ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ

Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਹਮਾਇਤ ਮਿਲੀ ਹੈ। ਅਮਰੀਕਾ ਵਿੱਚ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਦਾ ਅਹੁਦਾ ਹਾਸਲ ਕਰਨ ਵਾਲੀ ਭਾਤਰੀ ਮੂਲ ਦੀ ਹਰਮੀਤ ਢਿੱਲੋਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ।

Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਹਮਾਇਤ ਮਿਲੀ ਹੈ। ਅਮਰੀਕਾ ਵਿੱਚ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਦਾ ਅਹੁਦਾ ਹਾਸਲ ਕਰਨ ਵਾਲੀ ਭਾਤਰੀ ਮੂਲ ਦੀ ਹਰਮੀਤ ਢਿੱਲੋਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ। ਹਰਮੀਤ ਢਿੱਲੋਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸਲਾਹ ਦਿੱਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰ ਲਈਆਂ ਜਾਣ। 

ਦੱਸ ਦਈਏ ਕਿ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਤੇ ਭਾਤਰੀ ਮੂਲ ਦੀ ਅਮਰੀਕਨ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਹਰਮੀਤ ਢਿੱਲੋਂ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ। ਹਰਮੀਤ ਢਿੱਲੋਂ ਬਾਰੇ ਟਰੰਪ ਨੇ ਕਿਹਾ ਹੈ ਕਿ ਉਹ ਨਿਆਂ ਵਿਭਾਗ ਵਿੱਚ ਆਪਣੀ ਨਵੀਂ ਭੂਮਿਕਾ ਵਿੱਚ ਸਾਡੇ ਸੰਵਿਧਾਨਕ ਅਧਿਕਾਰਾਂ ਦੀ ਅਣਥੱਕ ਰੱਖਿਅਕ ਹੋਵੇਗੀ ਤੇ ਸਾਡੇ ਨਾਗਰਿਕ ਅਧਿਕਾਰਾਂ ਤੇ ਚੋਣ ਕਾਨੂੰਨਾਂ ਨੂੰ ਨਿਰਪੱਖਤਾ ਅਤੇ ਦ੍ਰਿੜਤਾ ਨਾਲ ਲਾਗੂ ਕਰੇਗੀ।’’

ਟਰੰਪ ਨੇ ਇਹ ਵੀ ਕਿਹਾ ਕਿ ਉਹ “ਸਿੱਖ ਧਾਰਮਿਕ ਭਾਈਚਾਰੇ ਦੀ ਇੱਕ ਸਤਿਕਾਰਤ ਮੈਂਬਰ ਹੈ”। ਜੇਕਰ ਉਨ੍ਹਾਂ ਦੀ ਨਿਯੁਕਤੀ ਨੂੰ ਸੈਨੇਟ ਦੁਆਰਾ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਹਰਮੀਤ ਢਿੱਲੋਂ ਵਨੀਤਾ ਗੁਪਤਾ ਤੋਂ ਬਾਅਦ ਸਭ ਤੋਂ ਉੱਚ ਨਾਗਰਿਕ ਅਧਿਕਾਰਾਂ ਦਾ ਅਹੁਦਾ ਸੰਭਾਲਣ ਵਾਲੀ ਦੂਜੀ ਭਾਰਤੀ ਅਮਰੀਕੀ ਬਣ ਜਾਵੇਗੀ।

ਹੁਣ ਸੋਸ਼ਲ ਮੀਡੀਆ ਐਕਸ ’ਤੇ ਹਰਮੀਤ ਢਿੱਲੋਂ ਨੇ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕੀਤਾ ਹੈ। ਆਪਣੇ ਪਰਿਵਾਰ ਦਾ ਖੇਤੀ ਨਾਲ ਜੁੜੇ ਹੋਣ ਬਾਰੇ ਜ਼ਿਕਰ ਕਰਦੇ ਹੋਏ ਢਿੱਲੋਂ ਨੇ ਇੱਕ ਹੋਰ ਪੋਸਟ ਵਿੱਚ ਕਿਹਾ, “ਮੈਂ #Farmers Protests ਦੇ ਨਾਲ ਖੜ੍ਹੀ ਹਾਂ”! ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਦਰਸ਼ਨਕਾਰੀਆਂ ਨਾਲ ਮਿਲਣ ਤੇ ਸਮਝੌਤਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਪੰਜਾਬ ਵਿੱਚ ਪੈਦਾ ਹੋਣ ਦੇ ਨਾਤੇ, ਮੇਰਾ ਦਿਲ ਇਹ ਦੇਖ ਕੇ ਟੁੱਟਦਾ ਹੈ ਕਿ ਪੰਜਾਬੀ ਕਿਸਾਨਾਂ ’ਤੇ ਭਾਰਤੀ ਸਰਕਾਰ ਦੇ ਵੱਡੇ ਕਾਰਪੋਰੇਸ਼ਨ ਪੱਖੀ ਫਾਰਮ ਬਿੱਲ ਦਾ ਵਿਰੋਧ ਕਰਨ ਲਈ ਹਮਲਾ ਕੀਤਾ ਗਿਆ ਹੈ। ਇਹ ਉਨ੍ਹਾਂ ਦੇ ਖੇਤਾਂ, ਜੀਵਨ ਢੰਗ ਤੇ ਸੱਭਿਆਚਾਰ ਨੂੰ ਤਬਾਹ ਕਰ ਦੇਵੇਗਾ। ਪ੍ਰਧਾਨ ਮੰਤਰੀ ਜੀ ਉਨ੍ਹਾਂ ਨੂੰ ਸੁਣੋ, ਉਨ੍ਹਾਂ ਨਾਲ ਮਿਲੋ, ਸਮਝੌਤਾ ਕਰੋ।

ਦੱਸ ਦਈਏ ਕਿ ਹਰਮੀਤ ਢਿੱਲੋਂ ਖਾਲਿਸਤਾਨੀ ਲੀਡਰਾਂ ਦੀ ਹੱਤਿਆ ਦਾ ਮਾਮਲਾ “ਡੈਥ ਸਕੁਐਡਜ਼” ਵੀ ਉਠਾਉਂਦੀ ਆ ਰਹੀ ਹੈ। ਉਂਝ, ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਦੇ ਅਹੁਦੇ ਕੋਲ ਸਿੱਧੇ ਤੌਰ ’ਤੇ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਨਹੀਂ ਹਨ ਤੇ ਇਹ ਭਾਰਤ ਨਾਲ ਜੁੜੇ ਦੋ ਵਿਵਾਦਪੂਰਨ ਮਾਮਲਿਆਂ ਦੀ ਨਿਗਰਾਨੀ ਨਹੀਂ ਕਰਦੀ। ਖਾਲਿਸਤਾਨੀਆਂ ਵਿਰੁੱਧ ਸਾਜ਼ਿਸ਼ ਦਾ ਦੋਸ਼ ਲਾਉਣ ਵਾਲਾ ਚੱਲ ਰਿਹਾ ਕੇਸ ਉਨ੍ਹਾਂ ਦੇ ਦਾਇਰੇ ਵਿੱਚ ਨਹੀਂ ਆਵੇਗਾ ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਡਿਵੀਜ਼ਨ ਦੇ ਸਹਾਇਕ ਅਟਾਰਨੀ ਜਨਰਲ ਦਾ ਡੋਮੇਨ ਹੋਵੇਗਾ।

ਦਰਅਸਲ “ਡੈਥ ਸਕੁਐਡਜ਼” ਦਾ ਜ਼ਿਕਰ ਇੱਕ ਭਾਰਤੀ ਨਾਗਰਿਕ ਤੇ ਇੱਕ ਸਾਬਕਾ ਰਾਅ ਅਧਿਕਾਰੀ ਵਿਰੁੱਧ ਦਾਇਰ ਕੇਸ ਦਾ ਸਪੱਸ਼ਟ ਸੰਦਰਭ ਸੀ ਜਿਸ ਵਿੱਚ ਉਨ੍ਹਾਂ ਉੱਤੇ ਅਮਰੀਕਾ ਵਿੱਚ ਇੱਕ ਵੱਖਵਾਦੀ ਕਾਰਕੁਨ ਨੂੰ ਮਾਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਾਇਆ ਗਿਆ ਸੀ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget