ਅਮਰੀਕਾ ਦੇ ਈਰਾਨ 'ਤੇ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਆਈ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Pakistan condemns US attacks: ਪਾਕਿਸਤਾਨ ਨੇ ਈਰਾਨ ਦੇ ਪ੍ਰਮਾਣੂ ਸਥਾਨਾਂ 'ਤੇ ਅਮਰੀਕਾ ਦੇ ਤਾਜ਼ਾ ਹਮਲਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਫੌਜੀ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ।
Pakistan condemns US attacks: ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਈਰਾਨ ਦੇ ਤਿੰਨ ਪ੍ਰਮੁੱਖ ਪ੍ਰਮਾਣੂ ਸਥਾਨਾਂ 'ਤੇ ਅਮਰੀਕਾ ਵੱਲੋਂ ਕੀਤੇ ਗਏ ਫੌਜੀ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਈਰਾਨ ਦੀ ਪ੍ਰਭੂਸੱਤਾ 'ਤੇ ਇਹ ਹਮਲਾ ਖੇਤਰੀ ਸ਼ਾਂਤੀ ਅਤੇ ਸਥਿਰਤਾ ਲਈ ਗੰਭੀਰ ਖ਼ਤਰਾ ਹੈ।
ਹਮਲੇ ਵਧਾ ਸਕਦੇ ਨੇ ਤਣਾਅ , ਖੇਤਰੀ ਸ਼ਾਂਤੀ ਲਈ ਖ਼ਤਰਾ
ਪਾਕਿਸਤਾਨ ਨੇ ਈਰਾਨ ਦੇ ਪ੍ਰਮਾਣੂ ਸਥਾਨਾਂ 'ਤੇ ਅਮਰੀਕਾ ਵੱਲੋਂ ਕੀਤੇ ਗਏ ਤਾਜ਼ਾ ਹਮਲਿਆਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਹਮਲੇ ਪਹਿਲਾਂ ਤੋਂ ਹੀ ਚੱਲ ਰਹੀਆਂ ਇਜ਼ਰਾਈਲੀ ਕਾਰਵਾਈਆਂ ਦਾ ਹਿੱਸਾ ਹਨ ਤੇ ਇਸ ਨਾਲ ਖੇਤਰ ਵਿੱਚ ਤਣਾਅ ਅਤੇ ਹਿੰਸਾ ਹੋਰ ਵਧ ਸਕਦੀ ਹੈ। ਪਾਕਿਸਤਾਨ ਦਾ ਮੰਨਣਾ ਹੈ ਕਿ ਇਹ ਸਥਿਤੀ ਨਾ ਸਿਰਫ਼ ਮੱਧ ਪੂਰਬ ਸਗੋਂ ਪੂਰੀ ਦੁਨੀਆ ਦੀ ਸ਼ਾਂਤੀ ਅਤੇ ਸਥਿਰਤਾ ਲਈ ਖਤਰਨਾਕ ਹੈ।
ਅਮਰੀਕਾ ਨੇ ਸੰਯੁਕਤ ਰਾਸ਼ਟਰ ਚਾਰਟਰ ਦੀ ਕੀਤੀ ਉਲੰਘਣਾ
ਪਾਕਿਸਤਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਨ੍ਹਾਂ ਹਮਲਿਆਂ ਨੇ ਅੰਤਰਰਾਸ਼ਟਰੀ ਕਾਨੂੰਨ ਦੇ ਸਾਰੇ ਨਿਯਮਾਂ ਅਤੇ ਸੰਯੁਕਤ ਰਾਸ਼ਟਰ ਚਾਰਟਰ ਦੀ ਉਲੰਘਣਾ ਕੀਤੀ ਹੈ। ਈਰਾਨ ਨੂੰ ਆਪਣਾ ਬਚਾਅ ਕਰਨ ਦਾ ਪੂਰਾ ਅਧਿਕਾਰ ਹੈ ਤੇ ਇਸ 'ਤੇ ਅਜਿਹੇ ਹਮਲਿਆਂ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਹ ਅੰਤਰਰਾਸ਼ਟਰੀ ਨਿਯਮਾਂ ਦੇ ਵਿਰੁੱਧ ਇੱਕ ਖਤਰਨਾਕ ਕਦਮ ਹੈ।
ਬਿਆਨ ਵਿੱਚ, ਪਾਕਿਸਤਾਨ ਨੇ ਸਾਰੇ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਨਾਗਰਿਕਾਂ ਦੇ ਜਾਨ-ਮਾਲ ਦਾ ਸਤਿਕਾਰ ਕਰਨ ਅਤੇ ਜੰਗ ਵਰਗੀਆਂ ਕਾਰਵਾਈਆਂ ਨੂੰ ਤੁਰੰਤ ਬੰਦ ਕਰਨ। ਨਾਲ ਹੀ ਸਾਰੀਆਂ ਧਿਰਾਂ ਨੂੰ ਅੰਤਰਰਾਸ਼ਟਰੀ ਕਾਨੂੰਨ ਖਾਸ ਕਰਕੇ ਮਨੁੱਖੀ ਅਧਿਕਾਰ ਕਾਨੂੰਨ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਪਾਕਿਸਤਾਨ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸੰਕਟ ਦਾ ਹੱਲ ਗੱਲਬਾਤ ਅਤੇ ਕੂਟਨੀਤੀ ਰਾਹੀਂ ਹੀ ਸੰਭਵ ਹੈ ਅਤੇ ਇਸ ਲਈ ਸੰਯੁਕਤ ਰਾਸ਼ਟਰ ਚਾਰਟਰ ਦੇ ਸਿਧਾਂਤਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















