Christmas Parade Accident: ਅਮਰੀਕਾ 'ਚ ਕ੍ਰਿਸਮਿਸ ਪਰੇਡ 'ਚ ਤੇਜ਼ ਰਫਤਾਰ ਕਾਰ ਨੇ ਮਚਾਇਆ ਕਹਿਰ, ਬੱਚਿਆਂ ਸਣੇ 20 ਤੋਂ ਵੱਧ ਲੋਕ ਜ਼ਖਮੀ
ਅਮਰੀਕਾ ਵਿੱਚ ਕ੍ਰਿਸਮਿਸ ਪਰੇਡ ਦੌਰਾਨ ਇੱਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 20 ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਵਿਸਕਾਨਸਿਨ 'ਚ ਵਾਪਰੀ।
Christmas Parade Accident In Wisconsin: ਅਮਰੀਕਾ ਦੇ ਵਿਸਕਾਨਸਿਨ ਵਿੱਚ ਇੱਕ ਵੱਡਾ ਹਾਦਸਾ ਹੋਇਆ ਹੈ। ਇਹ ਹਾਦਸਾ ਕ੍ਰਿਸਮਸ ਪਰੇਡ ਦੌਰਾਨ ਵਾਪਰਿਆ। ਇਸ ਘਟਨਾ 'ਚ 20 ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਪਰੇਡ ਦੌਰਾਨ ਇੱਕ ਤੇਜ਼ ਰਫਤਾਰ ਲਾਲ ਰੰਗ ਦੀ ਕਾਰ ਅੰਦਰ ਆਈ ਤੇ ਭੀੜ ਨੂੰ ਕੁਚਲ ਕੇ ਅੱਗੇ ਚਲੀ ਗਈ।
ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਕਾਰ ਚਾਲਕ ਨੂੰ ਹਿਰਾਸਤ 'ਚ ਲੈ ਲਿਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਡਰਾਈਵਰ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
ਸਿਟੀ ਪੁਲਿਸ ਦੇ ਮੁਖੀ ਡੈਨ ਥਾਮਸਨ ਨੇ ਕਿਹਾ ਕਿ ਸ਼ੱਕੀ ਦੀ ਗੱਡੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਜਾਰੀ ਹੈ। ਜ਼ਖਮੀਆਂ 'ਚੋਂ ਕੁਝ ਨੂੰ ਪੁਲਿਸ ਤੇ ਕੁਝ ਨੂੰ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ 'ਚ ਭਰਤੀ ਕਰਵਾਇਆ ਹੈ। ਪੁਲਿਸ ਨੇ ਲੋਕਾਂ ਨੂੰ ਘਟਨਾ ਸਥਾਨ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਘਟਨਾ ਦੀ ਵੀਡੀਓ ਵਿੱਚ ਇੱਕ SUV ਬੈਰੀਅਰਾਂ ਨੂੰ ਤੋੜਦੀ ਹੋਈ ਪਰੇਡ ਕੱਢ ਰਹੇ ਲੋਕਾਂ ਨੂੰ ਟੱਕਰ ਮਾਰਦੀ ਦਿਖਾਈ ਦੇ ਰਹੀ ਹੈ।
ਦੱਸ ਦੇਈਏ ਕਿ ਘਟਨਾ ਐਤਵਾਰ ਸ਼ਾਮ ਦੀ ਹੈ। ਅਧਿਕਾਰੀ ਘਟਨਾ ਸਬੰਧੀ ਜਾਣਕਾਰੀ ਜੁਟਾਉਣ ਵਿੱਚ ਲੱਗੇ ਹੋਏ ਹਨ। ਅਮਰੀਕਾ ਦੇ ਸਮੇਂ ਮੁਤਾਬਕ ਇਹ ਘਟਨਾ ਸ਼ਾਮ 4:30 ਵਜੇ ਵਾਪਰੀ ਜਦੋਂ ਸਾਲਾਨਾ ਕ੍ਰਿਸਮਸ ਪਰੇਡ ਦੇਖਣ ਲਈ ਵੱਡੀ ਗਿਣਤੀ 'ਚ ਲੋਕ ਵਾਉਕੇਸ਼ਾ ਦੇ ਮਿਲਵੌਕੀ 'ਚ ਪਹੁੰਚੇ। ਪੁਲਿਸ ਨੇ ਦੱਸਿਆ ਕਿ ਇੱਕ ਸ਼ੱਕੀ ਦੀ ਪਛਾਣ ਕਰ ਲਈ ਗਈ ਹੈ।
ਇਹ ਵੀ ਪੜ੍ਹੋ: BJP and Akali Dal: ਬੀਜੇਪੀ ਨੇ ਖੋਲ੍ਹੇ ਅਕਾਲੀ ਦਲ ਲਈ ਆਪਣੇ ਦਰ, ਪਰ ਹੁਣ ਵੱਡਾ ਨਹੀਂ 'ਛੋਟਾ ਭਰਾ' ਬਣਨਾ ਪਏਗਾ…
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: