ਮੁੰਬਈ: ਅਮਰੀਕਾ(America) ਤੋਂ ਬੁਰੀ ਖਬਰ ਆਈ ਹੈ। ਇੱਕ ਭਾਰਤੀ ਜੋੜਾ (Indian Couple) ਅਮਰੀਕਾ ਵਿੱਚ ਆਪਣੇ ਘਰ ਅੰਦਰ ਮ੍ਰਿਤਕ ਪਾਇਆ ਗਿਆ।ਗੁਆਂਢੀਆਂ ਨੇ ਜੋੜੇ ਦੀ ਚਾਰ ਸਾਲਾਂ ਦੀ ਧੀ ਨੂੰ ਬਾਲਕਨੀ ਵਿੱਚ ਇਕੱਲੇ ਰੋਂਦਿਆ ਵੇਖਿਆ, ਜਿਸ ਤੋਂ ਬਾਅਦ ਉਸ ਦੀ ਮੌਤ ਦਾ ਪਤਾ ਲੱਗ ਗਿਆ। ਪਰਿਵਾਰਕ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਬਾਲਾਜੀ ਭਾਰਤ ਰੁਦਰਵਾਰ (Balaji Bharat Rudrawar) (32) ਤੇ ਉਸ ਦੀ ਪਤਨੀ ਆਰਤੀ ਬਾਲਾਜੀ ਰੁਦਰਵਾਰ (Arati Balaji Rudrawar) (30) ਬੁੱਧਵਾਰ ਨੂੰ ਨਿਊ ਜਰਸੀ ਵਿੱਚ ਉਨ੍ਹਾਂ ਦੇ ਘਰ ਵਿੱਚ ਮ੍ਰਿਤਕ ਮਿਲੇ ਸਨ। ਉਨ੍ਹਾਂ ਦੇ ਗੁਆਂਢੀਆਂ ਨੇ ਲੜਕੀ ਨੂੰ ਰੋਂਦੇ ਵੇਖਿਆ ਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲੀਸ ਘਰ ਵਿੱਚ ਦਾਖਲ ਹੋਈ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਬਾਲਾਜੀ ਦੇ ਪਤਾ ਭਰਤ ਰੁਦਰਵਾਰ ਨੇ ਦੱਸਿਆ ਕਿ ਸਥਾਨਕ ਪੁਲੀਸ ਨੇ ਵੀਰਵਾਰ ਨੂੰ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ। ਯੂਐਸ ਪੁਲਿਸ ਨੇ ਕਿਹਾ ਕਿ ਉਹ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਰਿਵਾਰ ਨੂੰ ਮੌਤ ਦੇ ਕਾਰਨ ਦੱਸ ਸਕੇਗੀ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ