋ ਰੋਡਰਿਗਜ਼ ਨੇ ਕਿਹਾ ਕਿ ਫੈਡਰਲ ਪੁਲਿਸ 19 ਨਵੰਬਰ ਨੂੰ ਏਅਰ ਇੰਡੀਆ ਦੀ ਉਡਾਣ 'ਤੇ ਬੰਬ ਦੀ ਧਮਕੀ ਮਾਮਲੇ ਦੀ ਜਾਂਚ ਕਰ ਰਹੀ ਹੈ।


 ਸ਼ੁੱਕਰਵਾਰ ਨੂੰ ਆਰਸੀਐੱਮਪੀ ਨੇ 10 ਤੋਂ ਜ਼ਿਆਦਾ ਲੋਕਾਂ ਤੋਂ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ। ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਇਸ ਮਾਮਲੇ 'ਤੇ ਕੈਨੇਡੀਅਨ ਸਰਕਾਰ ਨੂੰ ਸ਼ਿਕਾਇਤ ਕੀਤੀ ਗਈ ਹੈ। ਹਾਲਾਂਕਿ ਪੰਨੂ ਹੁਣ ਇਸ ਧਮਕੀ ਤੋਂ ਪਿੱਛੇ ਹਟ ਰਹੇ ਹਨ। 


ਕੁਝ ਦਿਨ ਪਹਿਲਾਂ ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ 19 ਨਵੰਬਰ ਨੂੰ ਏਅਰ ਇੰਡੀਆ ਦੀਆਂ ਫਲਾਈਟਾਂ ਨੂੰ ਠੱਪ ਕਰਨ ਦੀ ਧਮਕੀ ਦਿੱਤੀ ਸੀ।


ਇਹ ਵੀਡੀਓ 4 ਨਵੰਬਰ ਨੂੰ ਸੋਸ਼ਲ ਮੀਡੀਆ ਉੱਤੇ ਆਈ ਸੀ। ਇਸ ਵਿੱਚ ਉਹ 19 ਨਵੰਬਰ ਨੂੰ ਏਅਰ ਇੰਡੀਆ ਵਿੱਚ ਸਫ਼ਰ ਕਰਨ ਵਾਲੇੇ ਲੋਕਾਂ ਨੂੰ ਚੇਤਾਵਨੀ ਦਿੰਦੇ ਸੁਣੇ ਜਾ ਸਕਦੇ ਹਨ। ਪੰਨੂ ਦੇ ਇਸ ਵੀਡੀਓ ਤੋਂ ਬਾਅਦ ਭਾਰਤ ਤੇ ਕੈਨੇਡਾ ਸਰਕਾਰ ਨੇ ਸਖ਼ਤ ਕਦਮ ਚੁੱਕਣ ਦੀ ਗੱਲ ਆਖੀ ਹੈ।


19 ਨਵੰਬਰ ਨੂੰ ਕ੍ਰਿਕਟ ਵਿਸ਼ਵ ਕੱਪ 2023 ਦਾ ਆਖ਼ਰੀ ਮੈਚ ਹੋਵੇਗਾ। ਭਾਰਤ ਇਸ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸਦਾ ਜ਼ਿਕਰ ਵੀ ਪੰਨੂ ਨੇ ਆਪਣੀ ਵੀਡੀਓ ਵਿੱਚ ਕੀਤਾ ਹੈ।


ਗੁਰਪਤਵੰਤ ਸਿੰਘ ਪੰਨੂ ਨੇ ਇਸ ਵੀਡੀਓ ਵਿੱਚ ਕਿਹਾ ਕਿ ਸਿੱਖ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ ਵਿੱਚ ਸਫ਼ਰ ਨਾ ਕਰਨ ਕਿਉਂਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial