ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਇਹ ਐਲਾਨ ਅੱਜ ਇੱਥੇ ਪੱਤਰਕਾਰਾਂ ਨਾਲ ਕੀਤੀ ਮਿਲਣੀ ਦੌਰਾਨ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਟਰੂਡੋ ਦਾ ਸਤਿਕਾਰ ਕਰਦੇ ਹਾਂ ਤੇ ਧੰਨਵਾਦ ਕਰਦੇ ਹਾਂ ਕਿ ਉਨ੍ਹਾਂ ਆਪਣੀ ਵਜ਼ਾਰਤ ਵਿੱਚ ਇੰਨੇ ਸਿੱਖਾਂ ਨੂੰ ਥਾਂ ਦਿੱਤੀ ਹੈ। ਇਸੇ ਲਈ ਅਕਾਲੀ ਦਲ ਉਨ੍ਹਾਂ ਦਾ ਸਨਮਾਨ ਕਰੇਗਾ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 16 ਫਰਵਰੀ ਤੋਂ ਆਪਣੇ ਭਾਰਤ ਦੌਰੇ 'ਤੇ ਆਉਣਗੇ। ਉਨ੍ਹਾਂ ਦੀ ਯੋਜਨਾ ਪੰਜਾਬ ਵਿੱਚ ਹਰਿਮੰਦਰ ਸਾਹਿਬ ਆਉਣ ਦੀ ਵੀ ਹੈ। ਸੁਖਬੀਰ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਟਰੂਡੋ ਦਾ ਸਵਾਗਤ ਕਰਨ ਦੀ ਗੱਲ ਕਹਿ ਚੁੱਕੇ ਹਨ।