Khalistan Leader Nijjar: ਖਾਲਿਸਤਾਨੀ ਲੀਡਰ ਨਿੱਝਰ ਦੀ ਹੱਤਿਆ 'ਤੇ ਅਮਰੀਕਾ ਦਾ ਵੱਡਾ ਬਿਆਨ, ਵਿਦੇਸ਼ ਮੰਤਰੀ ਬੋਲੇ, ਅਸੀਂ ਤਾਂ....
Khalistan Leader Nijjar: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਉਪਰ ਅਮਰੀਕਾ ਦਾ ਮੁੜ ਵੱਡਾ ਬਿਆਨ ਸਾਹਮਣੇ ਆਇਆ ਹੈ।
Khalistan Leader Nijjar: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਉਪਰ ਅਮਰੀਕਾ ਦਾ ਮੁੜ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿੱਚ ਕਿਹਾ, ‘ਉਨ੍ਹਾਂ ਉਦੋਂ ਸਪੱਸ਼ਟ ਕੀਤਾ ਸੀ ਤੇ ਮੈਂ ਹੁਣ ਦੁਹਰਾਉਂਦਾ ਹਾਂ ਕਿ ਅਸੀਂ ਇਸ ਮਾਮਲੇ ‘ਤੇ ਕੈਨੇਡਾ ਵਿੱਚ ਆਪਣੇ ਭਾਈਵਾਲਾਂ ਨਾਲ ਨੇੜਿਓਂ ਤਾਲਮੇਲ ਕਰ ਰਹੇ ਹਾਂ। ਅਸੀਂ ਕਈ ਮੌਕਿਆਂ ’ਤੇ ਭਾਰਤ ਸਰਕਾਰ ਨਾਲ ਗੱਲਬਾਤ ਦੌਰਾਨ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਅਮਰੀਕਾ ਦੇ ਵਿਦੇਸ਼ ਮੰਤਰੀ ਨੂੰ ਸ਼ੁੱਕਰਵਾਰ ਨੂੰ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਅਜਿਹਾ ਕਰਨ ਦਾ ਮੌਕਾ ਮਿਲਿਆ।’ ਇਹ ਪੁੱਛੇ ਜਾਣ ‘ਤੇ ਕੀ ਭਾਰਤ, ਕੈਨੇਡਾ ਨਾਲ ਸਹਿਯੋਗ ਕਰਨ ਲਈ ਸਹਿਮਤ ਹੋ ਗਿਆ ਹੈ ਤਾਂ ਮਿਲਰ ਨੇ ਕਿਹਾ ਕਿ ਇਸ ਦਾ ਜਵਾਬ ਨਵੀਂ ਦਿੱਲੀ ਨੇ ਦੇਣਾ ਹੈ।
ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਕਈ ਮੌਕਿਆਂ ’ਤੇ ਭਾਰਤ ਸਰਕਾਰ ਨੂੰ ਖਾਲਿਸਤਾਨੀ ਨਿੱਝਰ ਦੀ ਮੌਤ ਦੀ ਜਾਂਚ ਵਿੱਚ ਕੈਨੇਡਾ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰੀ ਟੋਨੀ ਬਲਿੰਕਨ ਨੇ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ਼ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਇਹ ਮੁੱਦਾ ਉਠਾਇਆ ਸੀ।
ਇਹ ਵੀ ਪੜ੍ਹੋ: Earthquake: ਭੂਚਾਲ ਨਾਲ ਕੰਬੇ ਪੰਜਾਬ, ਹਰਿਆਣਾ ਤੇ ਦਿੱਲੀ, 5.5 ਰਿਕਟਰ ਪੈਮਾਨੇ 'ਤੇ ਹਿੱਲੀ ਧਰਤੀ
41 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਹੁਕਮ
ਉਧਰ, ਭਾਰਤ ਨੇ ਅੱਜ ਸਖਤ ਕਾਰਵਾਈ ਕਰਦੇ ਹੋਏ 41 ਕੈਨੇਡੀਅਨ ਡਿਪਲੋਮੈਟਸ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ 41 ਕੈਨੇਡੀਅਨ ਡਿਪਲੋਮੈਟਸ ਨੂੰ ਭਾਰਤ ਛੱਡਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਭਾਰਤ ਵਿੱਚ 62 ਕੈਨੇਡੀਅਨ ਡਿਪਲੋਮੈਟ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 41 ਦੇ ਕਰੀਬ ਡਿਪਲੋਮੈਟਾਂ ਨੂੰ ਵਾਪਸ ਲੈਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਸੀ ਕਿ ਭਾਰਤ ਵਿੱਚ ਕੈਨੇਡਾ ਦਾ ਡਿਪਲੋਮੈਟਿਕ ਸਟਾਫ ਕੈਨੇਡਾ ਵਿੱਚ ਭਾਰਤ ਦੇ ਡਿਪਲੋਮੈਟਿਕ ਸਟਾਫ ਨਾਲੋਂ ਵੱਡਾ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਅਸੀਂ ਕੈਨੇਡਾ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਦੋਹਾਂ ਦੇਸ਼ਾਂ 'ਚ ਡਿਪਲੋਮੈਟਾਂ ਦੀ ਗਿਣਤੀ ਬਰਾਬਰ ਹੋਣੀ ਚਾਹੀਦੀ ਹੈ। ਇਹ ਵਿਆਨਾ ਕਨਵੈਨਸ਼ਨ ਤਹਿਤ ਜ਼ਰੂਰੀ ਹੈ।
ਇਹ ਵੀ ਪੜ੍ਹੋ: India Canada Tension: ਕੈਨੇਡਾ 'ਤੇ ਭਾਰਤ ਦੀ ਇੱਕ ਹੋਰ ਵੱਡੀ ਕਾਰਵਾਈ, ਮੋਦੀ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ