ਪੜਚੋਲ ਕਰੋ

ਭਾਰਤ-ਕੈਨੇਡਾ ਰਿਸ਼ਤੇ ਨੂੰ ਮੁੜ ਝਟਕਾ! ਪਾਰਲੀਮੈਂਟ 'ਚ ਮਨਾਈ ਖਾਲਿਸਤਾਨੀ ਲੀਡਰ ਨਿੱਝਰ ਦੀ ਬਰਸੀ, ਭਾਰਤ ਨੇ ਵੀ ਕੀਤੀ ਪਲਾਨਿੰਗ

ਕੈਨੇਡਾ ਦੀ ਸੰਸਦ 'ਚ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਬਰਸੀ ਮਨਾਈ ਗਈ ਹੈ। ਨਿੱਝਰ ਦੀ ਬਰਸੀ ਮੌਕੇ ਮੰਗਲਵਾਰ ਨੂੰ ਸੰਸਦ ਵਿੱਚ ਇੱਕ ਮਿੰਟ ਦਾ ਮੌਨ ਰੱਖਿਆ ਗਿਆ

Canada Parliament: ਕੈਨੇਡਾ ਤੇ ਭਾਰਤ ਦੇ ਰਿਸ਼ਤੇ ਹੋਰ ਉਲਝਦੇ ਜਾ ਰਹੇ ਹਨ। ਕੈਨੇਡਾ ਦੀ ਸੰਸਦ 'ਚ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਬਰਸੀ ਮਨਾਈ ਗਈ ਹੈ ਜਿਸ ਤੋਂ ਭਾਰਤ ਔਖਾ ਹੈ। ਨਿੱਝਰ ਦੀ ਬਰਸੀ ਮੌਕੇ ਮੰਗਲਵਾਰ ਨੂੰ ਸੰਸਦ ਵਿੱਚ ਇੱਕ ਮਿੰਟ ਦਾ ਮੌਨ ਰੱਖਿਆ ਗਿਆ। ਇਹ ਸਭ ਕੁਝ ਕੈਨੇਡੀਅਨ ਸੰਸਦ ਵਿੱਚ ਹੋਇਆ ਤੇ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਕੌਂਸਲੇਟ ਦੇ ਬਾਹਰ ਪ੍ਰਦਰਸ਼ਨ ਕੀਤਾ। 

ਹਾਸਲ ਜਾਣਕਾਰੀ ਮੁਤਾਬਕ ਇਸ ਮੌਕੇ ਖਾਲਿਸਤੀਆਂ ਨੇ ਇੱਥੇ ਅਦਾਲਤ ਵੀ ਲਗਾਈ। ਇਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ। ਦੱਸ ਦਈਏ ਕਿ ਪਿਛਲੇ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰਦੁਆਰੇ ਦੇ ਬਾਹਰ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਨੇ ਇਸ ਹੱਤਿਆ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਦੱਸਿਆ ਸੀ।

ਦੱਸ ਦਈਏ ਕਿ ਪਿਛਲੇ ਮਹੀਨੇ ਹੀ ਕੈਨੇਡਾ ਨੇ ਨਿੱਝਰ ਕਤਲ ਕੇਸ ਵਿੱਚ 4 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਕਰਨ (22), ਕਮਲਪ੍ਰੀਤ ਸਿੰਘ (22) ਤੇ ਕਰਨਪ੍ਰੀਤ ਸਿੰਘ (28) ਸਾਰੇ ਐਡਮਿੰਟਨ ਦੇ ਰਹਿਣ ਵਾਲੇ ਹਨ। ਉਨ੍ਹਾਂ ਉੱਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਸਨ। ਇਸ ਤੋਂ ਕੁਝ ਦਿਨਾਂ ਬਾਅਦ ਇੱਕ ਹੋਰ ਭਾਰਤੀ ਅਮਨਦੀਪ ਸਿੰਘ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਸੀ। 

ਉਧਰ, ਭਾਰਤ ਨੇ ਵੀ ਏਅਰ ਇੰਡੀਆ ਦੇ ਜਹਾਜ਼ ਕਨਿਸ਼ਕ ਨੂੰ ਬੰਬ ਧਮਾਕੇ ਨਾਲ ਉਡਾਉਣ ਨੂੰ ਲੈ ਕੇ ਅੱਤਵਾਦ ਦਾ ਮੁੱਦਾ ਉਠਾਇਆ ਹੈ। ਇਸ ਲਈ ਕੈਨੇਡਾ ਦੇ ਵੈਨਕੂਵਰ ਸਥਿਤ ਭਾਰਤੀ ਦੂਤਾਵਾਸ ਵੱਲੋਂ 23 ਜੂਨ ਨੂੰ ਕਨਿਸ਼ਕ ਜਹਾਜ਼ ਹਾਦਸੇ ਦੀ ਯਾਦ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। 

ਬਿਆਨ 'ਚ ਕਿਹਾ ਗਿਆ ਹੈ ਕਿ 23 ਜੂਨ 2024 ਨੂੰ ਏਅਰ ਇੰਡੀਆ ਦੀ ਫਲਾਈਟ ਕਨਿਸ਼ਕ 'ਤੇ ਹੋਏ ਅੱਤਵਾਦੀ ਹਮਲੇ ਦੀ 39ਵੀਂ ਬਰਸੀ ਮਨਾਈ ਜਾਵੇਗੀ। ਇਸ ਵਿੱਚ 86 ਬੱਚਿਆਂ ਸਮੇਤ 329 ਮਾਸੂਮ ਲੋਕਾਂ ਦੀ ਜਾਨ ਚਲੀ ਗਈ ਸੀ। ਵੈਨਕੂਵਰ ਕੌਂਸਲੇਟ ਨੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਅੱਤਵਾਦ ਵਿਰੁੱਧ ਇਕਜੁੱਟਤਾ ਦਿਖਾਉਣ ਲਈ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਕਿਹਾ ਹੈ।

ਦੱਸ ਦਈਏ ਕਿ ਏਅਰ ਇੰਡੀਆ ਦੀ ਫਲਾਈਟ ਨੰਬਰ 182 ਨੇ 23 ਜੂਨ 1985 ਨੂੰ ਕੈਨੇਡਾ ਤੋਂ ਉਡਾਣ ਭਰੀ ਸੀ। ਇਸ ਜਹਾਜ਼ ਦਾ ਨਾਂ ਸਮਰਾਟ ਕਨਿਸ਼ਕ ਦੇ ਨਾਂ 'ਤੇ ਰੱਖਿਆ ਗਿਆ ਸੀ। ਫਲਾਈਟ ਨੇ ਲੰਡਨ ਤੇ ਫਿਰ ਦਿੱਲੀ ਦੇ ਰਸਤੇ ਮੁੰਬਈ ਪਹੁੰਚਣਾ ਸੀ। ਜਹਾਜ਼ ਨੂੰ ਉਸ ਸਮੇਂ ਬੰਬ ਨਾਲ ਉਡਾ ਦਿੱਤਾ ਗਿਆ ਜਦੋਂ ਇਹ ਆਇਰਿਸ਼ ਹਵਾਈ ਖੇਤਰ ਤੋਂ ਲੰਘ ਰਿਹਾ ਸੀ। ਇਸ ਤੋਂ ਬਾਅਦ ਜਹਾਜ਼ ਅਟਲਾਂਟਿਕ ਮਹਾਸਾਗਰ ਵਿੱਚ ਡਿੱਗ ਗਿਆ। 

ਇਸ ਹਮਲੇ 'ਚ 329 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚੋਂ 86 ਬੱਚੇ ਸਨ। ਜਹਾਜ਼ ਵਿੱਚ ਸਵਾਰ ਜ਼ਿਆਦਾਤਰ ਲੋਕ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਸਨ। ਖਾਲਿਸਤਾਨੀਆਂ ਨੇ 1984 ਦੇ ਸਾਕਾ ਨੀਲਾ ਤਾਰਾ ਦਾ ਬਦਲਾ ਲੈਣ ਲਈ ਇਹ ਹਮਲਾ ਕੀਤਾ ਸੀ। ਦੱਸਿਆ ਜਾਂਦਾ ਹੈ ਕਿ ਇਸ ਦੀ ਪੂਰੀ ਵਿਉਂਤਬੰਦੀ ਕੈਨੇਡਾ ਵਿੱਚ ਕੀਤੀ ਗਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
Embed widget