ਪੜਚੋਲ ਕਰੋ

ਸਭ ਤੋਂ ਸੁਰੱਖਿਅਤ ਬੋਇੰਗ ਜਹਾਜ਼ਾਂ ਲਈ ਖਤਰੇ ਦੀ ਘੰਟੀ! ਹਾਂਗਕਾਂਗ, ਲੰਡਨ ਤੇ ਜਰਮਨੀ ਤੋਂ ਭਾਰਤ ਆ ਰਹੀਆਂ ਫਲਾਈਟਾਂ ਵਾਪਸ ਪਰਤੀਆਂ

Boeing Dreamliner Flights: ਏਅਰ ਇੰਡੀਆ ਦੀ ਇੱਕ ਹੋਰ ਫਲਾਈਟ ਵਿੱਚ ਤਕਨੀਕੀ ਖਰਾਬੀ ਆ ਗਈ। ਹਾਂਗਕਾਂਗ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ (ਨੰਬਰ AI315) ਸੋਮਵਾਰ ਨੂੰ ਵਾਪਸ ਹਾਂਗਕਾਂਗ ਪਰਤ ਗਈ।

Boeing Dreamliner Flights: ਏਅਰ ਇੰਡੀਆ ਦੀ ਇੱਕ ਹੋਰ ਫਲਾਈਟ ਵਿੱਚ ਤਕਨੀਕੀ ਖਰਾਬੀ ਆ ਗਈ। ਹਾਂਗਕਾਂਗ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ (ਨੰਬਰ AI315) ਸੋਮਵਾਰ ਨੂੰ ਵਾਪਸ ਹਾਂਗਕਾਂਗ ਪਰਤ ਗਈ।

ਪਤਾ ਲੱਗਾ ਹੈ ਕਿ ਇਸ ਵਿੱਚ ਤਕਨੀਕੀ ਖਰਾਬੀ ਸੀ। ਇਹ ਜਹਾਜ਼ ਬੋਇੰਗ 787-8 ਡ੍ਰੀਮਲਾਈਨਰ ਸੀ। ਦੂਜੇ ਪਾਸੇ, ਐਤਵਾਰ ਨੂੰ ਭਾਰਤ ਆ ਰਹੇ ਦੋ ਬੋਇੰਗ ਡ੍ਰੀਮਲਾਈਨਰ ਜਹਾਜ਼ ਵੀ ਅੱਧ-ਵਿਚਕਾਰੋਂ ਵਾਪਸ ਪਰਤ ਗਏ। ਇਨ੍ਹਾਂ ਵਿੱਚੋਂ ਇੱਕ ਉਡਾਣ ਲੰਡਨ ਤੋਂ ਚੇਨਈ ਤੇ ਦੂਜੀ ਫ੍ਰੈਂਕਫਰਟ, ਜਰਮਨੀ ਤੋਂ ਹੈਦਰਾਬਾਦ ਆ ਰਹੀ ਸੀ। ਦੋਵਾਂ ਨੇ ਸੋਮਵਾਰ ਨੂੰ ਲੈਂਡ ਕਰਨਾ ਸੀ।

ਹਾਸਲ ਜਾਣਕਾਰੀ ਮੁਤਾਬਕ ਚੇਨਈ ਆ ਰਹੇ ਬ੍ਰਿਟਿਸ਼ ਏਅਰਵੇਜ਼ ਦੇ ਬੋਇੰਗ 787-8 ਡ੍ਰੀਮਲਾਈਨਰ ਨੂੰ ਤਕਨੀਕੀ ਖਰਾਬੀ ਕਾਰਨ ਵਾਪਸ ਪਰਤਣਾ ਪਿਆ। ਲੁਫਥਾਂਸਾ ਏਅਰਲਾਈਨਜ਼ (ਜਰਮਨੀ) ਦੇ ਬੋਇੰਗ 787-9 ਡ੍ਰੀਮਲਾਈਨਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਇਸ ਕਾਰਨ ਜਹਾਜ਼ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਮਿਲੀ ਤੇ ਵਾਪਸ ਪਰਤਣਾ ਪਿਆ। ਯਾਦ ਰਹੇ 12 ਜੂਨ ਨੂੰ ਇੱਕ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਦੋ ਮਿੰਟਾਂ ਦੇ ਅੰਦਰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ ਸੀ। ਪਾਇਲਟ-ਕਰੂ ਸਮੇਤ 242 ਲੋਕਾਂ ਵਿੱਚੋਂ 241 ਦੀ ਮੌਤ ਹੋ ਗਈ ਸੀ। ਇਸ ਹਾਦਸੇ ਵਿੱਚ ਸਿਰਫ਼ ਇੱਕ ਯਾਤਰੀ ਬਚਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਬ੍ਰਿਟਿਸ਼ ਏਅਰਵੇਜ਼ ਦੀ ਉਡਾਣ BA35 ਡ੍ਰੀਮਲਾਈਨਰ 787-8 ਲੰਡਨ ਤੋਂ ਚੇਨਈ ਆ ਰਹੀ ਸੀ। ਤਕਨੀਕੀ ਨੁਕਸ (ਫਲੈਪ ਫੇਲ੍ਹ) ਕਾਰਨ ਡੋਵਰ ਦੇ ਨੇੜੇ ਚੱਕਰ ਲਗਾਉਣ ਤੋਂ ਬਾਅਦ ਹੀਥਰੋ ਵਾਪਸ ਪਰਤ ਗਈ। ਬ੍ਰਿਟਿਸ਼ ਏਅਰਵੇਜ਼ ਨੇ ਉਡਾਣ ਦੇ ਟੇਕਆਫ ਸਮੇਂ, ਯਾਤਰੀਆਂ ਤੇ ਚਾਲਕ ਦਲ ਦੀ ਗਿਣਤੀ ਤੇ ਲੈਂਡਿੰਗ ਤੋਂ ਪਹਿਲਾਂ ਜਹਾਜ਼ ਦੇ ਹਵਾ ਵਿੱਚ ਹੋਣ ਦੇ ਸਮੇਂ ਦਾ ਖੁਲਾਸਾ ਨਹੀਂ ਕੀਤਾ।

ਹਾਲਾਂਕਿ, ਲਾਈਵ ਫਲਾਈਟ ਟਰੈਕਿੰਗ ਵੈੱਬਸਾਈਟ Flightradar24.com ਅਨੁਸਾਰ ਬ੍ਰਿਟਿਸ਼ ਏਅਰਵੇਜ਼ ਦੀ ਉਡਾਣ BA35 ਐਤਵਾਰ ਦੁਪਹਿਰ 12:40 ਵਜੇ ਰਵਾਨਾ ਹੋਣੀ ਸੀ ਤੇ ਸੋਮਵਾਰ ਸਵੇਰੇ 3.30 ਵਜੇ ਚੇਨਈ ਪਹੁੰਚਣੀ ਸੀ। ਉਡਾਣ ਦੁਪਹਿਰ 1.16 ਵਜੇ ਉਡਾਣ ਭਰੀ ਤੇ ਹਵਾਈ ਅੱਡੇ 'ਤੇ ਵਾਪਸ ਆਉਣ ਤੋਂ ਪਹਿਲਾਂ ਲਗਪਗ ਦੋ ਘੰਟੇ ਹਵਾ ਵਿੱਚ ਰਹੀ।

ਇਸੇ ਤਰ੍ਹਾਂ ਜਰਮਨੀ ਤੋਂ ਹੈਦਰਾਬਾਦ ਆ ਰਹੀ ਲੁਫਥਾਂਸਾ ਏਅਰਲਾਈਨਜ਼ ਦੀ ਉਡਾਣ LH752 ਨੂੰ ਐਤਵਾਰ ਸ਼ਾਮ ਨੂੰ ਉਡਾਣ ਭਰਨ ਤੋਂ ਬਾਅਦ ਫਰੈਂਕਫਰਟ ਹਵਾਈ ਅੱਡੇ 'ਤੇ ਵਾਪਸ ਆਉਣਾ ਪਿਆ। ਉਡਾਣ ਸੋਮਵਾਰ (16 ਜੂਨ) ਸਵੇਰੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਨੀ ਸੀ। ਲੁਫਥਾਂਸਾ ਏਅਰਲਾਈਨਜ਼ ਨੇ ਏਐਨਆਈ ਨੂੰ ਦੱਸਿਆ, "ਸਾਨੂੰ ਹੈਦਰਾਬਾਦ ਵਿੱਚ ਉਤਰਨ ਦੀ ਇਜਾਜ਼ਤ ਨਹੀਂ ਮਿਲੀ, ਇਸ ਲਈ ਉਡਾਣ ਨੂੰ ਵਾਪਸ ਜਾਣਾ ਪਿਆ।" 

ਇਸ ਦੌਰਾਨ, ਹੈਦਰਾਬਾਦ ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਕਿਹਾ ਕਿ 15 ਜੂਨ ਨੂੰ ਸ਼ਾਮ 6:01 ਵਜੇ ਹੈਦਰਾਬਾਦ ਹਵਾਈ ਅੱਡੇ ਨੂੰ ਬੰਬ ਧਮਕੀ ਵਾਲਾ ਈਮੇਲ ਮਿਲਿਆ। ਇਸ ਤੋਂ ਬਾਅਦ ਹਵਾਈ ਅੱਡੇ 'ਤੇ ਇੱਕ ਬੰਬ ਧਮਕੀ ਮੁਲਾਂਕਣ ਕਮੇਟੀ ਬਣਾਈ ਗਈ ਤੇ ਐਸਓਪੀ ਅਨੁਸਾਰ ਸਾਰੀਆਂ ਸੁਰੱਖਿਆ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ, "ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਏਅਰਲਾਈਨਾਂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਉਡਾਣ ਨੂੰ ਜਰਮਨੀ ਵਾਪਸ ਭੇਜਣ ਜਾਂ ਇਸ ਨੂੰ ਨਜ਼ਦੀਕੀ ਸੁਰੱਖਿਅਤ ਹਵਾਈ ਅੱਡੇ 'ਤੇ ਉਤਾਰਨ। ਇਸ ਤੋਂ ਬਾਅਦ ਉਡਾਣ ਨੂੰ ਜਰਮਨੀ ਦੇ ਫਰੈਂਕਫਰਟ ਹਵਾਈ ਅੱਡੇ 'ਤੇ ਵਾਪਸ ਭੇਜ ਦਿੱਤਾ ਗਿਆ।"

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget