Nijjar Murder: ਖਾਲਿਸਤਾਨੀ ਨਿੱਝਰ ਦੇ ਕਤਲ ਬਾਰੇ ਅਮਰੀਕਾ ਦਾ ਸਖਤ ਸਟੈਂਡ, ਕੈਨੇਡਾ ਦੇ ਹੱਕ 'ਚ ਕਹੀ ਵੱਡੀ ਗੱਲ
India Canada Row: ਕੈਨੇਡਾ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤੀ ਅਧਿਕਾਰੀਆਂ ਦਾ ਹੱਥ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕਾਫੀ ਵਧਦਾ ਜਾ ਰਿਹਾ ਹੈ
Khalistani Leader Nijjar Murder: ਖਾਲਿਸਤਾਨੀ ਸਿੱਖ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਅਮਰੀਕਾ ਨੇ ਮੁੜ ਸਟੈਂਡ ਦੁਹਰਾਇਆ ਹੈ। ਅਮਰੀਕਾ ਨੇ ਕਿਹਾ ਹੈ ਕਿ ਸਿੱਖ ਲੀਡਰ ਨਿੱਝਰ ਦੇ ਕਤਲ ਦੇ ਮਾਮਲੇ ’ਚ ਕੈਨੇਡਾ ਦੀ ਜਾਂਚ ਅੱਗੇ ਵਧਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।
ਦੱਸ ਦਈਏ ਕਿ ਕੈਨੇਡਾ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤੀ ਅਧਿਕਾਰੀਆਂ ਦਾ ਹੱਥ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਕਾਫੀ ਵਧਦਾ ਜਾ ਰਿਹਾ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਬਹੁਤ ਚਿੰਤਤ ਹਾਂ। ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਜ਼ਦੀਕੀ ਸੰਪਰਕ ਵਿੱਚ ਹਾਂ।’
ਇਹ ਵੀ ਪੜ੍ਹੋ: Exclusive: ਫ਼ੌਜ ਤੱਕ ਪਹੁੰਚਿਆ ਨਿੱਝਰ ਕਤਲ ਮਾਮਲਾ, ਦੋਵਾਂ ਦੇਸ਼ਾਂ ਦੇ ਫ਼ੌਜ ਮੁਖੀਆਂ ਦੀ ਹੋਈ ਮੀਟਿੰਗ, ਜਾਣੋ ਕੀ ਨਿਕਲਿਆ ਸਿੱਟਾ ?
ਮਿਲਰ ਨੇ ਸਵਾਲ ਦੇ ਜਵਾਬ ਵਿੱਚ ਕਿਹਾ, ‘ਮੇਰਾ ਮੰਨਣਾ ਹੈ ਕਿ ਕੈਨੇਡਾ ਦੀ ਜਾਂਚ ਨੂੰ ਅੱਗੇ ਵਧਾਉਣਾ ਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣਾ ਮਹੱਤਵਪੂਰਨ ਹੈ। ਅਸੀਂ ਜਨਤਕ ਤੇ ਨਿੱਜੀ ਤੌਰ ‘ਤੇ ਭਾਰਤ ਸਰਕਾਰ ਨੂੰ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।’
ਜ਼ਿਕਰ ਕਰ ਦਈਏ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੱਟੜਪੰਥੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਕਈ ਖਾਲਿਸਤਾਨ ਸਮਰਥਕਾਂ ਨੇ ਕੈਨੇਡੀਅਨ ਸ਼ਹਿਰਾਂ ਵੈਨਕੂਵਰ, ਓਟਵਾ ਤੇ ਟੋਰਾਂਟੋ ਵਿੱਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ ਦੇ ਬਾਹਰ ਰੈਲੀਆਂ ਕੀਤੀਆਂ।
ਇਹ ਵੀ ਪੜ੍ਹੋ: Khalistani protest: ਕੈਨੇਡਾ 'ਚ ਗਰਮਾਇਆ ਮਾਹੌਲ, ਸੜਕਾਂ 'ਤੇ ਉੱਤਰੇ ਖਾਲਿਸਤਾਨੀ, ਭਾਰਤੀ ਦੂਤਾਵਾਸ ਬਾਹਰ ਰੈਲੀਆਂ
ਡਾਊਨਟਾਊਨ ਵੈਨਕੂਵਰ ਵਿੱਚ ਪ੍ਰਦਰਸ਼ਨਕਾਰੀ ਭਾਰਤ ਦੇ ਕੌਂਸਲ ਜਨਰਲ ਦੇ ਬਾਹਰ ਇਕੱਠੇ ਹੋਏ ਤੇ ਖਾਲਿਸਤਾਨੀ ਪੱਖੀ ਨਾਅਰੇਬਾਜ਼ੀ ਕੀਤੀ। ਟੋਰਾਂਟੋ ਤੇ ਓਟਵਾ ਵਿੱਚ ਵੀ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਪ੍ਰਦਰਸ਼ਨ ਕਰਦਿਆਂ ਭਾਰਤ ਨੂੰ ਨਿੱਝਰ ਦੇ ਕਤਲ ਦੀ ਜਾਂਚ ਵਿੱਚ ਕੈਨੇਡੀਅਨ ਸਰਕਾਰ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।