Firing in Washington: ਅਮਰੀਕਾ ਦੇ ਵਾਸ਼ਿੰਗਟਨ ‘ਚ ਐਡਮੰਡ ਬਰਕ ਸਕੂਲ ਨੇੜੇ ਵੈਨ ਨੇਸ ਸਟਰੀਟ ‘ਤੇ ਸ਼ੁੱਕਰਵਾਰ ਨੂੰ ਕਈ ਰਾਊਂਡ ਫਾਇਰਿੰਗ ਹੋਈ, ਜਿਸ ‘ਚ 4 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਘਟਨਾ ਬਾਅਦ ਦੁਪਹਿਰ 3.30 ਵਜੇ ਦੇ ਕਰੀਬ ਵਾਪਰੀ, ਜਿਸ ਵਿਚ 12 ਸਾਲਾ ਲੜਕੀ ਨੂੰ ਵੀ ਗੋਲੀ ਲੱਗੀ। ਉਧਰ ਡੀਸੀ ਪੁਲਿਸ ਵਿਭਾਗ ਨੇ ਕਿਹਾ ਕਿ ਪੁਲਿਸ ਨੂੰ ਰੇਮੰਡ ਸਪੈਂਸਰ ਨਾਂਅ ਦੇ 23 ਸਾਲਾ ਵਿਅਕਤੀ ਦੀ ਭਾਲ ਹੈ।
ਡੀਸੀ ਪੁਲਿਸ ਵਿਭਾਗ ਮੁਤਾਬਕ ਮੁਢਲੀ ਜਾਂਚ ਵਿੱਚ ਤਿੰਨ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਗੱਲ ਕਹੀ ਜਾ ਰਹੀ ਸੀ, ਪਰ ਤਾਜ਼ਾ ਜਾਣਕਾਰੀ ਮੁਤਾਬਕ ਇਸ ਵਿੱਚ ਕਰੀਬ 4 ਵਿਅਕਤੀ ਸ਼ਾਮਲ ਸੀ, ਜਿਨ੍ਹਾਂ ਵਿੱਚ 23 ਸਾਲਾ ਰੇਮੰਡ ਨੂੰ ਮੁੱਖ ਮੁਲਜ਼ਮ ਵਜੋਂ ਦੇਖਿਆ ਜਾ ਰਿਹਾ ਹੈ। ਪੁਲਿਸ ਟੀਮ ਮਾਮਲੇ ਦੀ ਜਾਂਚ 'ਚ ਰੁੱਝੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰੇਮੰਡ ਵਰਜੀਨੀਆ ਦਾ ਰਹਿਣ ਵਾਲਾ ਹੈ ਅਤੇ ਉਸ ਨੇ ਸਕੂਲ ਨੇੜੇ 12 ਸਾਲ ਦੀ ਬੱਚੀ ਨੂੰ ਗੋਲੀ ਮਾਰੀ, ਜਿਸ ਦੀ ਹਾਲਤ ਹੁਣ ਸਥਿਰ ਹੈ।
ਅਜੇ ਤੱਕ ਇਸ ਮਾਮਲੇ ਵਿੱਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ
ਮੌਕੇ 'ਤੇ ਮੌਜੂਦ ਲੋਕਾਂ ਨੇ ਫੌਕਸ 5 ਨੂੰ ਦੱਸਿਆ ਕਿ ਉਨ੍ਹਾਂ ਨੇ ਕਈ ਰਾਊਂਡ ਫਾਇਰਿੰਗ ਦੀ ਆਵਾਜ਼ ਸੁਣੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਸਥਾਨਕ ਅਪਾਰਟਮੈਂਟਾਂ, ਇਮਾਰਤਾਂ ਤੋਂ ਲੋਕਾਂ ਨੂੰ ਕੱਢਣ ਦਾ ਕੰਮ ਕੀਤਾ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਘਟਨਾ ਵਾਲੀ ਥਾਂ 'ਤੇ ਕਬਜ਼ਾ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਦੀ ਕੋਈ ਖ਼ਬਰ ਨਹੀਂ ਹੈ।
ਇਸ ਦੇ ਨਾਲ ਹੀ ਦੁਪਹਿਰ ਦੀ ਪ੍ਰੈਸ ਕਾਨਫਰੰਸ ਵਿੱਚ ਐਮਪੀਡੀ ਨੇ ਪੁਸ਼ਟੀ ਕੀਤੀ ਕਿ ਦੋ ਬਾਲਗ ਪੀੜਤ ਇੱਕ "ਨਾਜ਼ੁਕ ਪਰ ਸਥਿਰ ਸਥਿਤੀ" ਵਿੱਚ ਹਨ ਅਤੇ 12 ਸਾਲ ਦੀ ਲੜਕੀ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਹੈ।
ਇਹ ਵੀ ਪੜ੍ਹੋ: