ਪੜਚੋਲ ਕਰੋ

ਟੇਕਆਫ਼ ਕਰਦੇ ਹੀ ਆਇਆ ਧੂੰਆਂ... ਜਹਾਜ਼ ਦੇ ਲੈਂਡਿੰਗ ਗੇਅਰ ਨੂੰ ਲੱਗੀ ਅੱਗ, ਏਅਰਪੋਰਟ 'ਤੇ ਟਲਿਆ ਵੱਡਾ ਹਾਦਸਾ, ਮੱਚਿਆ ਹੜਕੰਪ

ਏਅਰਪੋਰਟ ਉੱਤੇ ਉਸ ਸਮੇਂ ਹਾਹਾਕਾਰ ਮੱਚ ਗਈ ਜਦੋਂ ਟੇਕਆਫ਼ ਦੌਰਾਨ ਵਿਮਾਨ ਦੇ ਲੈਂਡਿੰਗ ਗੀਅਰ ਨੂੰ ਅੱਗ ਲੱਗ ਗਈ। ਬੋਇੰਗ 737 ਮੈਕਸ ਮਾਡਲ ਦੇ ਇਸ ਜਹਾਜ਼ ‘ਚ ਕੁੱਲ 173 ਯਾਤਰੀ ਅਤੇ 6 ਕਰੂ ਮੈਂਬਰ ਸਵਾਰ ਸਨ, ਜਿਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ...

ਅਮਰੀਕਨ ਏਅਰਲਾਈਨਜ਼ ਦੀ ਫਲਾਈਟ AA3023 ‘ਚ ਸ਼ਨੀਵਾਰ (26 ਜੁਲਾਈ, 2025) ਨੂੰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਡੈਨਵਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟੇਕਆਫ਼ ਦੌਰਾਨ ਵਿਮਾਨ ਦੇ ਲੈਂਡਿੰਗ ਗੀਅਰ ਨੂੰ ਅੱਗ ਲੱਗ ਗਈ। ਬੋਇੰਗ 737 ਮੈਕਸ ਮਾਡਲ ਦੇ ਇਸ ਜਹਾਜ਼ ‘ਚ ਕੁੱਲ 173 ਯਾਤਰੀ ਅਤੇ 6 ਕਰੂ ਮੈਂਬਰ ਸਵਾਰ ਸਨ, ਜਿਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਬਾਹਰ ਕੱਢ ਲਿਆ ਗਿਆ।

ਡੈਨਵਰ ਫਾਇਰ ਡਿਪਾਰਟਮੈਂਟ ਮੁਤਾਬਕ, ਇਹ ਜਹਾਜ਼ ਮਾਇਮੀ ਲਈ ਉਡਾਣ ਭਰਨ ਵਾਲਾ ਸੀ, ਜਦੋਂ ਰਨਵੇ 34L ‘ਤੇ ਇੱਕਾਅਕ ਟਾਇਰ ‘ਚ ਤਕਨੀਕੀ ਖ਼ਰਾਬੀ ਆਈ, ਜਿਸ ਕਾਰਨ ਲੈਂਡਿੰਗ ਗੇਅਰ ‘ਚ ਅੱਗ ਲੱਗ ਗਈ। ਫੌਰਨ ਹੀ ਐਮਰਜੈਂਸੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ਨੂੰ ਕਾਬੂ ਕੀਤਾ।

ਯਾਤਰੀਆਂ ਨੂੰ ਫੌਰਨ ਜਹਾਜ਼ ‘ਚੋਂ ਕੱਢਿਆ ਗਿਆ

ਹਵਾਈ ਅੱਡਾ ਪ੍ਰਸ਼ਾਸਨ ਨੇ ਦੱਸਿਆ ਕਿ ਪੰਜ ਯਾਤਰੀਆਂ ਦੀ ਮੈਡੀਕਲ ਜਾਂਚ ਕੀਤੀ ਗਈ, ਪਰ ਕਿਸੇ ਨੂੰ ਹਸਪਤਾਲ ਭੇਜਣ ਦੀ ਲੋੜ ਨਹੀਂ ਪਈ। ਹਾਲਾਂਕਿ, ਇੱਕ ਵਿਅਕਤੀ ਨੂੰ ਹਲਕੀ ਚੋਟ ਆਉਣ ਕਰਕੇ ਸਾਵਧਾਨੀ ਵਜੋਂ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

FAA ਨੇ ਸ਼ੁਰੂ ਕੀਤੀ ਜਾਂਚ

ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਰੀਕਨ ਏਅਰਲਾਈਨਜ਼ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਜਹਾਜ਼ ਦੇ ਟਾਇਰ ਨਾਲ ਜੁੜੀ ਮੇਂਟੇਨੈਂਸ ਸਮੱਸਿਆ ਕਾਰਨ ਉਸਨੂੰ ਅਸਥਾਈ ਤੌਰ 'ਤੇ ਸੇਵਾ ਤੋਂ ਹਟਾ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।

ਘਟਨਾ ਦਾ ਵੀਡੀਓ ਹੋਇਆ ਵਾਇਰਲ

ਇਸ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਜਹਾਜ਼ ਦੇ ਟਾਇਰ ਤੋਂ ਅੱਗ ਅਤੇ ਧੂੰਆਂ ਨਿਕਲਦਾ ਹੋਇਆ ਦੇਖਿਆ ਜਾ ਸਕਦਾ ਹੈ। ਦੂਜੇ ਪਾਸੇ, ਘਬਰਾਏ ਹੋਏ ਯਾਤਰੀ ਐਮਰਜੈਂਸੀ ਸਲਾਈਡ ਰਾਹੀਂ ਜਹਾਜ਼ ਤੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ।

ਤੇਜ਼ ਚੁਸਤੀ ਦਿਖਾਉਣ ਕਰਕੇ ਟਲਿਆ ਵੱਡਾ ਹਾਦਸਾ

ਫਾਇਰ ਡਿਪਾਰਟਮੈਂਟ ਅਤੇ ਏਅਰਪੋਰਟ ਸਟਾਫ ਦੀ ਫ਼ੁਰਤੀ ਨਾਲ ਕੀਤੀ ਗਈ ਕਾਰਵਾਈ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਹਾਲਾਂਕਿ, ਇਸ ਘਟਨਾ ਨੇ ਇੱਕ ਵਾਰ ਫਿਰ ਹਵਾਈ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget