ਵਾਸ਼ਿੰਗਟਨ: ਚੁਰਾਸੀ ਦੇ ਸਿੱਖ ਕਤਲੇਆਮ ਦੀਆਂ ਚੀਸਾਂ ਅਜੇ ਵੀ ਬਰਕਰਾਰ ਹਨ। ਸਿੱਖ ਭਾਈਚਾਰ ਦਾ ਮੰਨਣਾ ਹੈ ਕਿ ਅਜੇ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ। ਭਾਰਤੀ ਲੋਕਤੰਤਤਰ ਅੰਦਰ ਲੱਗਿਆ ਇਹ ਦਾਗ ਅਜੇ ਵੀ ਗੂੜ੍ਹਾ ਹੈ। ਇਸ ਲਈ ਦੇਸ਼ ਦਾ ਅਜੇ ਵੀ ਸਿਰ ਝੁਕ ਜਾਂਦਾ ਹੈ। ਹੁਣ ਇਹ ਮਾਮਲਾ ਵਿਦੇਸ਼ੀ ਧਰਤੀ ਉੱਪਰ ਮੁੜ ਚਰਚਾ ਵਿੱਚ ਆਇਆ ਜਦੋਂ ਅਮਰੀਕੀ ਸੈਨੇਟਰ ਨੇ ਇਸ ਨੂੰ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਕਰਾਰ ਦਿੱਤਾ। 



ਦਰਅਸਲ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇੱਕ ਦੱਸਦਿਆਂ ਅਮਰੀਕੀ ਸੈਨੇਟਰ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ ਤਾਂ ਜੋ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ। 



ਦੱਸ ਦਈਏ ਕਿ ਭਾਰਤ ਵਿੱਚ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਹਿੰਸਾ ਭੜਕ ਗਈ ਸੀ। ਇਸ ਹਿੰਸਾ ਵਿੱਚ ਪੂਰੇ ਭਾਰਤ ਵਿੱਚ 3,000 ਤੋਂ ਵੱਧ ਸਿੱਖ ਮਾਰੇ ਗਏ ਸਨ। ਸੈਨੇਟਰ ਪੈਟ ਟੂਮੀ ਨੇ ਸੈਨੇਟ ਵਿੱਚ ਆਪਣੇ ਭਾਸ਼ਨ ਵਿੱਚ ਕਿਹਾ, ‘ਸਾਲ 1984 ਆਧੁਨਿਕ ਭਾਰਤੀ ਇਤਿਹਾਸ ਵਿੱਚ ਸਭ ਤੋਂ ਕਾਲੇ ਸਾਲਾਂ ਵਿੱਚੋਂ ਇੱਕ ਹੈ। 


ਦੁਨੀਆ ਨੇ ਭਾਰਤ ਵਿੱਚ ਨਸਲੀ ਸਮੂਹਾਂ ਵਿਚਕਾਰ ਬਹੁਤ ਸਾਰੀਆਂ ਹਿੰਸਕ ਘਟਨਾਵਾਂ ਦੇਖੀਆਂ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ’ਚ ਖਾਸ ਤੌਰ 'ਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅੱਜ ਅਸੀਂ ਇੱਥੇ ਉਸ ਦੁਖਾਂਤ ਨੂੰ ਯਾਦ ਕਰ ਰਹੇ ਹਾਂ ਜੋ 1 ਨਵੰਬਰ 1984 ਨੂੰ ਭਾਰਤ ਦੇ ਪੰਜਾਬ ਸੂਬੇ ਵਿੱਚ ਸਿੱਖਾਂ ਤੇ ਕੇਂਦਰ ਸਰਕਾਰ ਦਰਮਿਆਨ ਕਈ ਦਹਾਕਿਆਂ ਦੇ ਜਾਤੀ ਤਣਾਅ ਤੋਂ ਬਾਅਦ ਵਾਪਰੀ ਸੀ।’


 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।