Pakistan Crisis: ਅਨਵਰ-ਉਲ-ਹੱਕ ਹੋਣਗੇ ਪਾਕਿਸਤਾਨ ਦੇ 8ਵੇਂ ਕਾਰਜਕਾਰੀ ਪ੍ਰਧਾਨ ਮੰਤਰੀ, ਇਨ੍ਹਾਂ ਆਗੂਆਂ ਦੀ ਸਹਿਮਤੀ ਤੋਂ ਬਾਅਦ ਲਿਆ ਗਿਆ ਫੈਸਲਾ
Pakistan Caretaker Prime Minister: ਅਨਵਰ-ਉਲ-ਹੱਕ ਕੱਕੜ ਨੂੰ ਪਾਕਿਸਤਾਨ ਦਾ ਕਾਰਜਕਾਰੀ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ।
Pakistan Caretaker PM: ਪਾਕਿਸਤਾਨ ਵਿੱਚ ਅਨਵਰ-ਉਲ-ਹੱਕ ਕੱਕੜ ਨੂੰ ਉੱਥੇ ਦਾ ਕਾਰਜਕਾਰੀ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਨੈਸ਼ਨਲ ਅਸੈਂਬਲੀ 'ਚ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਨੇ ਬਲੋਚਿਸਤਾਨ ਤੋਂ ਅਨਵਰ-ਉਲ-ਹੱਕ ਕੱਕੜ ਦੇ ਨਾਂ 'ਤੇ ਸਹਿਮਤੀ ਜਤਾਈ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਉਨ੍ਹਾਂ ਵਲੋਂ ਅੱਜ (ਸ਼ਨੀਵਾਰ) ਨੂੰ ਸਹੁੰ ਚੁੱਕਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Pakistan : ਕੌਣ ਹੋ ਸਕਦਾ ਕਾਰਜਕਾਰੀ ਪ੍ਰਧਾਨ ਮੰਤਰੀ ਅੱਜ ਹੋਵੇਗਾ ਫੈਸਲਾ
ਦੱਸ ਦਈਏ ਕਿ 9 ਅਗਸਤ ਨੂੰ ਸੰਸਦ ਭੰਗ ਹੋਣ ਦੇ ਨਾਲ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਕਾਰਜਕਾਲ ਵੀ ਖਤਮ ਹੋ ਗਿਆ ਸੀ। ਅਜਿਹੇ 'ਚ ਅੱਜ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਚੋਣ ਦੀ ਆਖਰੀ ਤਰੀਕ ਸੀ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਨਵਾਂ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ ਕਰਨ ਲਈ ਕਿਹਾ ਸੀ, ਜਿਸ 'ਤੇ ਸ਼ਾਹਬਾਜ਼ ਸ਼ਰੀਫ ਨੇ ਵੀ ਕੁਝ ਨਾਰਾਜ਼ਗੀ ਦਿਖਾਈ ਸੀ।
ਇਹ ਵੀ ਪੜ੍ਹੋ: Heavy Rain in China: ਚੀਨ ਦੇ ਸ਼ੀਆਨ ਸ਼ਹਿਰ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਦੀ ਮੌਤ, 16 ਲਾਪਤਾ, ਐਮਰਜੈਂਸੀ ਪ੍ਰਬੰਧਨ ਨੇ ਦਿੱਤੀ ਇਹ ਚੇਤਾਵਨੀ