ਪਾਕਿਸਤਾਨ 'ਚ ਸਿਆਸੀ ਸੰਕਟ ਸਿਖਰ 'ਤੇ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕੁਰਸੀ ਜਾਣਾ ਲਗਭਗ ਤੈਅ ਹੈ। ਇਸ ਦੌਰਾਨ ਅਮਰੀਕਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਵਿੱਚ ਸ਼ਮੂਲੀਅਤ ਤੋਂ ਸਾਫ਼ ਇਨਕਾਰ ਕੀਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਇਹ ਦੋਸ਼ ਬੇਬੁਨਿਆਦ ਹਨ। ਜੀਓ ਨਿਊਜ਼ ਦੇ ਅਨੁਸਾਰ ਅਮਰੀਕੀ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਸਪੱਸ਼ਟ ਰੂਪ ਵਿੱਚ ਰੱਦ ਕਰਦੇ ਹੋਏ ਕਿਹਾ ਹੈ ਕਿ ਅਮਰੀਕਾ ਦੀ ਸ਼ਮੂਲੀਅਤ ਦੇ ਦੋਸ਼ ਬੇਬੁਨਿਆਦ ਹਨ।



ਅਮਰੀਕਾ ਨੇ ਇਨ੍ਹਾਂ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਕਿਹਾ ਕਿ ਸਰਕਾਰ ਨੂੰ ਡੇਗਣ ਲਈ ਉਨ੍ਹਾਂ ਦੇ ਖਿਲਾਫ ਵਿਦੇਸ਼ੀ ਸਾਜ਼ਿਸ਼ ਰਚੀ ਗਈ ਸੀ ਅਤੇ ਵਿਰੋਧੀ ਧਿਰ ਦਾ ਬੇਭਰੋਸਗੀ ਮਤਾ ਵੀ ਇਸ ਵਿਦੇਸ਼ੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਦੌਰਾਨ ਪੀਟੀਆਈ ਨੇਤਾ ਫੈਜ਼ਲ ਵਾਵਾਡਾ ਨੇ ਦਾਅਵਾ ਕੀਤਾ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਹੱਤਿਆ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਇਸ ਸਬੰਧ 'ਚ ਜੀਓ ਨਿਊਜ਼ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ 'ਚ ਅਮਰੀਕੀ ਵਿਦੇਸ਼ ਵਿਭਾਗ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਬੇਭਰੋਸਗੀ ਮਤੇ 'ਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਸਾਫ਼ ਤੌਰ 'ਤੇ ਰੱਦ ਕਰ ਦਿੱਤਾ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਅਵਿਸ਼ਵਾਸ ਪ੍ਰਸਤਾਵ 'ਚ ਅਮਰੀਕਾ ਦੀ ਸ਼ਮੂਲੀਅਤ ਅਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਮਕੀ ਪੱਤਰ' ਦੇਣ ਦੇ ਦੋਸ਼ ਬੇਬੁਨਿਆਦ ਹਨ।

ਪਾਕਿਸਤਾਨ ਵਿੱਚ ਸਿਆਸੀ ਸੰਕਟ
ਵਿਦੇਸ਼ ਵਿਭਾਗ ਨੇ ਕਿਹਾ ਕਿ ਅਮਰੀਕੀ ਸਰਕਾਰ ਪਾਕਿਸਤਾਨ ਦੇ ਸਿਆਸੀ ਹਾਲਾਤ 'ਤੇ ਨਜ਼ਰ ਰੱਖ ਰਹੀ ਹੈ ਅਤੇ ਪਾਕਿਸਤਾਨ 'ਚ ਕਾਨੂੰਨ ਦੇ ਸ਼ਾਸਨ ਦਾ ਸਮਰਥਨ ਕਰਦੀ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਬੇਭਰੋਸਗੀ ਮਤੇ ਦੇ ਸਵਾਲ 'ਤੇ ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਕਿ ਉਹ ਪਾਕਿਸਤਾਨ 'ਚ ਸੰਵਿਧਾਨਕ ਪ੍ਰਕਿਰਿਆ ਦਾ ਸਨਮਾਨ ਕਰਦੇ ਹਨ।

ਦੱਸ ਦੇਈਏ ਕਿ ਇਮਰਾਨ ਖਾਨ ਨੇ ਸਾਲ 2018 ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਸੰਭਾਲੀ ਸੀ। ਚਰਚਾ ਹੈ ਕਿ ਇਮਰਾਨ ਖਾਨ ਨੂੰ ਸੱਤਾ 'ਚ ਲਿਆਉਣ 'ਚ ਫੌਜ ਨੇ ਅਹਿਮ ਭੂਮਿਕਾ ਨਿਭਾਈ ਸੀ। ਵਿਰੋਧੀ ਧਿਰ ਨੇ ਉਨ੍ਹਾਂ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਹੈ, ਜਿਸ 'ਤੇ ਵੀਰਵਾਰ ਨੂੰ ਵੀ ਚਰਚਾ ਹੋਣੀ ਹੈ। ਗਠਜੋੜ ਦੇ ਸਹਿਯੋਗੀਆਂ ਦਾ ਸਾਥ ਛੱਡਣ ਤੋਂ ਬਾਅਦ ਇਮਰਾਨ ਖਾਨ ਦਾ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਬੇਦਖਲ ਹੋਣਾ ਲਗਪਗ ਤੈਅ ਹੈ।


 


ਇਹ ਵੀ ਪੜ੍ਹੋ :Crude Oil Price : ਮਹਿੰਗੇ ਪੈਟਰੋਲ-ਡੀਜ਼ਲ ਤੋਂ ਲੋਕਾਂ ਨੂੰ ਮਿਲ ਸਕਦੀ ਵੱਡੀ ਰਾਹਤ, ਜਾਣੋਂ ਕਿਵੇਂ