ਅਮਰੀਕਾ: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵਾਸ਼ਿੰਗਟਨ ਡੀਸੀ ਦੇ ਵ੍ਹਾਈਟ ਹਾਉਸ ਦੇ ਓਵਲ ਦਫ਼ਤਰ ਵਿੱਚ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਆਪਣੇ ਪ੍ਰਮਾਣ ਪੱਤਰ ਪੇਸ਼ ਕੀਤੇ।

ਵਿਦੇਸ਼ ਮੰਤਰਾਲੇ ਨੇ 28 ਜਨਵਰੀ ਨੂੰ ਸੀਨੀਅਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਨਿਯੁਕਤ ਕੀਤਾ ਸੀ। ਸੰਧੂ, 1988 ਬੈਚ ਦੇ ਭਾਰਤੀ ਵਿਦੇਸ਼ੀ ਸੇਵਾ ਅਧਿਕਾਰੀ ਹਨ।ਇਸ ਤੋਂ ਪਹਿਲਾਂ ਉਹ ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਤਾਇਨਾਤ ਸਨ।


ਉਹ ਹਰਸ਼ਵਰਧਨ ਸ਼੍ਰਿੰਗਲਾ ਦੀ ਜਗ੍ਹਾ ਵਾਸ਼ਿੰਗਟਨ ਵਿੱਚ ਭਾਰਤ ਦੇ ਰਾਜਦੂਤ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਸ਼੍ਰਿੰਗਲਾ ਨੂੰ ਭਾਰਤ ਦਾ ਅਗਲਾ ਵਿਦੇਸ਼ ਸਕੱਤਰ ਬਣਾਇਆ ਗਿਆ ਹੈ।