Khalistani Poster: ਕੈਨੇਡਾ 'ਚ ਖਾਲਿਸਤਾਨ ਸਮਰਥਕਾਂ ਨੇ ਇਕ ਵਾਰ ਫਿਰ ਭਾਰਤੀ ਦੂਤਾਵਾਸ ਨੂੰ ਨਿਸ਼ਾਨਾ ਬਣਾਇਆ ਹੈ, ਜਿਸ 'ਤੇ ਭਾਰਤ ਨੇ ਸਖਤ ਨਾਰਾਜ਼ਗੀ ਜਤਾਈ ਹੈ। ਦਰਅਸਲ, ਮੰਗਲਵਾਰ (1 ਅਗਸਤ) ਨੂੰ ਭਾਰਤ ਨੇ ਵੈਨਕੂਵਰ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਲਗਾਏ ਗਏ ਪੋਸਟਰ ਨੂੰ ਲੈ ਕੇ ਕੈਨੇਡਾ ਦੇ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਦੇ ਨਾਲ ਹੀ ਇਸ ਨੂੰ ਸੁਰੱਖਿਆ 'ਚ ਕੁਤਾਹੀ ਦਾ ਗੰਭੀਰ ਮਾਮਲਾ ਮੰਨਿਆ ਜਾ ਰਿਹਾ ਹੈ।


ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵੱਖਵਾਦੀ ਸਮੂਹ ਨੇ ਪਹਿਲਾਂ ਵੀ ਭਾਰਤ ਦੇ ਸੁਤੰਤਰਤਾ ਦਿਵਸ 'ਤੇ ਭਾਰਤੀ ਦੂਤਾਵਾਸ ਨੂੰ ਘੇਰਨ ਦੀ ਧਮਕੀ ਦਿੱਤੀ ਸੀ। ਅਜਿਹੇ ਪੋਸਟਰ ਪਹਿਲਾਂ ਵੀ ਹੋਰ ਖੇਤਰਾਂ ਵਿੱਚ ਦੇਖਣ ਨੂੰ ਮਿਲੇ ਸਨ, ਫਿਰ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਜਿਸ ਤੋਂ ਪਤਾ ਲੱਗਦਾ ਹੈ ਕਿ ਸੁਰੱਖਿਆ ਵਿੱਚ ਕਿੰਨੀ ਵੱਡੀ ਕੁਤਾਹੀ ਹੋ ਰਹੀ ਹੈ।


ਭਾਰਤੀ ਦੂਤਾਵਾਸ ਦੇ ਬਾਹਰ ਲੱਗੇ ਪੋਸਟਰ 'ਤੇ 'ਵਾਂਟੇਡ' ਸ਼ਬਦ ਲਿਖਿਆ ਹੋਇਆ ਸੀ। ਇਨ੍ਹਾਂ ਪੋਸਟਰਾਂ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਅਪੂਰਵ ਸ਼੍ਰੀਵਾਸਤਵ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਇਨ੍ਹਾਂ ਦੋਵਾਂ ਭਾਰਤੀ ਅਫਸਰਾਂ 'ਤੇ ਪੋਸਟਰ 'ਚ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ।


ਇਹ ਵੀ ਪੜ੍ਹੋ: Niger: ਨਾਈਜਰ ਤੋਂ ਆਪਣੇ ਨਾਗਰਿਕਾਂ ਨੂੰ ਕੱਢ ਰਿਹਾ ਫਰਾਂਸ, ਇਨ੍ਹਾਂ ਦੇਸ਼ਾਂ ਦੀ ਧਮਕੀ ਤੋਂ ਬਾਅਦ ਵੱਧ ਰਿਹਾ ਖਤਰਾ


ਮੰਗਲਵਾਰ ਸਵੇਰੇ ਪਤਾ ਲੱਗਣ ਤੋਂ ਬਾਅਦ ਵਣਜ ਦੂਤਘਰ ਦੇ ਪ੍ਰਵੇਸ਼ ਦੁਆਰ ਨੇੜੇ ਲੱਗੇ ਵਿਵਾਦਤ ਪੋਸਟਰ ਨੂੰ ਹਟਾ ਦਿੱਤਾ ਗਿਆ। ਉੱਥੇ ਹੀ ਸੀਨੀਅਰ ਭਾਰਤੀ ਅਧਿਕਾਰੀ ਨੇ ਦੱਸਿਆ ਕਿ ਕੌਂਸਲੇਟ ਨੇ ਵਿਵਾਦਿਤ ਪੋਸਟਰ ਨੂੰ ਲੈ ਕੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਤੋਂ ਪਹਿਲਾਂ ਵੀ ਸਰੀ ਸ਼ਹਿਰ ਵਿੱਚ ਕਈ ਥਾਵਾਂ ’ਤੇ ਅਜਿਹੇ ਪੋਸਟਰ ਲਾਏ ਗਏ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ‘ਕਿਲ ਇੰਡੀਆ’ ਟਾਈਟਲ ਨਾਲ ਪੋਸਟਰ ਰਿਲੀਜ਼ ਕੀਤੇ ਗਏ ਸਨ। ਜਿਸ ਨੂੰ ਪਾਕਿਸਤਾਨੀ ਹੈਂਡਲ ਨਾਲ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਗਿਆ ਸੀ।


ਜ਼ਿਕਰਯੋਗ ਹੈ ਕਿ ਵੱਖਵਾਦੀ ਸਮੂਹ ਸਿੱਖ ਫਾਰ ਜਸਟਿਸ (SFJ) ਨੇ ਵੀ ਨਵੇਂ ਪੋਸਟਰ ਵਿੱਚ ਆਪਣੇ ਪ੍ਰਮੁੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਜ਼ਿਕਰ ਕੀਤਾ ਹੈ। ਨਿੱਝਰ ਦਾ 18 ਜੂਨ ਨੂੰ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੰਘ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ SFJ ਨੇ ਉਸ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ।


ਇਹ ਵੀ ਪੜ੍ਹੋ: Pakistan news: ਪਾਕਿਸਤਾਨ ਨੂੰ ਆਈ ਭਾਰਤ ਦੀ ਯਾਦ, ਗੱਲਬਾਤ ਕਰਨ ਦੀ ਕੀਤੀ ਕੋਸ਼ਿਸ਼, ਭਾਰਤ ਨੇ ਕਿਉਂ ਕੀਤਾ ਨਜ਼ਰਅੰਦਾਜ਼?