ਹਮਲੇ ਵਿੱਚ 400 ਸੁਰੱਖਿਆ ਕਰਮੀਆਂ ਦੀ ਵੀ ਮੌਤ ਹੋਈ ਸੀ। ਹਮਲੇ ਵਿੱਚ 57 ਦੇਸ਼ਾਂ ਦੇ ਲੋਕਾਂ ਦੀ ਮੌਤ ਹੋਈ ਸੀ। ਹਮਲੇ ਪਿੱਛੇ ਮੁੱਖ ਤੌਰ ਉੱਤੇ ਅੱਲ ਕਾਇਦਾ ਦੇ ਮੁਖੀ ਓਸਾਮਾ ਬਿਨ ਲਾਦੇਨ ਦਾ ਹੱਥ ਸੀ। ਇਸ ਹਮਲੇ ਤੋਂ ਬਾਅਦ ਅਮਰੀਕਾ ਨੇ ਆਪਣੀ ਸੁਰੱਖਿਆ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਸੀ।
ਅਮਰੀਕਾ ਆਉਣ ਵਾਲੇ ਯਾਤਰੀਆਂ ਉੱਤੇ ਸਖ਼ਤ ਨਜ਼ਰ ਰੱਖੀ ਜਾਣ ਲੱਗੀ। ਇਸ ਹਮਲੇ ਤੋਂ ਬਾਅਦ ਅਮਰੀਕਾ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਨਸਲੀ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਸੀ। ਸਿੱਖਾਂ ਦੀ ਪਛਾਣ ਅਮਰੀਕਾ ਵਿੱਚ ਵੱਡਾ ਮਸਲਾ ਬਣ ਗਈ ਜਿਸ ਦਾ ਖ਼ਮਿਆਜ਼ਾ ਸਿੱਖ ਹੁਣ ਤੱਕ ਭੁਗਤ ਰਹੇ ਹਨ।