ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰਾਲਾ ਦੀ ਇੱਕ ਅਧਿਕਾਰੀ ਨੇ ਭਾਰਤ ਤੇ ਅਮਰੀਕਾ ਦਰਮਿਆਨ ਸਬੰਧਾਂ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਮਜ਼ਬੂਤ ਸਬੰਧ ਹਨ।
ਵਿਦੇਸ਼ ਮੰਤਰਾਲਾ ਦੇ ਬੁਲਾਰੇ ਹੀਥਰ ਨਾਟ ਨੇ ਇਸ ਸਬੰਧੀ ਕਿਹਾ, "ਮੈਨੂੰ ਪਤਾ ਹੈ ਕਿ ਉਨ੍ਹਾਂ ਦੀ ਧੀ (ਇਵਾਂਕਾ) ਨੂੰ ਪਿਛਲੇ ਸਾਲ ਹੈਦਰਾਬਾਦ ਜਾ ਕੇ ਸੱਚੀਂ ਬਹੁਤ ਵਧੀਆ ਲੱਗਾ। ਇਹ ਸਬੰਧ ਮਹੱਤਵਪੂਰਨ ਹਨ ਤੇ ਇਨ੍ਹਾਂ ਦੀ ਮਜ਼ਬੂਤੀ ਵਧਦੀ ਜਾ ਰਹੀ ਹੈ।" ਹੀਥਰ ਨੇ ਅਫਗਾਨਿਸਤਾਨ ਦੇ ਵਿਕਾਸ ਵਿੱਚ ਭਾਰਤ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ।
ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੀ ਨੇ ਵੀ ਇਸ ਮਹੀਨੇ ਦੇ ਸ਼ੁਰੂ ਵਿੱਚ ਕਿਹਾ ਸੀ ਕਿ ਭਾਰਤ ਤੇ ਅਮਰੀਕਾ ਦੇ ਸਬੰਧਾਂ ਵਿੱਚ 'ਅਸੀਮ' ਸੰਭਾਵਨਾਵਾਂ ਹਨ ਤੇ ਉਨ੍ਹਾਂ ਆਰਥਿਕ ਤੇ ਪ੍ਰਸ਼ਾਸਨਿਕ ਸੁਧਾਰ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਸਖ਼ਤ ਰੁਖ਼ ਦੀ ਸ਼ਲਾਘਾ ਵੀ ਕੀਤੀ ਸੀ।