ਤਹਿਰਾਨ: ਯੁਕ੍ਰੇਨ ਦੇ ਜਹਾਜ਼ ਹਾਦਸੇ ਵਿੱਚ ਅੰਤਰਰਾਸ਼ਟਰੀ ਦਬਾਅ ਦਾ ਸਾਹਮਣਾ ਕਰ ਰਹੇ ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਸੈਨਿਕ ਬਲਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਘਟਨਾ ਲਈ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਰੂਹਾਨੀ ਨੇ ਕਿਹਾ ਕਿ ਹਾਦਸੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਦੌਰਾਨ ਰੁਹਾਨੀ ਨੇ ਬੁੱਧਵਾਰ ਨੂੰ ਰਾਸ਼ਟਰੀ ਏਕਤਾ ਦੀ ਮੰਗ ਕੀਤੀ। ਉਸ ਨੇ ਇਹ ਵੀ ਕਿਹਾ ਕਿ ਲੋਕ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਅਧਿਕਾਰੀ ਉਨ੍ਹਾਂ ਨਾਲ ਇਮਾਨਦਾਰੀ, ਵਫ਼ਾਦਾਰੀ ਤੇ ਵਿਸ਼ਵਾਸ ਨਾਲ ਪੇਸ਼ ਆਉਣ। ਉਸ ਨੇ ਹਥਿਆਰਬੰਦ ਬਲਾਂ ਨੂੰ ਮੁਆਫੀ ਮੰਗਣ ਦੇ ਨਾਲ ਨਾਲ ਉਨ੍ਹਾਂ ਨੂੰ ਇਸ ਹਾਦਸੇ ਵਿੱਚ ਕੀ ਵਾਪਰਿਆ ਇਸ ਬਾਰੇ ਜਾਣਕਾਰੀ ਦੇਣ ਨੂੰ ਵੀ ਕਿਹਾ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 176 ਲੋਕ ਮਾਰੇ ਗਏ ਸਨ। ਹਾਲ ਹੀ ਵਿੱਚ, ਇਰਾਨ ਨੇ ਗਲਤੀ ਨਾਲ ਯੂਕ੍ਰੇਨੀਅਨੀ ਜਹਾਜ਼ਾਂ ਨੂੰ ਸੁੱਟੇ ਜਾਣ ਦਾ ਇਕਬਾਲ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹਾ ਮਨੁੱਖੀ ਗਲਤੀ ਕਾਰਨ ਹੋਇਆ ਹੈ। ਇਸ ਕੇਸ ਵਿੱਚ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਇਰਾਨ ਦੀ ਅਦਾਲਤ ਨੇ ਦਿੱਤੀ ਸੀ। ਹਾਲਾਂਕਿ, ਅਦਾਲਤ ਨੇ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਕਿ ਇਸ ਸਮੇਂ ਦੌਰਾਨ ਕਿੰਨੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।