Mufti Qaiser Farooq Shot Dead:  26/11 ਦੇ ਮੁੰਬਈ ਅੱਤਵਾਦੀ ਹਮਲੇ ਦੇ ਮੋਸਟ ਵਾਂਟੇਡ ਅੱਤਵਾਦੀ ਹਾਫਿਜ਼ ਸਈਦ ਦੇ ਕਰੀਬੀ ਮੰਨੇ ਜਾਂਦੇ ਮੁਫਤੀ ਕੈਸਰ ਫਾਰੂਕ ਦੀ ਕਰਾਚੀ 'ਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕੈਸਰ ਫਾਰੂਕ ਲਸ਼ਕਰ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਸੀ ਅਤੇ ਹਾਫ਼ਿਜ਼ ਸਈਦ ਦਾ ਕਰੀਬੀ ਸਾਥੀ ਸੀ।


ਇਹ ਵੀ ਪੜ੍ਹੋ: Video: ਲੰਡਨ 'ਚ ਭਾਰਤੀ ਮੂਲ ਦੇ ਸਿੱਖ ਦੀ ਕਾਰ 'ਤੇ ਗੋਲੀਆਂ ਦੇ ਨਾਲ ਹਮਲਾ, ਖਾਲਿਸਤਾਨ ਸਮਰਥਕਾਂ ਤੋਂ ਮਿਲ ਰਹੀਆਂ ਨੇ ਲਗਾਤਾਰ ਧਮਕੀਆਂ




ਪਾਕਿਸਤਾਨ ਦੇ ਡਾਨ ਅਖਬਾਰ ਨੇ ਪੁਲਿਸ ਸੂਤਰਾਂ ਦੇ ਹਵਾਲੇ ਨਾਲ ਖਬਰ ਦਿੱਤੀ ਹੈ ਕਿ 30 ਸਾਲਾ ਕੈਸਰ ਫਾਰੂਕ ਨੂੰ ਸ਼ਨੀਵਾਰ ਨੂੰ ਸਮਨਾਬਾਦ ਇਲਾਕੇ 'ਚ ਇਕ ਧਾਰਮਿਕ ਸੰਸਥਾਨ ਨੇੜੇ ਗੋਲੀ ਮਾਰ ਦਿੱਤੀ ਗਈ। ਇਸ ਗੋਲੀਬਾਰੀ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (LeT) ਦੇ ਮੋਸਟ ਵਾਂਟੇਡ ਅੱਤਵਾਦੀ ਕੈਸਰ ਫਾਰੂਕ ਦੇ ਕਤਲ ਦੀ ਸੀਸੀਟੀਵੀ ਫੁਟੇਜ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।


ਹਾਲਾਂਕਿ, ਏਬੀਪੀ ਨਿਊਜ਼ ਇਸ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ। ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਗੋਲੀ ਚੱਲਦਿਆਂ ਹੀ ਦੂਜੇ ਲੋਕ ਲੁਕਣ ਲਈ ਭੱਜਦੇ ਹਨ, ਜਦਕਿ ਗੋਲੀ ਲੱਗਣ ਵਾਲਾ ਵਿਅਕਤੀ ਹੇਠਾਂ ਡਿੱਗ ਜਾਂਦਾ ਹੈ। ਜਿਸ ਵਿਅਕਤੀ ਨੂੰ ਗੋਲੀ ਮਾਰੀ ਗਈ ਸੀ, ਉਸ ਦੇ ਕੈਸਰ ਫਾਰੂਕ ਨਾਮ ਦਾ ਮੋਸਟ ਵਾਂਟੇਡ ਅੱਤਵਾਦੀ ਹੋਣ ਦਾ ਦਾਅਵਾ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Pakistan PTI Chief: ਇਮਰਾਨ ਖ਼ਾਨ ਨੂੰ ਜੇਲ੍ਹ ਵਿੱਚ ਦਿੱਤੇ ਜਾ ਰਹੇ ਨੇ ਮਾਨਸਿਕ ਤਸੀਹੇ, PTI ਮੁਖੀ ਦੇ ਵਕੀਲ ਨੇ ਲਾਏ ਦੋਸ਼



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।