ਕਿਸਾਨ ਅੰਦੋਲਨ ਦੇ ਸ਼ਹੀਦਾਂ ਨਮਿਤ ਅਖੰਡ ਪਾਠ, ਦੀਪ ਸਿੱਧੂ ਦੀ ਯਾਦ 'ਚ ਕੈਂਡਲ ਲਾਈਟ ਵਿਜਿਲ
ਕਿਸਾਨ ਅੰਦੋਲਨ ਫਤਹਿ ਹੋਣ ਦੇ ਸ਼ੁਕਰਾਨੇ ਤੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗਰੇਟਰ ਸਿਨਸਿਨਾਟੀ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
Akhand Path & Candle light vigil Memorial for Deep Sidhu and martyrs of Kisan Andolan in Ohio, USA
ਸਿਨਸਿਨਾਟੀ: ਕਿਸਾਨ ਅੰਦੋਲਨ ਫਤਹਿ ਹੋਣ ਦੇ ਸ਼ੁਕਰਾਨੇ ਤੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗਰੇਟਰ ਸਿਨਸਿਨਾਟੀ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਨ੍ਹਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਨਾ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।
ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਅਮਰੀਕ ਸਿੰਘ, ਭਾਈ ਨਿਰਮਲ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ, ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਇਸ ਦੀ ਸਫਲਤਾ ਲਈ ਰੋਜਾਨਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਹੁੰਦੀ ਰਹੀ।
ਇਸ ਦੌਰਾਨ ਬੀਤੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦੇ ਆਗੂ ਰਹੇ ਤੇ ਅਦਾਕਾਰ ਦੀਪ ਸਿੱਧੂ (ਸੰਦੀਪ ਸਿੰਘ ਸਿੱਧੂ) ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿਨਸਿਨਾਟੀ ਦੀ ਸਮੂਹ ਸੰਗਤ ਵੱਲੋਂ ਦੀਪ ਸਿੱਧੂ ਦੀ ਯਾਦ ਵਿੱਚ ਕੈਂਡਲ ਲਾਈਟ ਵੀਜੀਲ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਸੰਗਤ ਵੱਲੋਂ ਵਿਚਾਰ ਸਾਂਝੇ ਕੀਤੇ ਗਏ ਕਿ ਦੀਪ ਸਿੱਧੂ ਕਿਸਾਨ ਅੰਦੋਲਨ ਦੇ ਦੋਰਾਨ ਇੱਕ ਮਜ਼ਬੂਤ ਆਵਾਜ਼ ਸੀ ਜੋ ਮਨੁੱਖੀ ਅਧਿਕਾਰਾਂ, ਪੰਜਾਬ ਤੇ ਇਸਦੇ ਲੋਕਾਂ ਲਈ ਵਧੇਰੇ ਖੁਦਮੁਖਤਿਆਰੀ ਤੇ ਭਾਰਤ ਦੇ ਨਾਗਰਿਕਾਂ ਪ੍ਰਤੀ ਮਨੁੱਖਤਾ ਵਿਰੁੱਧ ਕੀਤੇ ਗਏ ਕਿਸੇ ਵੀ ਅਪਰਾਧ ਲਈ ਨਿਆਂ ਲਈ ਸ਼ਾਂਤਮਈ ਢੰਗ ਨਾਲ ਵਕਾਲਤ ਕਰਦਾ ਸੀ। ਉਨ੍ਹਾਂ ਦੇ ਜਾਣ ਦਾ ਸਭਨਾਂ ਨੂੰ ਬਹੁਤ ਦੁੱਖ ਹੈ।
ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਵੀ ਅਰੰਭ ਕੀਤੇ ਗਏ ਜਿਸ ਦਾ ਭੋਗ 27 ਫ਼ਰਵਰੀ ਨੂੰ ਪਵੇਗਾ। ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਤਿੰਨ ਦਿਨ ਚੱਲੇ ਇਨ੍ਹਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ ਤੇ ਸੰਗਤ ਦਾ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ: Ban on old vehicles: ਇਸ ਤਰੀਕ ਤੋਂ ਬੰਦ ਹੋ ਜਾਣਗੇ ਪੁਰਾਣੇ ਵਾਹਨ, ਆਟੋ ਚਾਲਕਾਂ ਲਈ ਹੋਵੇਗਾ ਇਹ ਨਿਯਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin