Nigeria Helicopter Crash : ਨਾਈਜੀਰੀਆ ਵਿੱਚ ਸੋਮਵਾਰ (14 ਅਗਸਤ) ਨੂੰ ਹਵਾਈ ਸੈਨਾ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਅੱਠ ਲੋਕ ਜ਼ਖਮੀ ਹੋ ਗਏ। ਏਐਫਪੀ ਨੇ ਆਪਣੇ ਦੋ ਫੌਜੀ ਸੂਤਰਾਂ ਦੇ ਹਵਾਲੇ ਨਾਲ ਇਸ ਦੀ ਪੁਸ਼ਟੀ ਕੀਤੀ ਹੈ।

 

ਏਐਫਪੀ ਦੀ ਰਿਪੋਰਟ ਮੁਤਾਬਕ ਹਵਾਈ ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਸੋਮਵਾਰ ਨੂੰ ਜੰਗੇਰੂ ਤੋਂ ਉਡਾਣ ਭਰਨ ਵਾਲਾ ਐਮਆਈ-171 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਇਆ ਹੈਲੀਕਾਪਟਰ ਲੁਟੇਰਿਆਂ ਨਾਲ ਹੋ  ਰਹੀ ਮੁੱਠਭੇੜ ਦੌਰਾਨ ਜ਼ਖਮੀਆਂ ਨੂੰ ਬਚਾ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਦੇ ਨਾਲ ਹੀ ਫੌਜ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਲੁਟੇਰਿਆਂ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਹੈਲੀਕਾਪਟਰ ਕਰੈਸ਼ ਹੋਇਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।


 

26 ਸੁਰੱਖਿਆ ਬਲਾਂ ਦੀ ਮੌਤ 

ਰਿਪੋਰਟ 'ਚ ਫੌਜ ਦੇ ਦੋ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਹਾਜ਼ ਹਾਦਸੇ 'ਚ 3 ਅਧਿਕਾਰੀਆਂ ਅਤੇ 3 ਜੇਟੀਐੱਫ (ਜੁਆਇੰਟ ਟਾਸਕ ਫੋਰਸ) ਦੇ ਜਵਾਨਾਂ ਸਮੇਤ 23 ਜਵਾਨਾਂ ਦੀ ਮੌਤ ਹੋ ਗਈ ਹੈ। ਹਾਦਸੇ ਦੌਰਾਨ ਅੱਠ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਰਿਪੋਰਟ ਮੁਤਾਬਕ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਜਿਹੇ 'ਚ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ।

ਹੈਲੀਕਾਪਟਰ ਉਡਾਣ ਭਰਨ ਤੋਂ ਬਾਅਦ ਹੋਇਆ ਕ੍ਰੈਸ਼ 

ਰਿਪੋਰਟ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ 11 ਮ੍ਰਿਤਕਾਂ ਅਤੇ 7 ਜ਼ਖਮੀ ਲੋਕਾਂ ਨੂੰ ਲੈ ਕੇ ਜਾ ਰਿਹਾ ਸੀ। ਨਾਈਜੀਰੀਆ ਦੀ ਹਵਾਈ ਸੈਨਾ ਦੇ ਬੁਲਾਰੇ ਐਡਵਰਡ ਗੈਬਕੇਟ ਨੇ ਪੁਸ਼ਟੀ ਕੀਤੀ ਕਿ ਉਸਦਾ ਐਮਆਈ-171 ਹੈਲੀਕਾਪਟਰ 'ਕੈਜ਼ੂਅਲਟੀ ਇਵੇਕਿਊਏਸ਼ਨ ਮਿਸ਼ਨ' 'ਤੇ ਸੀ ਜੋ ਸੋਮਵਾਰ ਨੂੰ ਜੁਗੇਰੂ ਤੋਂ ਉਡਾਣ ਭਰਨ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ