Amritbir Cheema - ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਉਸ ਦੀ ਜਗ੍ਹਾ 'ਤੇ ਖਾਲਿਸਤਾਨ ਦੀ ਕਮਾਨ  ਅੰਮ੍ਰਿਤਬੀਰ ਚੀਮਾ ਨੂੰ ਦੇ ਦਿੱਤੀ ਗਈ ਹੈ। ਨਿੱਝਰ ਦੀ ਥਾਂ ਅੰਮ੍ਰਿਤਬੀਰ ਚੀਮਾ ਨੇ ਚਾਰਜ ਸੰਭਾਲ ਲਿਆ ਹੈ। ਵੈਨਕੂਵਰ ਵਿੱਚ 28 ਅਕਤੂਬਰ ਨੂੰ ਮੁੜ ਰੈਫਰੈਂਡਮ  ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਗੁਰਪਤਵੰਤ ਸਿੰਘ ਪੰਨੂ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ।


ਇਸ ਤੋਂ ਪਹਿਲਾਂ ਕਈ ਖਾਲਿਸਤਾਨ ਪੱਖੀ ਜਥੇਬੰਦੀਆਂ ਨੇ 24 ਅਕਤੂਬਰ ਨੂੰ ਕੁਝ ਜਥੇਬੰਦੀਆਂ ਵੱਲੋਂ ਮਨਾਏ ਜਾ ਰਹੇ ਦੁਸਹਿਰ ਦੇ ਪ੍ਰੋਗਰਾਮ ਵਿੱਚ ਵਿਘਨ ਪਾਉਣ ਦੀ ਧਮਕੀ ਵੀ ਦਿੱਤੀ ਸੀ। ਪਰ ਪੁਲਿਸ ਦੇ ਸਰਗਰਮ ਹੋਣ ਕਾਰਨ ਉਹ ਅਜਿਹਾ ਕੁਝ ਨਹੀਂ ਕਰ ਸਕੇ।



(Pic: Hardeep Singh Nijjar)


 


 ਕਈ ਹਿੰਦੂ ਜਥੇਬੰਦੀਆਂ ਨੇ ਕਿਹਾ ਕਿ ਪੁਲਿਸ ਖਾਲਿਸਤਾਨ ਪੱਖੀ ਧੜਿਆਂ ਖਿਲਾਫ ਠੋਸ ਕਾਰਵਾਈ ਕਰਨ ਤੋਂ ਟਾਲਾ ਵੱਟ ਰਹੀ ਹੈ। ਅੰਮ੍ਰਿਤਬੀਰ ਸਿੰਘ ਚੀਮਾ ਜਲੰਧਰ ਦਾ ਰਹਿਣ ਵਾਲਾ ਹੈ, ਚੀਮਾ ਦੇ ਖਿਲਾਫ਼ ਪਹਿਲਾਂ ਹੀ ਪੰਜਾਬ ਵਿੱਓ ਕਈ ਮਾਮਲੇ ਦਰਜ ਹਨ ਅਤੇ ਪੰਜਾਬ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ।


ਅੰਮ੍ਰਿਤਬੀਰ ਸਿੰਘ ਚੀਮਾ ਨੇ 2015 ਵਿੱਚ ਕੈਨੇਡਾ ਵਿੱਚ ਸਿਆਸੀ ਸ਼ਰਨ ਮੰਗੀ ਸੀ। ਉਦੋਂ ਤੋਂ ਅੰਮ੍ਰਿਤਬੀਰ ਸਿੰਘ ਚੀਮਾ ਉਥੇ ਰਹਿ ਰਿਹਾ ਹੈ।  2015 ਵਿੱਚ ਉਹ ਪੰਜਾਬ ਤੋਂ ਭੱਜ ਕੇ ਕੈਨੇਡਾ ਚਲਾ ਗਿਆ ਸੀ ਅਤੇ ਭਾਰਤੀ ਕਾਨੂੰਨ ਤੋਂ ਬਚਣ ਲਈ ਉੱਥੇ ਜਲਾਵਤਨੀ ਵਿੱਚ ਰਹਿ ਰਿਹਾ ਹੈ। ਉੱਥੇ ਉਸ ਨੇ ਰੇਡੀਓ ਪੰਜਾਬ ਦੇ ਨਾਂ ਨਾਲ ਇੱਕ ਰੇਡੀਓ ਚੈਨਲ ਵੀ ਸ਼ੁਰੂ ਕੀਤਾ ਹੈ ਜਿਸ ਰਾਹੀਂ ਲੋਕਾਂ ਨੂੰ ਕੱਟੜਪੰਥੀ ਬਣਾਇਆ ਜਾਂਦਾ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :